
ਕੈਂਪ ਵਿੱਚ 75 ਤੋਂ ਵੱਧ ਵਿਅਕਤੀਆਂ ਨੇ ਕੀਤਾ ਖੂਨਦਾਨ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਜੂਨ:
ਯੂਥ ਫਾਰ ਗਲੋਬਲ ਪੀਸ ਐਂਡ ਟਰਾਂਸਫਾਰਮੇਸ਼ਨ ਵੱਲੋਂ ਹਾਰਟੇਕ ਫਾਊਂਡੇਸ਼ਨ ਦੇ ਸਹਿਯੋਗ ਨਾਲ ਅੱਜ ਇੱਥੋਂ ਦੇ ਸਨਅਤੀ ਏਰੀਆ ਫੇਜ਼-8-ਬੀ ਸਥਿਤ ਹਾਰਟੇਕ ਟਾਵਰਜ਼ ਵਿਖੇ ਵਿਸ਼ਵ ਦਾਨੀ ਦਿਵਸ ਮਨਾਉਂਦੇ ਹੋਏ ਲਈ ਖੂਨਦਾਨ ਕੈਂਪ ਲਗਾਇਆ ਗਿਆ। ਜਿਸ ਦਾ ਉਦਘਾਟਨ ਮੁਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਕੀਤਾ। ਉਨ੍ਹਾਂ ਖੂਨਦਾਨੀਆਂ ਦੀ ਹੌਸਲਾ ਅਫਜਾਈ ਕਰਦਿਆਂ ਕਿਹਾ ਕਿ ਖੂਨਦਾਨ ਤੋਂ ਵੱਡਾ ਹੋਰ ਕੋਈ ਦਾਨ ਨਹੀਂ ਹੋ ਸਕਦਾ ਕਿਉਂਕਿ ਸਾਡੇ ਵੱਲੋਂ ਦਾਨ ਵਿੱਚ ਦਿੱਤੀ ਖੂਨ ਦੀ ਇੱਕ ਬੂੰਦ ਨਾਲ ਕਿਸੇ ਲੋੜਵੰਦ ਦੀ ਕੀਮਤੀ ਜਾਨ ਬਚਾਈ ਜਾ ਸਕਦੀ ਹੈ।
ਇਸ ਖੂਨਦਾਨ ਕੈਂਪ ਨੂੰ ਸਫਲ ਬਣਾਉਣ ਲਈ ਸਮਾਜ ਸੇਵੀ ਐਸਪੀ ਸਿੰਘ, ਸਹਿਲੀਨ ਕੌਰ, ਹਰਕੀਰਤ ਕੌਰ ਨੇ ਅਹਿਮ ਯੋਗਦਾਨ ਪਾਇਆ। ਕੈਂਪ ਵਿੱਚ 75 ਤੋਂ ਵੱਧ ਵਿਅਕਤੀਆਂ ਨੇ ਖੂਨਦਾਨ ਕੀਤਾ।