Share on Facebook Share on Twitter Share on Google+ Share on Pinterest Share on Linkedin ਮੁਹਾਲੀ ਫੇਜ਼-6 ਵਿੱਚ ਤੇਜ਼ ਹਨੇਰੀ ਝੱਖੜ ਕਾਰਨ ਦਰਜਨ ਤੋਂ ਵੱਧ ਬਿਜਲੀ ਦੇ ਖੰਭੇ ਤੇ ਦਰੱਖਤ ਟੁੱਟੇ ਫੇਜ਼-1 ਤੋਂ ਫੇਜ਼-7 ਸਮੇਤ ਹੋਰਨਾਂ ਇਲਾਕਿਆਂ ਵਿੱਚ ਪਾਣੀ ਦੀ ਸਪਲਾਈ ਪ੍ਰਭਾਵਿਤ, ਲੋਕ ਪ੍ਰੇਸ਼ਾਨ ਮੇਅਰ ਧੜੇ ਦੇ ਕੌਂਸਲਰ ਰਜਿੰਦਰ ਪ੍ਰਸਾਦ ਸ਼ਰਮਾ ਦੀ ਸੂਚਨਾ ’ਤੇ ਜੇਸੀਬੀ ਮਸ਼ੀਨਾਂ ਲੈ ਕੇ ਮੌਕੇ ਪੁੱਜੇ ਅਧਿਕਾਰੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਜੂਨ: ਅੱਜ ਦੇਰ ਸ਼ਾਮ ਅਚਾਨਕ ਤੇਜ਼ ਹਨੇਰੀ ਅਤੇ ਤੂਫ਼ਾਨ ਆਉਣ ਕਾਰਨ ਜ਼ਿਲ੍ਹਾ ਐਸ.ਏ.ਐਸ. ਨਗਰ (ਮੁਹਾਲੀ) ਬਹੁਤ ਸਾਰੀਆਂ ਥਾਵਾਂ ’ਤੇ ਦਰੱਖ਼ਤ ਅਤੇ ਬਿਜਲੀ ਦੇ ਖੰਭੇ ਟੁੱਟ ਕੇ ਸੜਕਾਂ ’ਤੇ ਡਿੱਗ ਗਏ ਅਤੇ ਪੂਰੇ ਇਲਾਕੇ ਵਿੱਚ ਤੁਰੰਤ ਬਿਜਲੀ ਗੁੱਲ ਹੋ ਗਈ। ਦੇਰ ਰਾਤ ਖ਼ਬਰ ਲਿਖੇ ਜਾਣ ਤੱਕ ਬਿਜਲੀ ਗੁੱਲ ਸੀ। ਜਿਸ ਕਾਰਨ ਸ਼ਹਿਰ ਵਾਸੀਆਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਸਥਾਨਕ ਫੇਜ਼-6 ਵਿੱਚ ਹਨੇਰੀ ਕਾਰਨ ਦਰਜਨ ਤੋਂ ਵੱਧ ਦਰੱਖ਼ਤ ਅਤੇ ਬਿਜਲੀ ਦੇ ਖੰਭੇ ਟੁੱਟ ਗਏ। ਸਰਕਾਰੀ ਸਕੂਲ ਉੱਤੇ ਵੀ ਸਫੈਦੇ ਦੇ ਦਰੱਖ਼ਤ ਟੁੱਟ ਕੇ ਗਿਰੇ ਹਨ। ਇਸ ਤੋਂ ਇਲਾਵਾ ਰਿਹਾਇਸ਼ੀ ਖੇਤਰ ਵਿੱਚ ਕਈ ਕਾਰਾਂ ’ਤੇ ਦਰੱਖ਼ਤ ਡਿੱਗੇ ਹਨ। ਅਕਾਲੀ ਕੌਂਸਲਰ ਪਰਮਜੀਤ ਸਿੰਘ ਕਾਹਲੋਂ ਨੇ ਦੱਸਿਆ ਕਿ ਫੇਜ਼-3ਬੀ1 ਅਤੇ ਫੇਜ਼-7 ਸਮੇਤ ਹੋਰਨਾਂ ਇਲਾਕਿਆਂ ਵਿੱਚ ਵੀ ਹਨੇਰੀ ਕਾਰਨ ਦਰੱਖਤ ਟੁੱਟਣ ਦਾ ਸਮਾਚਾਰ ਮਿਲਿਆ। ਕਈ ਥਾਵਾਂ ’ਤੇ ਮਸ਼ਹੂਰੀ ਬੋਰਡ ਵੀ ਟੁੱਟੇ ਹਨ। ਮੈਕਸ ਹਸਪਤਾਲ ਨੇੜੇ ਬਿਜਲੀ ਦਾ ਟਰਾਂਸਫਰਮਰ ਟੁੱਟ ਕੇ ਜ਼ਮੀਨ ’ਤੇ ਡਿੱਗਣ ਬਾਰੇ ਪਤਾ ਲੱਗਾ ਹੈ। ਉਧਰ, ਫੇਜ਼-6 ਦੇ ਕੌਂਸਲਰ ਰਜਿੰਦਰ ਪ੍ਰਸ਼ਾਦ ਸ਼ਰਮਾ ਨੇ ਮੁਹਾਲੀ ਦੇ ਮੇਅਰ ਕੁਲਵੰਤ ਸਿੰਘ ਨੂੰ ਫੋਨ ’ਤੇ ਸਮੁੱਚੇ ਘਟਨਾਕ੍ਰਮ ਬਾਰੇ ਸੂਚਨਾ ਦਿੱਤੀ ਅਤੇ ਲੋਕਾਂ ਨੂੰ ਰਾਹਤ ਪਹੁੰਚਾਉਣ ਦੀ ਗੁਹਾਰ ਲਗਾਈ। ਇਸ ਤੋਂ ਬਾਅਦ ਮੇਅਰ ਨੇ ਐਸਡੀਓ ਕੰਵਲਦੀਪ ਸਿੰਘ ਤੇ ਚੀਫ਼ ਸੈਨੇਟਰੀ ਇੰਸਪੈਕਟਰ ਹਰਬੰਤ ਸਿੰਘ ਨੂੰ ਤਿੰਨ ਜੇਸੀਬੀ ਮਸ਼ੀਨਾਂ ਦੇ ਕੇ ਮੌਕੇ ’ਤੇ ਭੇਜਿਆ। ਸ੍ਰੀ ਸ਼ਰਮਾ ਦਾ ਕਹਿਣਾ ਸੀ ਕਿ ਜੇਕਰ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਸਿਆਸੀ ਬਦਲਾਖੋਰੀ ਦੇ ਚੱਲਦਿਆਂ ਵਿਦੇਸ਼ੀ ਮਸ਼ੀਨ ਦੀ ਖਰੀਦ ’ਤੇ ਰੋਕ ਨਾ ਲਗਾਈ ਹੁੰਦੀ ਤਾਂ ਫੇਜ਼-6 ਵਿੱਚ ਸ਼ਾਇਦ ਅੱਜ ਏਨੀ ਜ਼ਿਆਦਾਤ ਤਬਾਹੀ ਨਾ ਹੁੰਦੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ