ਖ਼ੂਨਦਾਨ ਕੈਂਪ ਵਿੱਚ 100 ਤੋਂ ਵੱਧ ਵਿਅਕਤੀਆਂ ਨੇ ਕੀਤਾ ਖੂਨਦਾਨ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਮਾਜਰੀ, 6 ਮਾਰਚ:
ਇੱਥੋਂ ਦੇ ਨੇੜਲੇ ਪਿੰਡ ਖਿਜ਼ਰਾਬਾਦ ਵਿੱਚ ਹੋਲੇ ਮੁਹੱਲੇ ਨੂੰ ਸਮਰਪਿਤ ਬਾਬਾ ਜੋਰਾਵਰ ਕਲੱਬ ਖਿਜ਼ਰਾਬਾਦ ਵੱਲੋਂ ਖ਼ੂਨਦਾਨ ਕੈਂਪ ਲਗਾਇਆ ਗਿਆ ਜਿਸ ਦੌਰਾਨ ਬਲੱਡ ਬੈਂਕ ਪੀ.ਜੀ.ਆਈ ਚੰਡੀਗੜ੍ਹ ਤੋਂ ਆਈ ਡਾਕਟਰੀ ਟੀਮ ਨੇ 100 ਵਿਅਕਤੀਆਂ ਤੋਂ ਖੂਨ ਇਕੱਤਰ ਕੀਤਾ। ਇਸ ਮੌਕੇ ਮੁੱਖ ਮਹਿਮਾਨ ਵੱਜੋਂ ਲੋਕ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਯੂਥ ਕਾਂਗਰਸ ਦੇ ਪ੍ਰਧਾਨ ਮਨਜੋਤ ਸਿੰਘ ਨੇ ਇਸ ਖੂਨਦਾਨ ਕੈਂਪ ਦਾ ਉਦਘਾਟਨ ਕੀਤਾ। ਇਸ ਦੌਰਾਨ ਪ੍ਰਬੰਧਕਾਂ ਵੱਲੋਂ ਮਨਜੋਤ ਸਿੰਘ ਨੂੰ ਸਿਰੋਪਾ ਪਾ ਕੇ ਸਾਰੇ ਕਲੱਬ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤੇ ਸਾਬਕਾ ਸਰਪੰਚ ਕ੍ਰਿਪਾਲ ਸਿੰਘ, ਚੰਨੀ ਖਿਜ਼ਰਾਬਾਦ, ਅਵਤਾਰ ਪਾਬਲਾ ਬਲਾਕ ਪ੍ਰਧਾਨ , ਕਲੱਬ ਪ੍ਰਧਾਨ ਰਣਜੀਤ ਸਿੰਘ , ਭੁਪਿਦਰ ਸਿੰਘ, ਸੋਨੀ, ਤੇਜ਼ੀ, ਗੋਲਾ, ਹਨੀ, ਜਸਪਾਲ ਸਿੰਘ ਆਦਿ ਹਾਜ਼ਰ ਸਨ।

Load More Related Articles
Load More By Nabaz-e-Punjab
Load More In Social

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…