Share on Facebook Share on Twitter Share on Google+ Share on Pinterest Share on Linkedin ਮੋਰਿੰਡਾ ਟਰੈਫ਼ਿਕ ਪੁਲੀਸ ਦੇ ਇੰਚਾਰਜ਼ ਨੇ ਵਾਹਨਾਂ ’ਤੇ ਲਗਾਏ ਸਟਿੱਕਰ ਗਗਨਦੀਪ ਘੜੂੰਆਂ ਨਬਜ਼-ਏ-ਪੰਜਾਬ ਬਿਊਰੋ, ਮੋਰਿੰਡਾ, 21 ਜਨਵਰੀ: ਮੋਰਿੰਡਾ ਟਰੈਫ਼ਿਕ ਪੁਲੀਸ ਇੰਚਾਰਜ ਏਐਸਆਈ ਰਾਮ ਸਿੰਘ ਮੋਰਿੰਡਾ ਨੇ ਅੱਜ ਰੇਲਵੇ ਫਾਟਕਾਂ ਨੇੜੇ ਵਾਹਨ ਚਾਲਕਾਂਨੂੰ ਟਰੈਫ਼ਿਕ ਨਿਯਮਾਂ ਬਾਰੇ ਜਾਗਰੂਕਤ ਕਰਦਿਆਂ ਵਾਹਨਾਂ ’ਤੇ ਸਟਿੱਕਰ ਅਤੇ ਰਿਫ਼ਲੈਕਟਰ ਲਗਾਏ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਏਐਸਆਈ ਰਾਮ ਸਿੰਘ ਨੇ ਕਿਹਾ ਕਿ ਰੂਪਨਗਰ ਦੇ ਐਸ.ਐਸ.ਪੀ. ਰਾਜਬਚਨ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਹੇਠ ਮਨਾਏ ਜਾ ਰਹੇ ਇਸ ਸੜਕ ਸੁਰੱਖਿਆ ਸਪਤਾਹ ਦੌਰਾਨ ਉਨ੍ਹਾਂ ਵੱਲੋਂ ਜਿੱਥੇ ਟੈਕਸੀ ਯੂਨੀਅਨ, ਆਟੋ ਯੂਨੀਅਨ ਅਤੇ ਬੱਸ ਚਾਲਕਾਂ ਨੂੰ ਟਰੈਫ਼ਿਕ ਨਿਯਮਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ਉਥੇ ਹੀ ਟਰੈਫ਼ਿਕ ਨਿਯਮਾਂ ਦੀ ਪਾਲਣਾ ਦੇ ਸਟਿੱਕਰ ਲਗਾ ਕੇ ਆਮ ਲੋਕਾਂ ਨੂੰ ਵੀ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਨਾਲ ਹੌਲਦਾਰ ਧੰਨਾ ਸਿੰਘ, ਕਮਲਜੀਤ ਸਿੰਘ ਤੇ ਬਲਦੇਵ ਸਿੰਘ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ