ਸੀਵਰੇਜ ਪਾਈਪਲਾਈਨ ਲਈ ਪੁੱਟੀ ਸੜਕ ਦੇ ਖੱਡਿਆਂ ਵਿੱਚ ਖੜ੍ਹੇ ਪਾਣੀ ’ਤੇ ਸੁੱਟੀ ਮੱਛਰ ਮਾਰ ਦਵਾਈ

ਮੇਅਰ ਜੀਤੀ ਸਿੱਧੂ ਵੱਲੋਂ ਠੇਕੇਦਾਰ ਨੂੰ ਫੌਰੀ ਤੌਰ ’ਤੇ ਸੜਕ ਬਣਾਉਣ ਦਾ ਕੰਮ ਮੁਕੰਮਲ ਕਰਨ ਦੇ ਆਦੇਸ਼

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਅਗਸਤ:
ਮੁਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਦੇ ਦਿਸ਼ਾ-ਨਿਰਦੇਸ਼ਾਂ ’ਤੇ ਅੱਜ ਨਗਰ ਨਿਗਮ ਵੱਲੋਂ ਸ਼ਹਿਰ ਵਿੱਚ ਸੀਵਰੇਜ ਪਾਈਪਲਾਈਨ ਪਾਉਣ ਲਈ ਪੁੱਟੀ ਗਈ ਮੁੱਖ ਸੜਕ ਦੇ ਖੱਡਿਆਂ ਵਿੱਚ ਖੜੇ ਮੀਂਹ ਦੇ ਪਾਣੀ ਵਿੱਚ ਮੱਛਰ ਮਾਰ ਦਵਾਈ ਪਾਈ ਗਈ। ਮੇਅਰ ਨੇ ਸੜਕ ਬਣਾਉਣ ਵਾਲੇ ਠੇਕੇਦਾਰਾਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਕਿ ਉਹ ਆਪਣੇ ਕੰਮ ਵਿੱਚ ਤੇਜ਼ੀ ਲਿਆਉਣ ਅਤੇ ਸੀਵਰੇਜ ਦੀ ਪਾਈਪਲਾਈਨ ਪਾਉਣ ਕਾਰਨ ਪੁੱਟੀ ਸੜਕ ਦੇ ਖੱਡੇ ਭਰ ਕੇ ਉਸੇ ਥਾਂ ’ਤੇ ਨਵੀਂ ਤੇ ਮਜ਼ਬੂਤ ਸੜਕ ਬਣਾਉਣ ਦੇ ਕੰਮ ਫੌਰੀ ਤੌਰ ’ਤੇ ਮੁਕੰਮਲ ਕੀਤਾ ਜਾਵੇ।
ਇਸ ਮੌਕੇ ਅਧਿਕਾਰੀਆਂ ਨੇ ਦੱਸਿਆ ਕਿ ਨਵੇਂ ਸਿਰਿਓਂ ਸੜਕ ਬਣਾਉਣ ਦਾ ਕੰਮ ਜੰਗੀ ਪੱਧਰ ’ਤੇ ਜਾਰੀ ਹੈ ਅਤੇ ਕੁੰਭੜਾ ਚੌਕ ਤੱਕ ਸੜਕ ਦਾ ਨਿਰਮਾਣ ਮੁਕੰਮਲ ਹੋ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਬਰਸਾਤ ਪੈਣ ਕਾਰਨ ਫੇਜ਼-3ਬੀ2 ਅਤੇ ਕੁਝ ਹੋਰ ਇਲਾਕਿਆਂ ਵਿੱਚ ਪੁੱਟੀ ਸੜਕ ਦੇ ਖੱਡਿਆਂ ਵਿੱਚ ਪਾਣੀ ਖੜ੍ਹਾ ਹੋਣ ਕਾਰਨ ਮੱਛਰ ਪੈਦਾ ਹੋ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮੇਅਰ ਦੀਆਂ ਹਦਾਇਤਾਂ ’ਤੇ ਜਿੱਥੇ ਕਿਤੇ ਵੀ ਖੱਡਿਆਂ ਵਿੱਚ ਗੰਦਾ ਪਾਣੀ ਖੜ੍ਹਾ ਉੱਥੇ ਮੱਛਰ ਮਾਰ ਦਵਾਈ ਦਾ ਛਿੜਕਾਅ ਕੀਤਾ ਜਾਵੇ ਤਾਂ ਜੋ ਸ਼ਹਿਰ ਵਿੱਚ ਬੀਮਾਰੀਆਂ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਕਈ ਖੇਤਰਾਂ ਵਿੱਚ ਗੰਦੇ ਪਾਣੀ ਵਿੱਚ ਮੱਛਰ ਮਾਰ ਦਵਾਈ ਪਾਈ ਜਾ ਰਹੀ ਹੈ।

Load More Related Articles

Check Also

ਗੁਰੂ ਤੇਗ ਬਹਾਦਰ ਸਾਹਿਬ ਦਾ ਪ੍ਰਕਾਸ਼ ਪੁਰਬ ਧੂਮਧਾਮ ਨਾਲ ਮਨਾਇਆ

ਗੁਰੂ ਤੇਗ ਬਹਾਦਰ ਸਾਹਿਬ ਦਾ ਪ੍ਰਕਾਸ਼ ਪੁਰਬ ਧੂਮਧਾਮ ਨਾਲ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ 21 ਅਪਰੈਲ: ਗੁਰਦੁਆ…