Share on Facebook Share on Twitter Share on Google+ Share on Pinterest Share on Linkedin ਨਸ਼ਾ ਤਸਕਰੀ ਮਾਮਲਿਆਂ ਵਿੱਚ ਜ਼ਿਆਦਾਤਰ ਨਾਇਜੀਰੀਅਨਾਂ ਦਾ ਹੱਥ ਜ਼ਿਲ੍ਹਾ ਸੀਆਈਏ ਸਟਾਫ਼ ਨੇ 110 ਗਰਾਮ ਹੈਰੋਇਨ ਮੁਲਜ਼ਮ ਕਾਬੂ, ਨਾਜਾਇਜ਼ ਅਸਲਾ ਵੀ ਬਰਾਮਦ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਫਰਵਰੀ: ਮੁਹਾਲੀ ਸਮੇਤ ਪੰਜਾਬ ਵਿੱਚ ਲਗਾਤਾਰ ਵਧ ਰਹੇ ਨਸ਼ਾ ਤਸਕਰੀ ਮਾਮਲੇ ਵਿੱਚ ਨਵੀਂ ਦਿੱਲੀ ਵਿੱਚ ਕਿਰਾਏ ਦੇ ਮਕਾਨਾਂ ਵਿੱਚ ਰਹਿ ਰਹੇ ਨਾਇਜੀਰੀਅਨਾਂ ਦੀ ਸ਼ਮੂਲੀਅਤ ਸਾਹਮਣੇ ਆਈ ਹੈ। ਹੁਣ ਤੱਕ ਐਸਟੀਐਫ਼ ਅਤੇ ਪੰਜਾਬ ਪੁਲੀਸ ਵੱਲੋਂ ਐਨਡੀਪੀਐਸ ਐਕਟ ਦੇ ਤਹਿਤ ਗ੍ਰਿਫ਼ਤਾਰ ਕੀਤੇ ਜ਼ਿਆਦਾਤਰ ਮੁਲਜ਼ਮਾਂ ਨੇ ਪੁੱਛਗਿੱਛ ਦੌਰਾਨ ਇਹ ਗੱਲ ਕਬੂਲੀ ਹੈ ਕਿ ਉਹ ਦਿੱਲੀ ਵਿੱਚ ਰਹਿੰਦੇ ਨਾਇਜੀਰੀਅਨ ਤੋਂ ਹੈਰੋਇਨ ਲੈ ਕੇ ਆਏ ਹਨ। ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਵੱਲੋਂ ਇਕ ਨੌਜਵਾਨ ਨੂੰ ਹੈਰੋਇਨ ਅਤੇ ਨਾਜਾਇਜ਼ ਅਸਲੇ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮ ਨੌਜਵਾਨ ਦੀ ਪਛਾਣ ਅਰੁਣ ਕੁਮਾਰ ਉਰਫ਼ ਅਨਿਲ ਕੁਮਾਰ ਵਾਸੀ ਪਿੰਡ ਬਾਥੂ ਜ਼ਿਲ੍ਹਾ ਊਨਾ (ਹਿਮਾਚਲ ਪ੍ਰਦੇਸ਼) ਵਜੋਂ ਹੋਈ ਹੈ। ਪੁਲੀਸ ਨੇ ਤਲਾਸ਼ੀ ਦੌਰਾਨ ਅਰੁਣ ਕੁਮਾਰ ਕੋਲੋਂ 110 ਗਰਾਮ ਹੈਰੋਇਨ ਅਤੇ ਇਕ ਪਿਸਤੌਲ ਬਰਾਮਦ ਕੀਤੀ ਹੈ। ਇਸ ਸਮੇਂ ਉਹ ਯੂਟੀ ਦੇ ਪਿੰਡ ਪਲਸੋਰਾ ਵਿੱਚ ਰਹਿ ਰਿਹਾ ਸੀ। ਜਾਣਕਾਰੀ ਅਨੁਸਾਰ ਜ਼ਿਲ੍ਹਾ ਸੀਆਈਏ ਸਟਾਫ਼ ਵੱਲੋਂ ਫੇਜ਼-1 ਸਥਿਤ ਪੁਰਾਣੇ ਬੈਰੀਅਰ ਨੇੜੇ ਨਾਕਾਬੰਦੀ ਕਰਕੇ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਪੁਲੀਸ ਨੂੰ ਗੁਪਤ ਸੂਚਨਾ ਮਿਲੀ ਕਿ ਇਕ ਨੌਜਵਾਨ ਚੰਡੀਗੜ੍ਹ ਤੋਂ ਮੁਹਾਲੀ ਬੈਰੀਅਰ ਵੱਲ ਕਿਸੇ ਗਾਹਕ ਨੂੰ ਹੈਰੋਇਨ ਸਪਲਾਈ ਕਰਨ ਲਈ ਆ ਰਿਹਾ ਹੈ। ਪੁਲੀਸ ਨੇ ਤੁਰੰਤ ਕਾਰਵਾਈ ਕਰਦਿਆਂ ਉਕਤ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਤਲਾਸ਼ੀ ਦੌਰਾਨ ਉਸ ਕੋਲੋਂ 110 ਗਰਾਮ ਹੈਰੋਇਨ ਅਤੇ ਇਕ .30 ਬੋਰ ਦਾ ਪਿਸਤੌਲ ਬਰਾਮਦ ਕੀਤਾ ਗਿਆ। ਮੁਲਜ਼ਮ ਨੌਜਵਾਨ ਨੇ ਪੁੱਛਗਿੱਛ ਦੌਰਾਨ ਪੁਲੀਸ ਨੂੰ ਦੱਸਿਆ ਕਿ ਉਹ ਦਿੱਲੀ ’ਚ ਰਹਿੰਦੇ ਇਕ ਨਾਇਜੀਰੀਅਨ ਕੋਲੋਂ ਹੈਰੋਇਨ ਲੈ ਕੇ ਆਇਆ ਸੀ। ਮੁਲਜ਼ਮ ਅਰੁਣ ਕੁਮਾਰ ਦੇ ਖ਼ਿਲਾਫ਼ ਥਾਣਾ ਅਰੌਲੀ, ਜ਼ਿਲ੍ਹਾ ਊਨਾ ਵਿੱਚ ਕਤਲ ਦਾ ਕੇਸ ਦਰਜ ਹੈ। ਇਸ ਮਾਮਲੇ ਵਿੱਚ ਉਸ ਨੂੰ ਸਜਾ ਵੀ ਹੋ ਚੁੱਕੀ ਹੈ। ਕਤਲ ਕੇਸ ਵਿੱਚ ਉਹ ਪੈਰੋਲ ’ਤੇ ਬਾਹਰ ਆਉਣ ਮਗਰੋਂ ਫਰਾਰ ਹੋ ਗਿਆ ਸੀ। ਜਿਸ ਨੂੰ ਅਦਾਲਤ ਵੱਲੋਂ ਭਗੌੜਾ ਐਲਾਨਿਆਂ ਜਾ ਚੁੱਕਾ ਹੈ। ਜਾਂਚ ਅਧਿਕਾਰੀ ਵੱਲੋਂ ਮੁਲਜ਼ਮ ਨੌਜਵਾਨ ਨੂੰ ਦੇਰ ਸ਼ਾਮ ਡਿਊਟੀ ਮੈਜਿਸਟਰੇਟ ਦੇ ਘਰ ਪੇਸ਼ ਕੀਤਾ ਅਤੇ ਅੱਠ ਦਿਨ ਦੇ ਪੁਲੀਸ ਰਿਮਾਂਡ ਦੀ ਮੰਗ ਕਰਦਿਆਂ ਅਦਾਲਤ ਨੂੰ ਦੱਸਿਆ ਕਿ ਮੁਲਜ਼ਮ ਕੋਲੋਂ ਹੈਰੋਇਨ ਅਤੇ ਨਾਜਾਇਜ਼ ਅਸਲੇ ਬਾਰੇ ਪੁੱਛਗਿੱਛ ਕਰਨੀ ਹੈ ਅਤੇ ਇਹ ਵੀ ਪਤਾ ਲਗਾਉਣਾ ਹੈ ਕਿ ਨਸ਼ਾ ਤਸਕਰੀ ਦੇ ਗੋਰਖਧੰਦੇ ਵਿੱਚ ਹੋਰ ਕੌਣ ਕੌਣ ਲੋਕ ਸ਼ਾਮਲ ਹਨ। ਅਦਾਲਤ ਨੇ ਮੁਲਜ਼ਮ 8 ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ