Share on Facebook Share on Twitter Share on Google+ Share on Pinterest Share on Linkedin ਮਾਂ ਬੋਲੀ ਦਾ ਹੇਜ: ਸਰਕਾਰੀ ਦਫ਼ਤਰਾਂ ਵਿੱਚ ਕੰਮਕਾਜ ਪੰਜਾਬੀ ਭਾਸ਼ਾ ਵਿੱਚ ਯਕੀਨੀ ਬਣਾਉਣ ’ਤੇ ਜ਼ੋਰ ਭਾਸ਼ਾ ਵਿਭਾਗ ਦੀ ਟੀਮ ਵੱਲੋਂ ਸਰਕਾਰੀ ਦਫ਼ਤਰਾਂ ਤੇ ਸਕੂਲ ਦੀ ਅਚਨਚੇਤ ਚੈਕਿੰਗ, ਫਾਈਲਾਂ ਚੈੱਕ ਕੀਤੀਆਂ ਪੰਜਾਬੀ ਮਾਂ ਬੋਲੀ ਨੂੰ ਪ੍ਰਫੁੱਲਤ ਕਰਨ ਲਈ ਸਰਕਾਰ ਯਤਨਸ਼ੀਲ: ਕੰਵਲਜੀਤ ਕੌਰ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਜੁਲਾਈ: ਭਾਸ਼ਾ ਵਿਭਾਗ ਪੰਜਾਬ ਦੀ ਡਾਇਰੈਕਟਰ ਕੰਵਲਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸਹਾਇਕ ਡਾਇਰੈਕਟਰ ਅਤੇ ਜ਼ਿਲ੍ਹਾ ਭਾਸ਼ਾ ਅਫ਼ਸਰ ਸ੍ਰੀਮਤੀ ਕੰਵਲਜੀਤ ਕੌਰ ਦੀ ਅਗਵਾਈ ਵਿੱਚ ਅੱਜ ਭਾਸ਼ਾ ਵਿਭਾਗ ਦੀ ਛੇ ਮੈਂਬਰੀ ਟੀਮ ਵੱਲੋਂ ਦਫ਼ਤਰੀ ਕੰਮਕਾਜ ਪੰਜਾਬੀ ਭਾਸ਼ਾ ਵਿੱਚ ਕਰਨ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਐਸ.ਏ.ਐਸ. ਨਗਰ (ਮੁਹਾਲੀ) ਦੇ ਵੱਖ ਵੱਖ ਦਫ਼ਤਰਾਂ ਦੀ ਚੈਕਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਨਾਲ ਸਹਾਇਕ ਡਾਇਰੈਕਟਰ ਸ੍ਰੀਮਤੀ ਪ੍ਰਿਤਪਾਲ ਕੌਰ, ਸਹਾਇਕ ਡਾਇਰੈਕਟਰ ਸ੍ਰੀਮਤੀ ਹਰਜੀਤ ਕੌਰ, ਸਹਾਇਕ ਡਾਇਰੈਕਟਰ ਡਾ. ਹਰਨੇਕ ਸਿੰਘ, ਇੰਸਟਰਕਟਰ ਜਤਿੰਦਰਪਾਲ ਸਿੰਘ ਅਤੇ ਸੀਨੀਅਰ ਸਹਾਇਕ ਗੁਰਿੰਦਰ ਸਿੰਘ ਵੀ ਮੌਜੂਦ ਸਨ। ਭਾਸ਼ਾ ਵਿਭਾਗ ਦੀ ਟੀਮ ਨੇ ਖ਼ੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ, ਜ਼ਿਲ੍ਹਾ ਖੇਤੀਬਾੜੀ ਵਿਭਾਗ, ਕਰ ਅਤੇ ਆਬਕਾਰੀ ਵਿਭਾਗ ਦੇ ਦਫ਼ਤਰਾਂ ਸਮੇਤ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸੋਹਾਣਾ ਦੀ ਚੈਕਿੰਗ ਕੀਤੀ ਅਤੇ ਇਸ ਦੌਰਾਨ ਅਧਿਕਾਰੀਆਂ ਨੂੰ ਪੱਤਰ ਵਿਹਾਰ, ਹਸਤਾਖ਼ਰ ਸਮੇਤ ਹੋਰ ਦਫ਼ਤਰੀ ਕੰਮਕਾਜ ਪੰਜਾਬੀ ਭਾਸ਼ਾ ਵਿੱਚ ਕਰਨਾ ਯਕੀਨੀ ਬਣਾਉਣ ਦੀਆਂ ਹਦਾਇਤਾਂ ਕੀਤੀਆਂ ਗਈਆਂ ਹਨ।ਸ੍ਰੀਮਤੀ ਕੰਵਲਜੀਤ ਕੌਰ ਨੇ ਦੱਸਿਆ ਕਿ ਸਹਾਇਕ ਆਬਕਾਰੀ ਅਤੇ ਕਰ ਕਮਿਸ਼ਨਰ ਮੁਹਾਲੀ ਪਰਮਜੀਤ ਸਿੰਘ ਆਪਣੇ ਦਫ਼ਤਰ ਵਿੱਚ ਪੂਰੀ ਪ੍ਰਤੀਬੱਧਤਾ ਨਾਲ ਪੰਜਾਬੀ ਭਾਸ਼ਾ ਵਿੱਚ ਕੰਮ ਕਰਦੇ ਪਾਏ ਗਏ। ਇੱਥੋਂ ਤੱਕ ਕਿ ਉਨ੍ਹਾਂ ਦੇ ਨਿੱਜੀ ਦਸਤਾਵੇਜ਼ ਜਿਵੇਂ ਲਾਇਸੈਂਸ, ਪੈਨ ਕਾਰਡ ਅਤੇ ਪਛਾਣ ਪੱਤਰ ਆਦਿ ’ਤੇ ਪੰਜਾਬੀ ਭਾਸ਼ਾ ਵਿੱਚ ਦਸਖ਼ਤ ਕੀਤੇ ਹੋਏ ਸਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਸਰਕਾਰੀ ਦਫ਼ਤਰਾਂ ਵਿੱਚ ਪੰਜਾਬੀ ਭਾਸ਼ਾ ਲਾਗੂ ਕਰਨ ਲਈ ਵਿਭਾਗ ਵੱਲੋਂ ਲਗਾਤਾਰ ਸਰਕਾਰੀ ਦਫ਼ਤਰਾਂ, ਸਕੂਲਾਂ, ਕਾਰਪੋਰੇਸ਼ਨਾਂ, ਬੋਰਡਾਂ ਆਦਿ ਦੀ ਚੈਕਿੰਗ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਤ ਕਰਨ ਲਈ ਯਤਨਸ਼ੀਲ ਹੈ ਅਤੇ ਪੰਜਾਬ ਰਾਜ ਭਾਸ਼ਾ ਐਕਟ (ਤਰਮੀਮ ਐਕਟ 2008) ਅਨੁਸਾਰ ਰਾਜ ਸਰਕਾਰ ਵੱਲੋਂ ਸੂਬੇ ਦੇ ਸਮੂਹ ਸਰਕਾਰੀ ਅਤੇ ਗੈਰ ਸਰਕਾਰੀ ਦਫ਼ਤਰੀ ਕੰਮਕਾਜ ਵਿੱਚ ਪੰਜਾਬੀ ਭਾਸ਼ਾ ਦੀ ਵਰਤੋਂ ਨੂੰ ਯਕੀਨੀ ਬਣਾਉਣ ਦੀਆਂ ਹਦਾਇਤਾਂ ਕੀਤੀਆਂ ਗਈਆਂ ਹਨ। ਲਿਹਾਜ਼ਾ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਇਨ੍ਹਾਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਨੀ ਚਾਹੀਦੀ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ