Share on Facebook Share on Twitter Share on Google+ Share on Pinterest Share on Linkedin ???????????????????????????????????? ਗੋਲਡਨ ਬੈਲਜ ਪਬਲਿਕ ਸਕੂਲ ਵਿੱਚ ਮਾਂ ਦਿਵਸ ਮਨਾਇਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਮਈ: ਇੱਥੋਂ ਦੇ ਗੋਲਡਨ ਬੈਲਜ ਪਬਲਿਕ ਸਕੂਲ ਸੈਕਟਰ-77 ਵਿੱਚ ਮਾਵਾਂ ਨੂੰ ਸਨਮਾਨ ਤੇ ਸਤਿਕਾਰ ਦਿੰਦੇ ਹੋਏ ‘ਮਾਂ ਦਿਵਸ’ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲੀ ਬੱਚਿਆਂ ਅਤੇ ਉਨ੍ਹਾਂ ਦੀਆਂ ਮਾਵਾਂ ਨੇ ਭਾਰੀ ਉਤਸ਼ਾਹ ਸਮਾਗਮ ਵਿੱਚ ਸ਼ਿਰਕਤ ਕੀਤੀ ਅਤੇ ਵੱਖ ਵੱਖ ਮੁਕਾਬਲਿਆਂ ਵਿੱਚ ਹਿੱਸਾ ਲਿਆ। ਪ੍ਰੀ-ਨਰਸਰੀ ਤੋਂ ਦੂਜੀ ਜਮਾਤ ਦੇ ਬੱਚਿਆਂ ਦੀਆਂ ਮਾਵਾਂ ਦੇ ਦਿਲ ਪਰਚਾਵੇ ਲਈ ਕੁੱਝ ਖੇਡਾਂ ਵੀ ਕਰਵਾਈਆ ਗਈਆ। ਬੱਚਿਆਂ ਵੱਲੋਂ ਦਿਲ ਨੂੰ ਛੋਹਣ ਵਾਲੇ ਭਾਸ਼ਣ ਅਤੇ ਕਵਿਤਾਵਾਂ ਪਰੀਆਂ ਦੇ ਪਹਿਰਾਵੇ ਵਿੱਚ ਮਨਮੋਹਕ ਨਾਚ ਪੇਸ਼ ਕੀਤਾ। ਤੀਜੀ ਤੋਂ ਪੰਜਵੀਂ ਸ਼੍ਰੇਣੀ ਦੇ ਵਿਦਿਆਰਥੀਆਂ ਵਿੱਚ ਸਿਹਤਮੰਦ ਟਿਫਨ ਦੇ ਮੁਕਾਬਲੇ ਕਰਵਾਏ ਗਏ। ਜਿਸ ਵਿੱਚ ਬੱਚਿਆਂ ਨੇ ਆਪਣੀਆਂ ਮਾਵਾਂ ਸਮੇਤ ਵੱਧ ਚੜ੍ਹ ਕੇ ਹਿੱਸਾ ਲਿਆ। ਇਸ ਮੌਕੇ ਸਕੂਲ ਦੇ ਚੇਅਰਮੈਨ ਕਰਨਲ (ਸੇਵਾਮੁਕਤ) ਸੀ.ਐਸ. ਬਾਵਾ ਨੇ ਸਕੂਲੀ ਬੱਚਿਆਂ ਅਤੇ ਉਨ੍ਹਾਂ ਦੀਆਂ ਮਾਵਾਂ ਨੂੰ ਮਾਂ ਦਿਵਸ ਦੀ ਵਧਾਈ ਦਿੰਦਿਆਂ ਸਮਾਰੋਹ ਦੌਰਾਨ ਵੱਖ ਵੱਖ ਮੁਕਾਬਲਿਆਂ ਵਿੱਚ ਸ਼ਾਨਦਾਰ ਪੇਸ਼ਕਾਰੀਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇੱਕ ਬੱਚੇ ਦੀ ਜ਼ਿੰਦਗੀ ਵਿੱਚ ਉਸ ਦੀ ਨੈਤਿਕ ਸਿੱਖਿਆ ਅਤੇ ਸਫਲਤਾ ਵਿੱਚ ਅਧਿਆਪਕ ਦੇ ਨਾਲ ਨਾਲ ਉਸ ਦੀ ਮਾਤਾ ਦਾ ਬਹੁਤ ਵੱਡਾ ਯੋਗਦਾਨ ਹੁੰਦਾ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ