Share on Facebook Share on Twitter Share on Google+ Share on Pinterest Share on Linkedin ਪੈਰਾਗਾਨ ਸਕੂਲ ਸੈਕਟਰ -69 ਵਿੱਚ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਮਨਾਇਆ ਮਾਂ ਦਿਵਸ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਮਈ: ਨੰਨ੍ਹੇ ਮਣਕੇ ਪਲੇ-ਵੇਅ ਐੱਡ ਫਾਉੱਡੇਸ਼ਨ ਸਕੂਲ (ਪੈਰਾਗਾਨ ਸੀਨੀਅਰ ਸੈਕੰਡਰੀ ਸਕੂੂਲ) ਸੈਕਟਰ-69 ਵਿੱਚ ਅੱਜ ਸਕੂਲ ਦੇ ਬੱਚਿਆਂ ਵੱਲੋਂ ਅੰਤਰ ਰਾਸ਼ਟਰੀ ਮਾਂ ਦਿਵਸ ਮਨਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਮੁਖੀ ਮੋਹਨਬੀਰ ਸਿੰਘ ਸ਼ੇਰਗਿੱਲ ਨੇ ਦੱਸਿਆ ਕਿ ਇਸ ਸ਼ੁਭ-ਦਿਵਸ ਦੀ ਸ਼ੁਰੂਆਤ ਸਕੂਲ ਵਿੱਚ ਧਰਤੀ ਮਾਤਾ ਦੀ ਸੇਵਾ ਕਰਕੇ ਕੀਤੀ ਗਈ। ਬੱਚਿਆਂ ਅਤੇ ਅਧਿਆਪਕਾਂ ਵੱਲੋੱ ਬੂਟਿਆਂ ਨੂੰ ਪਾਣੀ ਦਿੱਤਾ ਗਿਆ ਅਤੇ ਵਾਤਾਵਰਨ ਨੂੰ ਸਾਫ-ਸੁਥਰਾ ਰੱਖਣ ਲਈ ਸਫ਼ਾਈ ਅਭਿਆਨ ਵੀ ਚਲਾਇਆ ਗਿਆ। ਸਵੇਰ ਦੀ ਸਭਾ ਵਿੱਚ ਬੱਚਿਆਂ ਵੱਲੋਂ ਮਾਂ ਦੇ ਪਵਿੱਤਰ ਰਿਸ਼ਤੇ ਦੀ ਅਹਿਮੀਅਤ ਦਰਸਾਉਣ ਲਈ ਭਾਸ਼ਣ, ਕਵਿਤਾਵਾਂ ਅਤੇ ਗੀਤ ਬੋਲੇ ਗਏ। ਛੋਟੇ ਬੱਚਿਆਂ ਵੱਲੋਂ ਅਧਿਆਪਕਾਂ ਦੇ ਸਹਿਯੋਗ ਨਾਲ ਮਾਂ ਦੀ ਮਮਤਾ ਨੂੰ ਕਾਇਮ ਰੱਖਣ ਲਈ ਕਾਰਡ ਬਣਾਏ ਗਏ। ਅੰਤ ਵਿੱਚ ਸਕੂਲ ਦੇ ਡਿਪਟੀ ਡਾਇਰੈਕਟਰ ਸ੍ਰੀ ਮਤੀ ਕਰਮਿੰਦਰ ਕੌਰ ਸ਼ੇਰਗਿੱਲ ਵੱਲੋਂ ਬੱਚਿਆਂ ਦੀ ਵਧੀਆ ਕਾਰ-ਗੁਜਾਰੀ ਲਈ ਹੌਂਸਲਾ ਅਫਜਾਈ ਕੀਤੀ ਗਈ ਅਤੇ ਬੱਚਿਆਂ ਨੂੰ ਮਾਂ ਦੇ ਪਿਆਰ ਨੂੰ ਸਾਕਾਰ ਰੱਖਣ ਲਈ ਪ੍ਰੇਰਿਤ ਕੀਤਾ ਗਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ