Share on Facebook Share on Twitter Share on Google+ Share on Pinterest Share on Linkedin ਐਮ.ਪੀ. ਪ੍ਰੇਮ ਸਿੰਘ ਚੰਦੂਮਾਜਰਾ ਨੇ ਖਰੜ ਇਲਾਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਖਰੜ ਹਲਕੇ ਅੰਦਰ ਲੋਕਾਂ ਦੇ ਕੰਮ ਪਹਿਲ ਦੇ ਅਧਾਰ ’ਤੇ ਹੋਣਗੇ: ਰਣਜੀਤ ਗਿੱਲ ਰਜਨੀਕਾਂਤ ਗਰੋਵਰ ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 4 ਜੁਲਾਈ ਵਿਧਾਨ ਸਭਾ ਹਲਕਾ ਖਰੜ ਤੋਂ ਚੋਣ ਲੜਨ ਵਾਲੇ ਅਕਾਲੀ ਆਗੂ ਰਣਜੀਤ ਸਿੰਘ ਗਿੱਲ ਦੀ ਅਗਵਾਈ ਵਿੱਚ ਆਯੋਜਿਤ ਸਮਾਗਮ ਦੌਰਾਨ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਪਿੰਡ ਰੁੜਕੀ ਖਾਮ ਸਮੇਤ ਦਰਜਨਾਂ ਪਿੰਡਾਂ ਨੂੰ ਗਰਮੀਆਂ ਦੇ ਮੌਸਮ ਨੂੰ ਮੁੱਖ ਰੱਖਦਿਆਂ ਪੀਣ ਵਾਲੇ ਪਾਣੀ ਦੀ ਕਮੀ ਨੂੰ ਪੂਰਾ ਕਰਨ ਪਾਣੀ ਵਾਲੇ ਟੈਂਕਰ ਪੰਚਾਇਤਾਂ ਨੂੰ ਭੇਂਟ ਕੀਤੇ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕੈਪਟਨ ਸਰਕਾਰ ਦੇ ਸੂਬੇ ਦੇ ਵਿਕਾਸ ਸਬੰਧੀ ਦਾਅਵਿਆਂ ਨੂੰ ‘ਗੱਪ’ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋ ਆਪਣੇ 100 ਦਿਨਾਂ ਦੇ ਕਾਰਜਕਾਲ ਦੀਆਂ ਪ੍ਰਾਪਤੀਆਂ ਦਾ ਹਕੀਕਤ ਨਾਲ ਕੋਈ ਵਾਹ-ਵਾਸਤਾ ਨਹੀਂ। ਉਨ੍ਹਾਂ ਕਿਹਾ ਕਿ ਕਾਂਗਰਸ ਦਾ ਕਿਸਾਨ ਹਿਤੈਸ਼ੀ ਹੋਣ ਦਾ ਦਾਅਵਾ ਫੋਕਾ ਹੈ। ਇਸ ਦੌਰਾਨ ਅਕਾਲੀ ਆਗੂ ਰਣਜੀਤ ਸਿੰਘ ਗਿੱਲ ਨੇ ਕਿਹਾ ਕਿ ਹਲਕੇ ਦੇ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਹਲਕਾ ਵਾਸੀਆਂ ਦੇ ਕੰਮ ਪਹਿਲ ਦੇ ਅਧਾਰ ਤੇ ਹੋਣਗੇ। ਉਨ੍ਹਾਂ ਕਿਹਾ ਕਿ ਬਾਦਲ ਸਰਕਾਰ ਵੱਲੋਂ ਹਲਕੇ ਅੰਦਰ ਕਈ ਵਿਕਾਸ ਪ੍ਰਾਜੈਕਟ ਲਿਆਂਦੇ ਗਏ ਸਨ ਜਿਨ੍ਹਾਂ ਨੂੰ ਪੂਰਾ ਕਰਵਾਉਣ ਲਈ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦੇ ਸਹਿਯੋਗ ਨਾਲ ਪੂਰਾ ਕੀਤਾ ਜਾਵੇਗਾ। ਇਸ ਦੌਰਾਨ ਇਲਾਕਾ ਵਾਸੀਆਂ ਨੇ ਪ੍ਰੋ. ਚੰਦੂਮਾਜਰਾ ਅਤੇ ਰਣਜੀਤ ਸਿੰਘ ਗਿੱਲ ਦਾ ਸਿਰੋਪਾਉ ਨਾਲ ਸਨਮਾਨ ਕੀਤਾ ਇਸ ਮੌਕੇ ਐਸ.ਜੀ.ਪੀ.ਸੀ ਮੈਂਬਰ ਚਰਨਜੀਤ ਸਿੰਘ ਚੰਨਾ ਕਾਲੇਵਾਲ, ਸਰਬਜੀਤ ਸਿੰਘ ਕਾਦੀਮਾਜਰਾ ਪ੍ਰਧਾਨ ਕਿਸਾਨ ਵਿੰਗ ਜਿਲ੍ਹਾ ਮੋਹਾਲੀ, ਯੂਥ ਆਗੂ ਰਵਿੰਦਰ ਸਿੰਘ ਖੇੜਾ, ਰਣਧੀਰ ਸਿੰਘ ਧੀਰਾ, ਮੰਗਾ ਤਿਊੜ, ਹਰਦੇਵ ਸਿੰਘ ਹਰਪਾਲਪੁਰ, ਸਰਪੰਚ ਕੁਲਦੀਪ ਕੌਰ, ਸਾਬਕਾ ਸਰਪੰਚ ਸਵਰਨ ਸਿੰਘ, ਗੁਰਪ੍ਰੀਤ ਸਿੰਘ, ਅਵਤਾਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਪਿੰਡਾਂ ਦੇ ਲੋਕ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ