ਖਾਲਸਾ ਕਾਲਜ ਮੁਹਾਲੀ ਦੇ ਅਮਰ ਸਿੰਘ ਸੇਖੋਂ ਮਿਸਟਰ ਫਰੈਸ਼ਰ ਤੇ ਨਤਾਸ਼ਾ ਨਾਗਪਾਲ ਮਿਸ ਫਰੈਸ਼ਰ ਬਣੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਸਤੰਬਰ:
ਇੱਥੋਂ ਦੇ ਫੇਜ਼-3ਏ ਸਥਿਤ ਖਾਲਸਾ ਕਾਲਜ (ਅੰਮ੍ਰਿਤਸਰ) ਆਫ਼ ਟੈਕਨਾਲੋਜੀ ਐਂਡ ਬਿਜ਼ਨਸ ਸਟੱਡੀ ਵਿੱਚ ਨਵੇਂ ਵਿਦਿਆਰਥੀਆਂ ਦੇ ਸਵਾਗਤ ਲਈ ਫਰੈਸ਼ਰ ਪਾਰਟੀ ਦਾ ਆਯੋਜਨ ਕੀਤਾ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਕਾਲਜ ਦੀ ਪ੍ਰਿੰਸੀਪਲ ਡਾ. ਹਰੀਸ਼ ਕੁਮਾਰੀ ਵੱਲੋਂ ਸ਼ਮਾਂ ਰੌਸ਼ਨ ਕਰਨ ਮਗਰੋਂ ਹੋਈ। ਇਸ ਮੌਕੇ ਸੀਨੀਅਰ ਅਤੇ ਜੂਨੀਅਰ ਵਰਗ ਦੇ ਵਿਦਿਆਰਥੀਆਂ ਨੇ ਵੱਖ ਵੱਖ ਰਾਜਾਂ ਦੇ ਲੋਕ ਨਾਚ ਅਤੇ ਪੰਜਾਬੀ ਸਭਿਆਚਾਰ ਦੀਆਂ ਵੱਖ ਵੱਖ ਵੰਨਗੀਆਂ ਪੇਸ਼ ਕਰਕੇ ਖੂਬ ਰੰਗ ਬੰਨ੍ਹਿਆ। ਜਦੋਂ ਕਿ ਕੁੜੀਆਂ ਦਾ ਗਿੱਧਾ ਅਤੇ ਮੁੰਡਿਆਂ ਦਾ ਭੰਗੜਾ ਆਕਰਸ਼ਣ ਦਾ ਕੇਂਦਰ ਰਿਹਾ। ਇਸ ਦੌਰਾਨ ਮਿਸ ਤੇ ਮਿਸਟਰ ਫਰੈਸ਼ਰ ਦੀ ਚੋਣ ਲਈ ਵਿਦਿਆਰਥੀਆਂ ਵਿੱਚ ਮੁਕਾਬਲਾ ਕਰਵਾਇਆ ਗਿਆ।
ਇਸ ਮੌਕੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਐਮਬੀਏ ਪਹਿਲਾ ਸਾਲ ਦੇ ਵਿਦਿਆਰਥੀ ਅਮਰ ਸਿੰਘ ਸੇਖੋਂ ਨੂੰ ਮਿਸਟਰ ਫਰੈਸ਼ਰ ਅਤੇ ਐਮਬੀਏ ਪਹਿਲਾ ਸਾਲ ਦੀ ਵਿਦਿਆਰਥਣ ਨਤਾਸ਼ਾ ਨਾਗਪਾਲ ਨੂੰ ਮਿਸ ਫਰੈਸ਼ਰ ਚੁਣਿਆ ਗਿਆ ਜਦੋਂ ਕਿ ਬੀਬੀਏ ਪਹਿਲਾ ਸਾਲ ਦੇ ਅਰੁਣਪ੍ਰੀਤ ਸਿੰਘ ਨੂੰ ਮਿਸਟਰ ਹੈਂਡਸਮ ਅਤੇ ਬੀਬੀਏ ਪਹਿਲਾ ਸਾਲ ਦੀ ਪਵਨੀਤ ਕੌਰ ਮਿਸ ਚਾਰਮਿੰਗ ਬਣੀ। ਬੀ.ਕਾਮ ਪਹਿਲਾ ਸਾਲ ਦੇ ਮਿਸਟਰ ਸਪੋਟੇਨਿਅਸ ਸਿਮਰਨਜੀਤ ਸਿੰਘ ਬਣੇ।
ਇਸ ਮੌਕੇ ਕਾਲਜ ਦੀ ਪ੍ਰਿੰਸੀਪਲ ਡਾ. ਹਰੀਸ਼ ਕੁਮਾਰੀ ਨੇ ਨਵੇਂ ਵਿਦਿਆਰਥੀਆਂ ਦਾ ਸਵਾਗਤ ਕਰਦਿਆਂ ਉਨ੍ਹਾਂ ਦੇ ਭਵਿੱਖ ਵਿੱਚ ਉਚਾਈਆਂ ਨੂੰ ਛੂਹਣ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਅਨੁਸ਼ਾਸ਼ਿਤ ਜੀਵਨ ਸਫਲਤਾ ਲਈ ਮਹੱਤਵਪੂਰਨ ਸਚਾਈ ਹੈ। ਇਸ ਲਈ ਉਹ ਅਨੁਸ਼ਾਸਨ ਦਾ ਹਮੇਸ਼ਾ ਹੀ ਪਾਲਣ ਕਰਦੇ ਹੋਏ ਆਪਣੀ ਜ਼ਿੰਦਗੀ ਵਿੱਚ ਅੱਗੇ ਵਧਣ। ਉਨ੍ਹਾਂ ਵਿਦਿਆਰਥੀਆਂ ਨੂੰ ਕਾਲਜ ਦੀਆਂ ਪ੍ਰਾਪਤੀਆਂ ਅਤੇ ਭਵਿੱਖ ਦੀਆਂ ਯੋਜਨਾਵਾਂ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ।

Load More Related Articles
Load More By Nabaz-e-Punjab
Load More In School & College

Check Also

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ ਨਬਜ਼-ਏ-ਪੰਜਾਬ, ਮੁਹ…