ਬੱਬੀ ਬਾਦਲ ਨੇ ਬੁੱਤਸਾਜ ਨੂੰ ਦਿੱਤਾ ਸਿੱਖ ਅਜਾਇਬਘਰ ਦੀ ਹਰ ਤਰ੍ਹਾਂ ਦੀ ਮੱਦਦ ਕਰਨ ਦਾ ਭਰੋਸਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਜੁਲਾਈ:
ਅੱਜ ਸਿੱਖ ਅਜਾਇਬ ਘਰ ਪਿੰਡ ਬਲੌਂਗੀ (ਮੁਹਾਲੀ) ਵਿਖੇ ਸਿੱਖ ਹੈਰੀਟੇਜ ਐਂਡ ਕਲਚਰਲ ਸੁਸਾਇਟੀ ਵੱਲੋਂ ਇੱਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ ਜਿਸ ਵਿਚ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਸਰਦਾਰ ਹਰਸੁਖਇੰਦਰ ਸਿੰਘ (ਬੱਬੀ ਬਾਦਲ) ਮੁੱਖ ਮਹਿਮਾਨ ਦੇ ਤੌਰ ਤੇ ਹਾਜਰ ਹੋਏ ਅਤੇ ਉਨ੍ਹਾਂ ਨੇ ਸਿੱਖ ਅਜਾਇਬ ਘਰ ਵਿਖੇ ਪ੍ਰਸਿੱਧ ਆਰਟਿਸਟ ਪਰਵਿੰਦਰ ਸਿੰਘ ਵੱਲੋਂ ਬਣਾਏ ਗਏ ਸਿੰਘ ਸ਼ਹੀਦਾਂ ਦੇ ਮਾਡਲਾਂ ਦੇ ਦਰਸ਼ਨ ਕੀਤੇ।
ਉਨ੍ਹਾਂ ਦੇ ਸਿੱਖ ਅਜਾਇਬ ਘਰ ਵਿੱਚ ਪਹੁਚੰਣ ’ਤੇ ਸੁਸਾਇਟੀ ਦੇ ਪ੍ਰਧਾਨ ਪਰਵਿੰਦਰ ਸਿੰਘ ਆਰਟਿਸਟ, ਪ੍ਰਿੰਸੀਪਲ ਬਹਾਦਰ ਸਿੰਘ ਗੋਸਲ, ਹਰਜਿੰਦਰ ਸਿੰਘ ਕਲੇਰ, ਹਰਭਜਨ ਸਿੰਘ, ਰਛਪਾਲ ਸਿੰਘ ਗਰੇਵਾਲ, ਪਲਵਿੰਦਰ ਸਿੰਘ ਪਾਲੀ, ਜਸਵੰਤ ਸਿੰਘ ਜੁਝਾਰ ਸਿੰਘ, ਬਲਵਿੰਦਰ ਸਿੰਘ ਬਲੌਂਗੀ ਨੇ ਭਰਵਾਂ ਸਵਾਗਤ ਕੀਤਾ। ਸ਼ੁਰੂਆਤ ਵਿੱਚ ਪ੍ਰਿੰਸੀਪਲ ਬਹਾਦਰ ਸਿੰਘ ਗੋਸਲ ਨੇ ਮੁੱਖ ਮਹਿਮਾਨ ਨੂੰ ਜੀ ਆਇਆਂ ਆਖਦਿਆਂ ਸਿੱਖ ਅਜਾਇਬਘਰ ਦੀਆਂ ਹੁਣ ਤੱਕ ਦੀਆਂ ਪ੍ਰਾਪਤੀਆਂ ਅਤੇ ਦਰਪੇਸ਼ ਮੁਸ਼ਕਲਾਂ ਵਾਰੇ ਦੱਸਿਆ। ਉਨ੍ਹਾਂ ਤੋਂ ਬਾਅਦ ਹਰਭਜਨ ਸਿੰਘ ਨੇ ਸਿੱਖ ਆਜਾਇਬਘਰ ਦੀ ਇਤਿਹਾਸਕ, ਧਾਰਮਿਕ ਅਤੇ ਕਲਾਤਮਿਕ ਮਹੱਤਤਾ ਦਾ ਜ਼ਿਕਰ ਕੀਤਾ।
ਇਸ ਮੌਕੇ ਬੋਲਦਿਆਂ ਮੁੱਖ ਮਹਿਮਾਨ ਹਰਸੁਖਇੰਦਰ ਸਿੰਘ ਬੱਬੀ ਬਾਦਲ ਵੱਲੋਂ ਪਰਵਿੰਦਰ ਸਿੰਘ ਆਰਟਿਸਟ ਦੀ ਕਲਾ ਅਤੇ ਸਿੱਖ ਅਜਾਇਬ ਘਰ ਦੀ ਸਥਾਪਨਾ ਲਈ ਕੀਤੇ ਉਪਰਾਲਿਆਂ ਦੀ ਸ਼ਲਾਘਾ ਕੀਤੀ ਅਤੇ ਭਰੋਸਾ ਦਿਵਾਇਆ ਕਿ ਉਹ ਬਹੁਤ ਜਲਦੀ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲ ਕੇ ਸਿੱਖ ਅਜਾਇਬ ਘਰ ਦੀ ਮੌਜੂਦਾ ਜ਼ਮੀਨ ਨੂੰ ਪੱਕੇ ਤੌਰ ’ਤੇ ਅਲਾਟ ਕਰਵਾਉਣ ਲਈ ਯਤਨ ਕਰਨਗੇ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਅੱਜ ਤੋਂ ਉਨ੍ਹਾਂ ਦਾ ਨਿੱਜੀ ਜ਼ਿੰਦਗੀ ਪ੍ਰਾਜੈਕਟ ਹੈ ਅਤੇ ਹਰ ਪੱਖੋਂ ਉਨ੍ਹਾਂ ਵੱਲੋਂ ਮੱਦਦ ਕੀਤੀ ਜਾਵੇਗੀ। ਪਰਵਿੰਦਰ ਸਿੰਘ ਆਰਟਿਸਟ ਵੱਲੋਂ ਆਉਣ ਵਾਲੀਆਂ ਮੁਸ਼ਕਲਾਂ ਵਾਰੇ ਦੱਸਿਆ ਗਿਆ।

ਇਸ ਸਮਾਗਮ ਵਿੱਚ ਸੁਸਾਇਟੀ ਦੇ ਅਹੁਦੇਦਾਰ ਵੱਲੋਂ ਇੱਕ ਮੰਗ ਪੱਤਰ ਅਤੇ ਪਰਵਿੰਦਰ ਸਿੰਘ ਆਰਟਿਸਟ ਨੇ ਆਪਣੇ ਹੱਥੀਂ ਬਣਾਇਆ ਹੋਇਆ ਭਾਈ ਘਨ੍ਹਈਆ ਜੀ ਦਾ ਮਾਡਲ ਸਨਮਾਨ ਵਜੋਂ ਭੇਟ ਕੀਤਾ ਗਿਆ। ਸਮਾਗਮ ਦੇ ਅੰਤ ਵਿੱਚ ਸਟੇਜ ਸਕੱਤਰ ਸਰਦਾਰ ਪਲਵਿੰਦਰ ਸਿੰਘ ਪਾਲੀ ਵੱਲੋਂ ਮੁੱਖ ਮਹਿਮਾਨ ਅਤੇ ਆਈ ਹੋਈ ਸੰਗਤਾਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਤੇ ਕਾਫੀ ਸੰਗਤ ਵੀ ਹਾਜ਼ਰ ਸੀ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …