Share on Facebook Share on Twitter Share on Google+ Share on Pinterest Share on Linkedin ਕੁਲਜੀਤ ਬੇਦੀ ਵੱਲੋਂ ਮੁਹਾਲੀ ਵਿੱਚ ਸਰਕਾਰੀ ਹਸਪਤਾਲ ਨੂੰ 9 ਏਕੜ ਜ਼ਮੀਨ ਅਲਾਟ ਕਰਨ ’ਤੇ ਖ਼ੁਸ਼ੀ ਦਾ ਪ੍ਰਗਟਾਵਾ ਮੁਹਾਲੀ ਵਿੱਚ ਸਿਹਤ ਸੇਵਾਵਾਂ ਸਬੰਧੀ ਬੁਨਿਆਦੀ ਢਾਂਚੇ ਲਈ ਸਿੱਧੂ ਦੇ ਹਮੇਸ਼ਾ ਰਿਣੀ ਰਹਿਣਗੇ ਲੋਕ: ਕੁਲਜੀਤ ਬੇਦੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਜੂਨ: ਮੁਹਾਲੀ ਦੇ ਸੈਕਟਰ-66 ਵਿੱਚ ਜ਼ਿਲ੍ਹਾ ਪੱਧਰੀ ਸਰਕਾਰੀ ਹਸਪਤਾਲ ਬਣਾਉਣ ਲਈ ਗਮਾਡਾ ਵੱਲੋਂ ਅਲਾਟ ਕੀਤੀ ਗਈ ਬਹੁਕਰੋੜੀ ਲਗਪਗ 9 ਏਕੜ ਜ਼ਮੀਨ ’ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਮੁਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਪੰਜਾਬ ਸਰਕਾਰ ਆਈਟੀ ਸਿਟੀ ਮੁਹਾਲੀ ਨੂੰ ਮੈਡੀਕਲ ਹੱਬ ਵਜੋਂ ਵਿਕਸਤ ਕਰ ਰਹੀ ਹੈ ਅਤੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵੀ ਇਸ ਸਬੰਧੀ ਵਿਸ਼ੇਸ਼ ਉਪਰਾਲੇ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਿਹਤ ਸੇਵਾਵਾਂ ਸਬੰਧੀ ਬੁਨਿਆਦੀ ਢਾਂਚਾ ਪੂਰੀ ਤਰ੍ਹਾਂ ਮਜ਼ਬੂਤ ਕੀਤਾ ਜਾ ਰਿਹਾ ਹੈ। ਇਸ ਨਾਲ ਇਲਾਕੇ ਦੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮਿਲਣਗੀਆਂ। ਉਨ੍ਹਾਂ ਕਿਹਾ ਕਿ ਮੁਹਾਲੀ ਵਿੱਚ ਸਿਹਤ ਸੇਵਾਵਾਂ ਲਈ ਮਜ਼ਬੂਤ ਬੁਨਿਆਦੀ ਢਾਂਚਾ ਖੜ੍ਹਾ ਕੀਤੇ ਜਾਣ ’ਤੇ ਇਲਾਕੇ ਦੇ ਲੋਕ ਹਮੇਸ਼ਾ ਸਿੱਧੂ ਦੇ ਰਿਣੀ ਰਹਿਣਗੇ। ਉਨ੍ਹਾਂ ਨੇ ਪੁੱਡਾ ਮੰਤਰੀ ਸੁੱਖ ਸਰਕਾਰੀਆ ਦਾ ਵੀ ਜ਼ਮੀਨ ਅਲਾਟ ਕਰਨ ਲਈ ਧੰਨਵਾਦ ਕੀਤਾ ਹੈ। ਡਿਪਟੀ ਮੇਅਰ ਨੇ ਕਿਹਾ ਕਿ ਵੱਡੀ ਗੱਲ ਇਹ ਹੈ ਕਿ ਇਹ ਸਰਕਾਰੀ ਹਸਪਤਾਲ ਮੁਹਾਲੀ ਦੇ ਕੇਂਦਰ ਵਿਚ ਬਣਨ ਜਾ ਰਿਹਾ ਹੈ। ਜਿਸ ਨਾਲ ਮੁਹਾਲੀ ਸ਼ਹਿਰ ਦੇ ਨਾਲ ਨਾਲ ਸਮੂਹ ਜ਼ਿਲ੍ਹੇ ਦੇ ਲੋਕਾਂ ਨੂੰ ਇਸ ਦਾ ਭਾਰੀ ਫਾਇਦਾ ਮਿਲੇਗਾ। ਉਨ੍ਹਾਂ ਕਿਹਾ ਕਿ ਇੱਥੇ ਨਵੀਨਤਮ ਮਸ਼ੀਨਾਂ ਨਾਲ ਲੈਸ ਸਰਕਾਰੀ ਹਸਪਤਾਲ ਦੀ ਉਸਾਰੀ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਸਿਹਤ ਮੰਤਰੀ ਬਲਬੀਰ ਸਿੱਧੂ ਦੇ ਉਪਰਾਲਿਆਂ ਸਦਕਾ ਮੁਹਾਲੀ ਨੂੰ ਮੈਡੀਕਲ ਕਾਲਜ ਦੀ ਸੌਗਾਤ ਮਿਲੀ ਹੈ, ਜਿੱਥੇ 300 ਬੈੱਡਾਂ ਦਾ ਹਸਪਤਾਲ ਬਣਨਾ ਹੈ। ਇਸ ਤੋਂ ਇਲਾਵਾ ਸੈਕਟਰ-69, ਸੈਕਟਰ-79, ਐਰੋਸਿਟੀ ਅਤੇ ਪਿੰਡ ਸਨੇਟਾ ਵਿਖੇ ਚਾਰ ਡਿਸਪੈਂਸਰੀਆਂ ਬਣਨ ਜਾ ਰਹੀਆਂ ਹਨ। ਇਹ ਪ੍ਰਾਜੈਕਟ ਨੇਪਰੇ ਚੜ੍ਹਨ ਨਾਲ ਲੋਕਾਂ ਨੂੰ ਆਪਣੇ ਨੇੜੇ ਹੀ ਇਲਾਜ ਦੀ ਸੁਵਿਧਾ ਹਾਸਲ ਹੋਵੇਗੀ। ਇੰਜ ਹੀ ਫੇਜ਼-3ਬੀ 1 ਵਿਖੇ 35 ਬੈੱਡਾਂ ਦਾ ਹਸਪਤਾਲ ਬਣਨ ਜਾ ਰਿਹਾ ਹੈ। ਜਿਸ ਦੀ ਉਸਾਰੀ ਦਾ ਕੰਮ ਜੰਗੀ ਪੱਧਰ ’ਤੇ ਚੱਲ ਰਿਹਾ ਹੈ ਅਤੇ ਦੋ ਮਹੀਨੇ ਵਿੱਚ ਇਹ ਕੰਮ ਮੁਕੰਮਲ ਹੋ ਜਾਵੇਗਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ