ਵਿਧਾਇਕ ਸਿੱਧੂ ਨੇ ਰੱਖਿਆ ਗਰੀਬ ਬੱਚਿਆਂ ਲਈ ਸਕੂਲ ਵਜੋਂ ਉਸਾਰੇ ਜਾਣ ਵਾਲੇ ਸੇਵਾ ਸਦਨ ਦਾ ਨੀਂਹ ਪੱਥਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਅਪਰੈਲ:
ਵਰਲਡ ਪੀਸ ਮਿਸ਼ਨ ਟਰੱਸਟ ਦੁਆਰਾ ਅੱਜ ਨਜ਼ਦੀਕੀ ਪਿੰਡ ਜਗਤਪੁਰਾ ਵਿੱਚ ਆਪਣਾ 26ਵਾਂ ਸਥਾਪਨਾ ਦਿਵਸ ਮਨਾਇਆ ਗਿਆ, ਜਿਸ ਦੌਰਾਨ ਹਲਕਾ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਧਾਇਕ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੇ ਦੱਸਿਆ ਕਿ ਸਮਾਗਮ ਦੌਰਾਨ ਵਿਧਾਇਕ ਸ੍ਰੀ ਸਿੱਧੂ ਨੇ ਮਿਸ਼ਨ ਦੁਆਰਾ ਗਰੀਬ ਬੱਚਿਆਂ ਲਈ ਸਕੂਲ ਵਜੋਂ ਉਸਾਰੇ ਜਾਣ ਵਾਲੇ ਸੇਵਾ ਸਦਨ ਦਾ ਨੀਂਹ ਪੱਥਰ ਵੀ ਰੱਖਿਆ।
ਮਿਸ਼ਨ ਦੇ ਸੈਕਟਰੀ ਐੱਮ.ਐੱਨ. ਸ਼ੁਕਲਾ ਨੇ ਵਿਧਾਇਕ ਸ੍ਰੀ ਸਿੱਧੂ ਨੂੰ ਟਰੱਸਟ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਗਤ ਰਾਮ ਸ਼ਾਸਤਰੀ ਅਤੇ ਸਵਰਗੀ ਅਵਤਾਰ ਸਿੰਘ ਨੇ ਸਾਲ ੧੯੯੧ ਵਿੱਚ ਗਰੀਬ ਅਤੇ ਮਜਦੂਰ ਲੋਕਾਂ ਦੇ ਬੱਚਿਆਂ ਦੀ ਬਿਹਤਰੀ ਅਤੇ ਸਿੱਖਿਆ ਲਈ ਵਰਲਡ ਪੀਸ ਮਿਸ਼ਨ ਟਰੱਸਟ ਦੀ ਸਥਾਪਨਾ ਕੀਤੀ ਸੀ ਅਤੇ ਉਦੋਂ ਤੋਂ ਹੀ ਟਰੱਸਟ ਦੁਆਰਾ ਮਜਦੂਰਾਂ ਦੇ ਬੱਚਿਆਂ ਨੂੰ ਮੁਫਤ ਸਿੱਖਿਆ ਪ੍ਰਦਾਨ ਕੀਤੀ ਜਾ ਰਹੀ ਹੈ। ਸਮਾਗਮ ਦੌਰਾਨ ਸੰਬੋਧਨ ਕਰਦਿਆਂ ਵਿਧਾਇਕ ਸ੍ਰੀ ਸਿੱਧੂ ਨੇ ਟਰੱਸਟ ਦੁਆਰਾ ਗਰੀਬ ਬੱਚਿਆਂ ਦੀ ਬਿਹਤਰੀ ਲਈ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮਜ਼ਦੂਰਾਂ ਦੇ ਬੱਚਿਆਂ ਨੂੰ ਮੁਫਤ ਸਿੱਖਿਆ ਮੁਹੱਈਆ ਕਰਵਾਉਣ ਬਹੁਤ ਹੀ ਪੁੰਨ ਵਾਲਾ ਕਾਰਜ ਹੈ ਕਿਉਂਕਿ ਸਿੱਖਿਆ ਹਾਸਲ ਕਰਕੇ ਇਹ ਗਰੀਬ ਬੱਚੇ ਆਪਣੇ ਜੀਵਨ ਵਿਚ ਤਰੱਕੀ ਦੀਆਂ ਬੁਲੰਦੀਆਂ ਨੂੰ ਛੂਹ ਸਕਦੇ ਹਨ।
ਉਨ੍ਹਾਂ ਕਿਹਾ ਕਿ ਹੋਰਨਾਂ ਸੰਸਥਾਵਾਂ ਨੂੰ ਵੀ ਵਰਲਡ ਪੀਸ ਮਿਸ਼ਨ ਟਰੱਸਟ ਦੁਆਰਾ ਗਰੀਬ ਬੱਚਿਆਂ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਤੋਂ ਸੇਧ ਲੈਣੀ ਚਾਹੀਦੀ ਹੈ ਤਾਂ ਕਿ ਕੋਈ ਵੀ ਬੱਚਾ ਸਿੱਖਿਆ ਤੋਂ ਵਾਂਝਾ ਨਾ ਰਹਿ ਸਕੇ। ਇਸ ਮੌਕੇ ਟਰੱਸਟ ਦੇ ਫਾਊਂਡਰ ਟਰੱਸਟੀ ਸਵਰਗੀ ਅਵਤਾਰ ਸਿੰਘ ਦੇ ਸਪੁੱਤਰ ਲੈਫ.ਕਰਨਲ (ਰਿਟਾ.) ਜੀ.ਐੱਸ ਸੇਠੀ ਨੇ ਟਰੱਸਟ ਨੂੰ ਪੰਜਾਹ ਹਜ਼ਾਰ ਰੁਪਏ ਦੀ ਮਾਲੀ ਮਦਦ ਦਿੱਤੀ ਅਤੇ ਗਰੀਬ ਬੱਚਿਆਂ ਨੂੰ ਪੜ੍ਹਾਉਣ ਵਾਲੇ ਅਧਿਆਪਕਾਂ ਨੂੰ ਤੋਹਫੇ ਦੇ ਕੇ ਸਨਮਾਨਿਤ ਵੀ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੈਨੇਜਿੰਗ ਟਰੱਸਟੀ ਲਲਿਤ ਬਹਿਲ, ਜ਼ਿਲ੍ਹਾ ਕਾਂਗਰਸ ਕਮੇਟੀ ਮੋਹਾਲੀ ਦੇ ਜਨਰਲ ਸਕੱਤਰ ਰਣਜੀਤ ਸਿੰਘ ਗਿੱਲ, ਜਗਜੀਤ ਸਿੰਘ ਧਾਲੀਵਾਲ, ਰਣਜੀਤ ਸਿੰਘ ਰਾਣਾ, ਠੇਕੇਦਾਰ ਨਾਜਰ ਸਿੰਘ, ਬਲਵਿੰਦਰ ਸਿੰਘ ਨੰਬਰਦਾਰ, ਪੰਡਤ ਬਾਲਕਿਸ਼ਨ ਸਾਬਕਾ ਸਰਪੰਚ ਝਿਊਰਹੇੜੀ, ਮਨਜੀਤ ਸਿੰਘ ਸਾਬਕਾ ਸਰਪੰਚ ਤੰਗੋਰੀ, ਗੁਰਧਿਆਨ ਸਿੰਘ ਦੁਰਾਲੀ, ਚੌ. ਹਰੀਪਾਲ ਚੋਲਟਾ ਕਲਾਂ, ਗੁਰਚਰਨ ਸਿੰਘ ਭੰਵਰਾ, ਸੱਤਪਾਲ ਸਿੰਘ ਆਦਿ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Uncategorized

Check Also

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਨਬਜ਼-ਏ-ਪੰ…