Share on Facebook Share on Twitter Share on Google+ Share on Pinterest Share on Linkedin ਗੁਰਦੁਆਰਾ ਅੰਬ ਸਾਹਿਬ ਵਿੱਚ ਮਿਸਟਰ ਸਿੰਘ ਪੰਜਾਬ 2017 ਲਈ ਆਡੀਸਨ ਕਰਵਾਏ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 31 ਅਕਤੂਬਰ: ਇੱਥੋਂ ਦੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਵਿਖੇ ਮਿਸਟਰ ਸਿੰਘ ਪੰਜਾਬ 2017 ਲਈ ਸਾਬਤ ਸੂਰਤ ਸਿੱਖ ਨੌਜਵਾਨਾਂ ਅਤੇ ਬੱਚਿਆਂ ਦੇ ਆਡੀਸ਼ਨ ਕਰਵਾਏ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਲਗੀਧਰ ਸੇਵਕ ਜਥਾ ਦੇ ਪ੍ਰਧਾਨ ਅਤੇ ਧਰਮ ਪ੍ਰਚਾਰ ਕਮੇਟੀ ਦੇ ਮੁਖੀ ਭਾਈ ਜਤਿੰਦਰਪਾਲ ਸਿੰਘ ਜੇਪੀ ਨੇ ਕਿਹਾ ਕਿ ਇਸ ਆਡੀਸਨ ਵਿੱਚ 40 ਦੇ ਕਰੀਬ ਸਾਬਤ ਸੂਰਤ ਸਿੱਖ ਬੱਚਿਆਂ ਨੇ ਹਿੱਸਾ ਲਿਆ। ਇਹ ਬੱਚੇ ਮੁਹਾਲੀ, ਚੰਡੀਗੜ੍ਹ, ਹਰਿਆਣਾ ਅਤੇ ਦਿੱਲੀ ਤੋਂ ਆਏ ਸਨ। ਇਸੇ ਤਰ੍ਹਾਂ ਇਕ ਸਿੱਖ ਨੌਜਵਾਨ ਨੇ ਅਹਿਮਦਾਬਾਦ ਅਤੇ ਦੋ ਦਿੱਲੀ ਦੇ ਵਸਨੀਕਾਂ ਨੇ ਹਿੱਸਾ ਲਿਆ। ਉਹਨਾਂ ਕਿਹਾ ਕਿ ਇਹ ਮੁਕਾਬਲਾ ਜਿੱਤਣ ਵਾਲੇ ਨੂੰ ਇੱਕ ਲੱਖ ਰੁਪਏ ਦਾ ਇਨਾਮ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਅਕਸਰ ਹੀ ਫਿਲਮਾਂ ਵਿੱਚ ਦਿਖਾਏ ਜਾਂਦੇ ਸਿੱਖ ਪਾਤਰਾਂ ਦਾ ਮਜਾਕ ਉਡਾਇਆ ਜਾਂਦਾ ਹੈ ਅਤੇ ਇਸ ਸਬੰਧੀ ਗੱਲ ਕਰਨ ’ਤੇ ਫਿਲਮਾਂ ਬਣਾਉਣ ਵਾਲੇ ਕਹਿ ਦਿੰਦੇ ਹਨ ਕਿ ਉਹਨਾਂ ਕੋਲ ਅਸਲੀ ਸਿੱਖ ਨਹੀਂ ਹੁੰਦੇ ਹਨ। ਜਿਸ ਕਰਕੇ ਉਹ ਡੁਪਲੀਕੇਟ ਸਿੱਖਾਂ ਨਾਲ ਹੀ ਕੰਮ ਚਲਾਉਂਦੇ ਹਨ। ਉਹਨਾਂ ਕਿਹਾ ਕਿ ਇਸ ਮੁਕਾਬਲੇ ਦੇ ਜੇਤੂ ਨੌਜਵਾਨਾਂ ਨੂੰ ਫਿਲਮਾਂ ਵਿੱਚ ਜਾਣ ਦੇ ਮੌਕੇ ਵੀ ਮੁਹਈਆ ਕਰਵਾਏ ਜਾਣਗੇ। ਉਹਨਾਂ ਕਿਹਾ ਕਿ ਸਾਬਤ ਸੂਰਤ ਸਿੱਖ ਨੌਜਵਾਨ ਹਰ ਖੇਤਰ ਵਿੱਚ ਹੀ ਤਰੱਕੀ ਕਰ ਸਕਦੇ ਹਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ