nabaz-e-punjab.com

ਮਿਸਟਰ ਸਿੰਘ ਪੰਜਾਬ-2017 ਦੇ ਆਡੀਸ਼ਨ ਦੀਆਂ ਤਿਆਰੀਆਂ ਮੁਕੰਮਲ: ਜਤਿੰਦਰਪਾਲ ਸਿੰਘ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਅਕਤੂਬਰ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਫੇਜ਼-8 ਵਿਖੇ ਭਲਕੇ 29 ਅਕਤੂਬਰ (ਐਤਵਾਰ) ਨੂੰ ਕਰਵਾਏ ਜਾ ਰਹੇ ਮਿਸਟਰ ਸਿੰਘ ਪੰਜਾਬ 2017 ਦੇ ਆਡੀਸ਼ਨ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਲਗੀਧਰ ਸੇਵਕ ਜਥੇ ਦੇ ਪ੍ਰਧਾਨ ਅਤੇ ਧਰਮ ਪ੍ਰਚਾਰ ਕਮੇਟੀ ਮੁਹਾਲੀ ਦੇ ਮੁਖੀ ਭਾਈ ਜਤਿੰਦਰਪਾਲ ਸਿੰਘ ਜੇ ਪੀ ਨੇ ਦੱਸਿਆ ਕਿ ਇਹ ਪ੍ਰੋਗਰਾਮ ਸਾਬਤ ਸੂਰਤ ਸਿੱਖ ਬੱਚਿਆਂ ਲਈ ਕਰਵਾਇਆ ਜਾ ਰਿਹਾ ਹੈ ਇਸ ਸਬੰਧੀ ਵੱਖ ਵੱਖ ਸ਼ਹਿਰਾਂ ਵਿੱਚ ਆਡੀਸ਼ਨ ਲਏ ਜਾ ਰਹੇ ਹਨ। ਐਸਏਐਸ ਨਗਰ ਮੁਹਾਲੀ ਵਿਖੇ ਇਸ ਸਬੰਧੀ 29 ਅਕਤੂਬਰ ਨੂੰ ਗੁਰਦੁਆਰਾ ਅੰਬ ਸਾਹਿਬ ਵਿਖੇ ਆਡੀਸ਼ਨ ਲਏ ਜਾ ਰਹੇ ਹਨ, ਜਿਸਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।
ਉਹਨਾਂ ਦਸਿਆ ਕਿ ਮਿਸਟਰ ਸਿੰਘ ਪੰਜਾਬ 2017 ਜਿੱਤਣ ਵਾਲੇ ਨੂੰ ਇਕ ਲੱਖ ਰੁਪਏ ਦਾ ਇਨਾਮ ਦਿੱਤਾ ਜਾਵੇਗਾ। ਇਸ ਸਬੰਧੀ ਲੁਧਿਆਣਾ ਅਤੇ ਪਟਿਆਲਾ ਵਿਖੇ ਆਡੀਸਨ ਲਏ ਜਾ ਚੁੱਕੇ ਹਨ ਅਤੇ ਮੋਗਾ, ਅੰਮ੍ਰਿਤਸਰ, ਜਲੰਧਰ ਵਿਖੇ ਅਗਲੇ ਦਿਨਾਂ ਦੌਰਾਨ ਆਡੀਸ਼ਨ ਲਏ ਜਾਣਗੇ। ਉਹਨਾਂ ਦੱਸਿਆ ਕਿ ਜਿੱਤਣ ਵਾਲੇ ਉਮੀਦਵਾਰ ਨੂੰ ਫਿਲਮਾਂ ਵਿੱਚ ਕੰਮ ਕਰਨ ਦਾ ਮੌਕਾ ਦਿਤਾ ਜਾਵੇਗਾ। ਇਸ ਮੁਕਾਬਲੇ ਦੇ ਵੱਖ ਵੱਖ ਰਾਊੱਡ ਹੋਣਗੇ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…