ਸ੍ਰੀਮਤੀ ਅਨੁਰਾਧਾ ਆਨੰਦ ਤੇ ਜਸਬੀਰ ਸਿੰਘ ਮਣਕੂ ਵਿੱਤ ਤੇ ਠੇਕਾ ਕਮੇਟੀ ਦੇ ਮੈਂਬਰ ਨਾਮਜ਼ਦ

ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਕੰਮ ਕਰੇਗੀ ਕਾਂਗਰਸੀ ਕੌਂਸਲਰਾਂ ਦੀ ਪੂਰੀ ਟੀਮ: ਜੀਤੀ ਸਿੱਧੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਮਈ:
ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਆਪਣੇ ਅਧਿਕਾਰ ਦੀ ਵਰਤੋਂ ਕਰਦਿਆਂ ਅੱਜ ਨਗਰ ਨਿਗਮ ਦੀ ਵਿੱਤ ਅਤੇ ਠੇਕਾ ਕਮੇਟੀ ਦੇ ਗੈਰ ਸਰਕਾਰੀ ਮੈਂਬਰਾਂ ਦੀ ਨਿਯੁਕਤੀ ਕਰ ਦਿੱਤੀ ਹੈ। ਇਸ ਹਾਈ ਪਾਵਰ ਕਮੇਟੀ ਵਿੱਚ ਦੌਰਾਨ ਵਾਰਡ ਨੰਬਰ-11 ਤੋਂ ਕੌਂਸਲਰ ਸ੍ਰੀਮਤੀ ਅਨੁਰਾਧਾ ਆਨੰਦ ਅਤੇ ਵਾਰਡ ਨੰਬਰ-22 ਤੋਂ ਕੌਂਸਲਰ ਜਸਵੀਰ ਸਿੰਘ ਮਣਕੂ ਨੂੰ ਮੈਂਬਰ ਨਿਯੁਕਤ ਕੀਤਾ ਗਿਆ ਹੈ। ਜਦੋਂਕਿ ਮੇਅਰ ਖ਼ੁਦ ਇਸ ਕਮੇਟੀ ਦੇ ਚੇਅਰਮੈਨ ਹੋਣਗੇ ਅਤੇ ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਸਮੇਤ ਕਮਿਸ਼ਨਰ ਵੀ ਕਮੇਟੀ ਦਾ ਅਹਿਮ ਹਿੱਸਾ ਹਨ।
ਜੀਤੀ ਸਿੱਧੂ ਨੇ ਦੱਸਿਆ ਕਿ ਬੀਤੀ 27 ਅਪਰੈਲ ਨੂੰ ਹੋਈ ਨਗਰ ਨਿਗਮ ਦੀ ਪਲੇਠੀ ਮੀਟਿੰਗ ਵਿੱਚ ਨਿਗਮ ਦੀ ਵਿੱਤ ਤੇ ਠੇਕਾ ਕਮੇਟੀ ਦੇ ਮੈਂਬਰ ਨਿਯੁਕਤ ਕਰਨ ਦੇ ਅਧਿਕਾਰ ਉਨ੍ਹਾਂ (ਮੇਅਰ) ਨੂੰ ਦਿੱਤੇ ਗਏ ਸਨ। ਸਥਾਨਕ ਸਰਕਾਰ ਵਿਭਾਗ ਵੱਲੋਂ ਇਸ ਮਤੇ ਨੂੰ ਪ੍ਰਵਾਨਗੀ ਦੇਣ ਮਗਰੋਂ ਬਾਕੀ ਰਹਿੰਦੀ ਪ੍ਰਕਿਰਿਆ ਪੂਰੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਜਲਦੀ ਹੀ ਵਿੱਤ ਤੇ ਠੇਕਾ ਕਮੇਟੀ ਦੀ ਮੀਟਿੰਗ ਸੱਦੀ ਜਾਵੇਗੀ। ਜਿਸ ਵਿੱਚ ਸ਼ਹਿਰ ਦੇ ਵਿਕਾਸ ਸਬੰਧੀ ਮਤੇ ਪਾਸ ਕੀਤੇ ਜਾਣਗੇ। ਉਨ੍ਹਾਂ ਭਰੋਸਾ ਦਿੱਤਾ ਕਿ ਸ਼ਹਿਰ ਦਾ ਵਿਕਾਸ ਪਾਰਦਰਸ਼ੀ ਢੰਗ ਨਾਲ ਕੀਤਾ ਜਾਵੇਗਾ।

ਸ੍ਰੀ ਜੀਤੀ ਸਿੱਧੂ ਨੇ ਕਿਹਾ ਕਿ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਸਿਫਾਰਸ਼ ਅਤੇ ਪਾਰਟੀ ਹਾਈ ਕਮਾਨ ਦੀ ਪ੍ਰਵਾਨਗੀ ਤੋਂ ਬਾਅਦ ਨਗਰ ਨਿਗਮ ਦੀ ਵਿੱਤਾ ਤੇ ਠੇਕਾ ਕਮੇਟੀ ਵਿੱਚ ਕੌਂਸਲਰ ਜਸਬੀਰ ਸਿੰਘ ਮਣਕੂ ਅਤੇ ਸ੍ਰੀਮਤੀ ਅਨੁਰਾਧਾ ਆਨੰਦ ਨੂੰ ਸ਼ਾਮਲ ਕੀਤਾ ਗਿਆ ਹੈ ਅਤੇ ਕਾਂਗਰਸ ਦੇ ਸਾਰੇ ਕੌਂਸਲਰਾਂ ਦੀ ਟੀਮ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਕੰਮ ਕਰ ਰਹੀ ਹੈ। ਉਧਰ, ਵਿੱਤ ਤੇ ਠੇਕਾ ਕਮੇਟੀ ਵਿੱਚ ਸ਼ਾਮਲ ਕੀਤੇ ਨਵੇਂ ਮੈਂਬਰਾਂ ਸ੍ਰੀਮਤੀ ਅਨੁਰਾਧਾ ਆਨੰਦ ਅਤੇ ਜਸਬੀਰ ਸਿੰਘ ਮਣਕੂ ਨੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ, ਮੇਅਰ ਜੀਤੀ ਸਿੱਧੂ ਅਤੇ ਕਮਿਸ਼ਨਰ ਡਾ. ਕਮਲ ਗਰਗ ਨਾਲ ਵੱਖੋ ਵੱਖਰੀਆਂ ਮੁਲਾਕਾਤਾਂ ਕੀਤੀਆਂ ਅਤੇ ਸਿੱਧੂ ਪਰਿਵਾਰ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਜਿਨ੍ਹਾਂ ਨੇ ਉਨ੍ਹਾਂ ਨੂੰ ਇਸ ਹਾਈ ਪਾਵਰ ਕਮੇਟੀ ਦਾ ਮੈਂਬਰ ਨਾਮਜ਼ਦ ਕਰਕੇ ਸ਼ਹਿਰ ਦੇ ਵਿਕਾਸ ਵਿੱਚ ਯੋਗਦਾਨ ਪਾਉਣ ਦਾ ਮੌਕਾ ਦਿੱਤਾ ਹੈ।

Check Also

ਵਿਕਰੇਤਾ ਤੇ ਛੋਟੇ ਕਿਸਾਨਾਂ ਲਈ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਦੀਆਂ ਹਨ ‘ਹਫ਼ਤਾਵਾਰੀ ਮੰਡੀਆਂ’

ਵਿਕਰੇਤਾ ਤੇ ਛੋਟੇ ਕਿਸਾਨਾਂ ਲਈ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਦੀਆਂ ਹਨ ‘ਹਫ਼ਤਾਵਾਰੀ ਮੰਡੀਆਂ’ ਸ਼ਹਿਰ ਵਿੱਚ ਲੱਗ…