ਕੈਪਟਨ ਸਿੱਧੂ ਦੀ ਪਤਨੀ ਸ੍ਰੀਮਤੀ ਸਿੱਧੂ ਨੇ ਬਲੌਂਗੀ ਵਿੱਚ ਘਰ ਘਰ ਜਾ ਕੇ ਵੋਟਾਂ ਮੰਗੀਆਂ

ਪੰਜਾਬ ਵਿੱਚ ਤੀਜੀ ਵਾਰ ਅਕਾਲੀ-ਭਾਜਪਾ ਸਰਕਾਰ ਬਣਨ ’ਤੇ ਮੁਹਾਲੀ ਦੇ ਵਿਕਾਸ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ: ਮੈਡਮ ਸਿੱਧੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਜਨਵਰੀ:
ਮੁਹਾਲੀ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਦੀ ਧਰਮ ਪਤਨੀ ਸ੍ਰੀਮਤੀ ਮਨਦੀਪ ਕੌਰ ਸਿੱਧੂ ਨੇ ਐਤਵਾਰ ਨੂੰ ਪਿੰਡ ਬਲੌਂਗੀ ਅਤੇ ਕਲੋਨੀਆਂ ਵਿੱਚ ਘਰ ਘਰ ਜਾ ਕੇ ਚੋਣ ਪ੍ਰਚਾਰ ਕੀਤਾ ਅਤੇ ਅਕਾਲੀ ਦਲ ਲਈ ਵੋਟਾਂ ਮੰਗੀਆਂ। ਇਸ ਮੌਕੇ ਸਰਪੰਚ ਭਿੰਦਰਜੀਤ ਕੌਰ ਨੇ ਸ੍ਰੀਮਤੀ ਸਿੱਧੂ ਆਪਣੇ ਸਮਰਥਕਾਂ ਦੇ ਕਾਫਲੇ ਨਾਲ ਪਿੰਡ ਤੇ ਕਲੋਨੀਆਂ ਵਿੱਚ ਘੁੰਮਾਇਆ ਅਤੇ ਵਿਕਾਸ ਦੇ ਨਾਂ ’ਤੇ ਵੋਟਾਂ ਮੰਗੀਆਂ।
ਸਰਪੰਚ ਭਿੰਦਰਜੀਤ ਕੌਰ ਨੇ ਲੋਕਾਂ ਨੂੰ ਪੰਜਾਬ ਸਰਕਾਰ ਵੱਲੋਂ ਕਰਵਾਏ ਵਿਕਾਸ ਕਾਰਜਾਂ ਤੋਂ ਜਾਣੂ ਕਰਵਾਉਂਦਿਆਂ ਕਿਹਾ ਕਿ ਸਾਡੇ ਇਲਾਕੇ ਨੂੰ ਇੱਕ ਪੜਂੇ ਲਿਖੇ ਲੀਡਰ ਦੀ ਲੋੜ ਸੀ, ਜੋ ਐਤਕੀਂ ਅਕਾਲੀ ਦਲ ਨੇ ਕੈਪਟਨ ਸਿੱਧੂ ਨੂੰ ਚੋਣ ਮੈਦਾਨ ਵਿੱਚ ਉਤਾਰ ਕੇ ਪੂਰੀ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਸਿੱਧੂ ਨੇ ਜ਼ਿਲ੍ਹੇ ਦਾ ਡੀਸੀ ਹੁੰਦਿਆਂ ਪਹਿਲਕਦਮੀ ਕਰਦਿਆਂ ਮੁਹਾਲੀ ਹਲਕੇ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਗੱਠਜੋੜ ਸਰਕਾਰ ਦੀਆਂ ਨੀਤੀਆਂ ਨੂੰ ਸਖ਼ਤੀ ਲਾਗੂ ਕਰਕੇ ਲੋੜਵੰਦ/ਲਾਭਪਾਤਰੀਆਂ ਨੂੰ ਸਹੂਲਤਾਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਕੈਪਟਨ ਸਿੱਧੂ ਪਹਿਲਾਂ ਹੀ ਹਲਕਾ ਮੁਹਾਲੀ ਦੇ ਵਿਕਾਸ ਕੰਮਾਂ ਅਤੇ ਹੋਰ ਮੁਸ਼ਕਲਾਂ ਬਾਰੇ ਭਲੀ ਭਾਂਤ ਜਾਣੂ ਹਨ ਅਤੇ ਇਲਾਕੇ ਦੇ ਲੋਕਾਂ ਨੂੰ ਉਨ੍ਹਾਂ ਤੋਂ ਬਹੁਤ ਸਾਰੀਆਂ ਆਸਾਂ ਤੇ ਉਮੀਦਾਂ ਹਨ।
ਇਸ ਮੌਕੇ ਕੈਪਟਨ ਸਿੱਧੂ ਦੀ ਪਤਨੀ ਮਨਦੀਪ ਕੌਰ ਸਿੱਧੂ ਨੇ ਲੋਕਾਂ ਦੇ ਮਿਲੇ ਸਹਿਯੋਗ ਲਈ ਉਨਂ੍ਹਾਂ ਦਾ ਧੰਨਵਾਦ ਕੀਤਾ ਅਤੇ ਕੈਪਟਨ ਸਿੱਧੂ ਦੇ ਚੋਣ ਨਿਸ਼ਾਨ ਤਕੱੜੀ ਉੱਤੇ ਮੋਹਰ ਲਾਉਣ ਲਈ ਪ੍ਰੇਰਿਆ। ਇਸ ਮੌਕੇ ਅੰਗਰੇਜ਼ ਸਿੰਘ, ਹਰਦੀਪ ਸਿਘ, ਮਾਸਟਰ ਪਲਵਿੰਦਰ ਸਿੰਘ, ਕੇਸਰ ਸਿੰਘ ਪੰਚ, ਵੀਰ ਪ੍ਰਤਾਪ ਸਿੰਘ, ਸੰਜੀਵ ਕੁਮਾਰ, ਲਾਲ ਬਹਾਦੁਰ, ਸੁਖਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਕੁਲਵਿੰਦਰ ਸਿੰਘ, ਧਰਮਵੀਰ ਸਿੰਘ ਮਾਨ, ਲਵਪ੍ਰੀਤ ਸਿੰਘ ਨੇ ਵੀ ਕੈਪਟਨ ਸਿੱਧੂ ਦੇ ਹੱਕ ਵਿੱਚ ਪ੍ਰਚਾਰ ਕੀਤਾ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…