ਵਿਧਾਇਕ ਸਿੱਧੂ ਦੀ ਪਤਨੀ ਨੇ ਘਰ ਘਰ ਜਾ ਕੇ ਪਤੀ ਲਈ ਮੰਗੀਆਂ ਵੋਟਾਂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਜਨਵਰੀ:
ਮੁਹਾਲੀ ਤੋਂ ਕਾਂਗਰਸ ਦੇ ਉਮੀਦਵਾਰ ਬਲਬੀਰ ਸਿੰਘ ਸਿੱਧੂ ਦੀ ਚੋਣ ਪ੍ਰਚਾਰ ਮੁਹਿੰਮ ਨੂੰ ਜਿਥੇ ਉਨ੍ਹਾਂ ਦੇ ਬੇਟੇ ਤੇ ਨੌਜਵਾਨ ਵਕੀਲ ਕੰਵਰਬੀਰ ਸਿੰਘ ਸਿੱਧੂ ਨੇ ਸੰਭਾਲਿਆ ਹੋਇਆ ਹੈ, ਉਥੇ ਅੱਜ ਸ੍ਰੀ ਸਿੱਧੂ ਦੀ ਧਰਮ ਪਤਨੀ ਸ੍ਰੀਮਤੀ ਦਲਜੀਤ ਕੌਰ ਸਿੱਧੂ ਨੇ ਵੀ ਮਹਿਲਾ ਕਾਂਗਰਸ ਆਗੂਆਂ ਨਾਲ ਮਿਲ ਕੇ ਆਪਣੇ ਪਤੀ ਦੇ ਹੱਕ ਵਿੱਚ ਚੋਣ ਕੀਤਾ ਹੈ। ਇਸ ਦੌਰਾਨ ਸ੍ਰੀਮਤੀ ਸਿੱਧੂ ਨੇ ਅੱਜ ਸਥਾਨਕ ਫੇਜ਼-1 ਵਿੱਚ ਕਾਂਗਰਸ ਆਗੂਆਂ ਨੂੰ ਆਪਣੇ ਨਾਲ ਮਿਲ ਕੇ ਘਰ-ਘਰ ਜਾ ਕੇ ਸ੍ਰੀ ਸਿੱਧੂ ਲਈ ਵੋਟਾਂ ਮੰਗੀਆਂ ਅਤੇ ਕਾਂਗਰਸ ਪਾਰਟੀ ਦੀਆਂ ਨੀਤੀਆਂ ਤੋਂ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਮੁਹਾਲੀ ਦੀ ਖੁਸ਼ਹਾਲੀ ਲਈ ਪੰਜਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਬਣਨਾ ਬੇਹੱਦ ਜਰੂਰੀ ਹੋ ਗਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਅਕਾਲੀ ਦਲ ਤੇ ਭਾਜਪਾ ਦੀਆਂ ਨੀਤੀਆਂ ਤੋਂ ਅੱਕੇ ਲੋਕ ਕਾਂਗਰਸ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ ਅਤੇ ਵਿਧਾਨ ਸਭਾ ਚੋਣਾਂ ਦਾ ਇੰਤਜ਼ਾਰ ਕਰ ਰਹੇ ਹਨ। ਇਸ ਮੌਕੇ ਕੌਂਸਲਰ ਸ੍ਰੀਮਤੀ ਸੁਮਨ ਦੇਵੀ, ਪਰਦੀਪ ਪੱਖੀ, ਜਤਿੰਦਰ ਕੌਰ, ਏਕਨੂਰ ਕੌਰ, ਸੰਗੀਤਾ ਗਰਗ, ਸਵੀਟੀ, ਰਾਜ ਰਾਣੀ, ਮੀਨਾ, ਪੂਜਾ, ਹਰਬੰਸ ਕੌਰ, ਅੰਜੂ, ਸੋਨੀਆ, ਕਮਲਜੀਤ ਕੌਰ, ਅਮਨਪ੍ਰੀਤ ਕੌਰ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…