ਮੁਹਾਲੀ ਦੇ ਵਿਕਾਸ ਲਈ ਜਿੰਨਾ ਕੰਮ ਅਕਾਲੀ ਦਲ ਨੇ ਕੀਤਾ, ਕਾਂਗਰਸ ਤੇ ਆਪ ਸੁਪਨੇ ਵਿੱਚ ਵੀ ਸੋਚ ਨਹੀਂ ਸਕਦੇ: ਬੈਦਵਾਨ

ਅਕਾਲੀ ਸਰਕਾਰ ਸਮੇਂ ਬਣੀਆਂ ਇਮਾਰਤਾਂ ’ਤੇ ਰੰਗ ਰੋਗਨ ਕਰਕੇ ਆਪਣੀਆਂ ਪ੍ਰਾਪਤੀਆਂ ਦੱਸ ਰਹੇ ਨੇ ਮੌਜੂਦਾ ਹੁਕਮਰਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਜੂਨ:
ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਮੁਹਾਲੀ ਦੇ ਇੰਚਾਰਜ ਪਰਵਿੰਦਰ ਸਿੰਘ ਬੈਦਵਾਨ ਨੇ ਕਿਹਾ ਕਿ ਮੁਹਾਲੀ ਨੂੰ ਸਮਾਰਟ ਸਿਟੀ ਬਣਾਉਣ ਦੇ ਮੁੱਦੇ ’ਤੇ ਭਾਜਪਾ ਅਤੇ ਆਮ ਆਦਮੀ ਪਾਰਟੀ ਸਿਹਰਾ ਲੈਣ ਦੀ ਤਾਕ ਵਿੱਚ ਹਨ ਪ੍ਰੰਤੂ ਜ਼ਮੀਨੀ ਹਕੀਕਤ ਇਹ ਹੈ ਕਿ ਮੁਹਾਲੀ ਦੇ ਸਰਬਪੱਖੀ ਵਿਕਾਸ ਲਈ ਜਿੰਨਾ ਕੰਮ ਤੇ ਵਿਕਾਸ ਅਕਾਲੀ ਦਲ ਦੀ ਸਰਕਾਰ ਸਮੇਂ ਹੋਇਆ, ਅਜਿਹਾ ਕਰਨ ਲਈ ਇਹ ਦੋਵੇਂ ਪਾਰਟੀਆਂ ਆਪ ਤੇ ਕਾਂਗਰਸ ਸੁਫ਼ਨੇ ਵਿੱਚ ਵੀ ਨਹੀਂ ਸੋਚ ਸਕਦੇ।
ਇੱਥੋਂ ਦੇ ਸੈਕਟਰ-83 ਸਥਿਤ ਪਾਰਟੀ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਅਕਾਲੀ ਆਗੂ ਪਰਵਿੰਦਰ ਸਿੰਘ ਬੈਦਵਾਨ ਨੇ ਕਿਹਾ ਕਿ ਆਪਣੇ ਕਾਰਜਕਾਲ ਦੌਰਾਨ ਅਕਾਲੀ ਸਰਕਾਰ ਨੇ ਮੁਹਾਲੀ ਦੇ ਵਿਕਾਸ ਅਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਬਣਾਉਣ ਲਈ 2500 ਕਰੋੜ ਰੁਪਏ ਖ਼ਰਚ ਕੀਤੇ। ਮੁਹਾਲੀ ਵਿੱਚ ਕੌਮਾਂਤਰੀ ਏਅਰਪੋਰਟ, ਦਰਜਨ ਖੇਡ ਸਟੇਡੀਅਮ, ਏਸੀ ਬੱਸ ਅੱਡਾ, ਕਿਸਾਨ ਵਿਕਾਸ ਚੈਂਬਰ, ਮੈਡੀਕਲ ਸਿੱਖਿਆ ਤੇ ਖੋਜ ਕੇਂਦਰ, ਕਰ ਤੇ ਆਬਕਾਰੀ ਦਫ਼ਤਰ, 200 ਫੁੱਟ ਚੌੜੀ ਏਅਰਪੋਰਟ ਸੜਕ ਸਮੇਤ ਚੱਪੜਚਿੜੀ ਜੰਗੀ ਯਾਦਗਾਰ, ਅਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਜ਼ਿਲ੍ਹਾ ਜੁਡੀਸ਼ਲ ਕੰਪਲੈਕਸ, ਸਰਕਾਰੀ ਮੈਰੀਟੋਰੀਅਸ ਸਕੂਲ, ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਅਤੇ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼ ਅਤੇ ਹੋਰ ਮੁੱਖ ਸੜਕਾਂ ਨੂੰ ਚੌੜਾ ਤੇ ਮਜ਼ਬੂਤ ਬਣਾਉਣ ਸਮੇਤ ਜ਼ੀਰਕਪੁਰ ਤੋਂ ਬਠਿੰਡਾ ਅਤੇ ਮੁਹਾਲੀ ਤੋਂ ਖਾਨਪੁਰ ਟੀ-ਪੁਆਇੰਟ ਤੱਕ ਫਲਾਈਓਵਰ ਅਤੇ ਐਲੀਵੇਟਿਡ ਸੜਕਾਂ ਬਣਾਈਆਂ ਗਈਆਂ ਹਨ ਪ੍ਰੰਤੂ ਪਿਛਲੀ ਕਾਂਗਰਸ ਸਰਕਾਰ ਅਤੇ ਮੌਜੂਦਾ ਆਪ ਸਰਕਾਰ ਨੇ ਮੁਹਾਲੀ ਸਮੇਤ ਆਸਪਾਸ ਇਲਾਕਿਆਂ ਦੇ ਵਿਕਾਸ ਲਈ ਇੱਕ ਪੂਣੀ ਤੱਕ ਨਹੀਂ ਕੱਤੀ।
ਅਕਾਲੀ ਆਗੂ ਨੇ ਦੋਸ਼ ਲਾਇਆ ਕਿ ਬਾਦਲ ਸਰਕਾਰ ਬਣਾਈਆਂ ਗਈਆਂ ਆਲੀਸ਼ਾਨ ਇਮਾਰਤਾਂ ਨੂੰ ਰੰਗ ਰੋਗਣ ਕਾਰਨ ਮੌਜੂਦਾ ਹੁਕਮਰਾਨ ਆਪਣੀਆਂ ਪ੍ਰਾਪਤੀਆਂ ਦੱਸ ਕੇ ਲੋਕਾਂ ਨੂੰ ਗੁਮਰਾਹ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਆਪ ਸਰਕਾਰ ਲੋਕਾਂ ਨੂੰ ਸਿਰਫ਼ ਸੁਪਨੇ ਹੀ ਦਿਖਾ ਰਹੀ ਹੈ ਜਦੋਂਕਿ ਸਚਾਈ ਕੋਹਾਂ ਦੂਰ ਹੈ। ਉਨ੍ਹਾਂ ਕਿਹਾ ਕਿ ਨਵੀਂ ਸਰਕਾਰ ਨੇ ਡੇਢ ਸਾਲ ਦੌਰਾਨ ਮੁਹਾਲੀ ਲਈ ਕੋਈ ਪ੍ਰਾਜੈਕਟ ਨਹੀਂ ਲਿਆਂਦਾ ਬਲਕਿ ਬਿਜਲੀ ਅਤੇ ਪੈਟਰੋਲ ਦੇ ਰੇਟ ਵਧਾ ਕੇ ਲੋਕਾਂ ਦੀਆਂ ਜੇਬਾਂ ’ਤੇ ਡਾਕਾ ਮਾਰਿਆ ਜਾ ਰਿਹਾ ਹੈ।

Load More Related Articles
Load More By Nabaz-e-Punjab
Load More In General News

Check Also

ਅਮਰ ਸ਼ਹੀਦ ਜਥੇਦਾਰ ਬਾਬਾ ਦੀਪ ਸਿੰਘ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ

ਅਮਰ ਸ਼ਹੀਦ ਜਥੇਦਾਰ ਬਾਬਾ ਦੀਪ ਸਿੰਘ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ, 28 ਜਨਵਰੀ: …