Share on Facebook Share on Twitter Share on Google+ Share on Pinterest Share on Linkedin ਮੁਲਤਾਨੀ ਕੇਸ: ਮਟੌਰ ਥਾਣੇ ਵਿੱਚ ਦਰਜ ਕੇਸ ਰੱਦ ਕਰਨ ਦੀ ਪਟੀਸ਼ਨ ’ਤੇ ਸੁਣਵਾਈ ਟਲੀ ਹਰਸ਼ਬਾਬ ਸਿੱਧੂ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਅਕਤੂਬਰ: ਪੰਜਾਬ ਦੇ ਸੀਨੀਅਰ ਸੇਵਾਮੁਕਤ ਆਈਏਐਸ ਅਫ਼ਸਰ ਦੇ ਬੇਟੇ ਅਤੇ ਸਿਟਕੋ ਦੇ ਜੇਈ ਬਲਵੰਤ ਸਿੰਘ ਮੁਲਤਾਨੀ ਨੂੰ 29 ਸਾਲ ਪਹਿਲਾਂ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿੱਚ ਲਾਪਤਾ ਕਰਨ ਦੇ ਮਾਮਲੇ ਵਿੱਚ ਨਾਮਜ਼ਦ ਸੂਬੇ ਦੇ ਬਹੁ-ਚਰਚਿਤ ਸਾਬਕਾ ਡੀਜੀਪੀ ਸੁਮੇਧ ਸੈਣੀ ਖ਼ਿਲਾਫ਼ ਮੁਹਾਲੀ ਦੇ ਮਟੌਰ ਥਾਣੇ ਵਿੱਚ 302, 364 ਸਮੇਤ ਹੋਰਨਾਂ ਸਖ਼ਤ ਧਰਾਵਾਂ ਤਹਿਤ ਦਰਜ ਐਫ਼ਆਈਆਰ ਨੂੰ ਰੱਦ ਕਰਨ ਦੇ ਮਾਮਲੇ ਦੀ ਸੁਣਵਾਈ ਅੱਗੇ ਟਲ ਗਈ ਹੈ। ਸੈਣੀ ਨੇ ਆਪਣੇ ਵਕੀਲਾਂ ਰਾਹੀਂ ਸੁਪਰੀਮ ਕੋਰਟ ਵਿੱਚ ਇਕ ਪਟੀਸ਼ਨ ਦਾਇਰ ਕਰਕੇ ਉਸ ਦੇ ਖ਼ਿਲਾਫ਼ ਮਟੌਰ ਥਾਣੇ ਵਿੱਚ ਦਰਜ ਅਪਰਾਧਿਕ ਕੇਸ ਨੂੰ ਮੁੱਢੋਂ ਰੱਦ ਕਰਨ ਦੀ ਮੰਗ ਕੀਤੀ ਗਈ ਹੈ। ਅੱਜ ਸੁਪਰੀਮ ਕੋਰਟ ਦੇ ਜੱਜ ਨੇ ਕੇਸ ਦੀ ਸੁਣਵਾਈ 9 ਅਕਤੂਬਰ ਤੱਕ ਅੱਗੇ ਟਾਲ ਦਿੱਤੀ ਹੈ। ਸਾਬਕਾ ਡੀਜੀਪੀ ਸੁਮੇਧ ਸੈਣੀ ਨੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਕਿਹਾ ਗਿਆ ਹੈ ਕਿ ਉਸ ਦੇ ਖ਼ਿਲਾਫ਼ ਮਟੌਰ ਥਾਣੇ ਵਿੱਚ 29 ਸਾਲ ਬਾਅਦ ਦਰਜ ਕੀਤਾ ਅਪਰਾਧਿਕ ਮਾਮਲਾ ਪੂਰੀ ਤਰ੍ਹਾਂ ਸਿਆਸਤ ਤੋਂ ਪ੍ਰੇਰਿਤ ਹੈ। ਇਸ ਤੋਂ ਪਹਿਲਾਂ ਪੀੜਤ ਪਰਿਵਾਰ ਦੀ ਝੂਠੀ ਸ਼ਿਕਾਇਤ ਅਤੇ ਹਾਈ ਕੋਰਟ ਦੇ ਹੁਕਮਾਂ ’ਤੇ ਸੀਬੀਆਈ ਨੇ ਵੀ ਅਪਰਾਧਿਕ ਕੇਸ ਦਰਜ ਕੀਤਾ ਗਿਆ ਸੀ ਪ੍ਰੰਤੂ ਕੇਸ ਦੀ ਸੁਣਵਾਈ ਸੀਬੀਆਈ ਉਸ ਦੇ ਖ਼ਿਲਾਫ਼ ਠੋਸ ਸਬੂਤ ਪੇਸ਼ ਨਹੀਂ ਕਰ ਸਕੀ। ਜਿਸ ਕਾਰਨ ਸੁਪਰੀਮ ਕੋਰਟ ਨੇ ਕੌਮੀ ਜਾਂਚ ਏਜੰਸੀ ਵੱਲੋਂ ਉਸ ਦੇ ਖ਼ਿਲਾਫ਼ ਦਰਜ ਐਫ਼ਆਈਆਈ ਨੂੰ ਰੱਦ ਕਰ ਦਿੱਤਾ ਸੀ ਲੇਕਿਨ ਹੁਣ ਕਾਫੀ ਅਰਸੇ ਬਾਅਦ ਮੁਹਾਲੀ ਪੁਲੀਸ ਨੇ ਪੁਰਾਣੇ ਦੋਸ਼ਾਂ ਤਹਿਤ ਉਸ ਦੇ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਮੰਗ ਕੀਤੀ ਕਿ ਉਸ ਦੇ ਖ਼ਿਲਾਫ਼ ਦਰਜ ਕੇਸ ਨੂੰ ਮੁੱਢੋਂ ਰੱਦ ਕੀਤਾ ਜਾਵੇ। ਇਸ ਤੋਂ ਪਹਿਲਾਂ ਸੈਣੀ ਨੇ ਕੇਸ ਰੱਦ ਕਰਵਾਉਣ ਲਈ ਪੰਜਾਬ ਤੇ ਹਰਿਆਣਾ ਹਾਈ ਕੋਰਟ ਦਾ ਬੂਹਾ ਖੜਕਾਇਆ ਗਿਆ ਸੀ ਲੇਕਿਨ ਹਾਈ ਕੋਰਟ ਨੇ ਉਸ ਨੂੰ ਵੱਡਾ ਝਟਕਾ ਦਿੰਦਿਆਂ ਉਸ ਦੀ ਇਹ ਅਪੀਲ ਸਿਰੇ ਤੋਂ ਖਾਰਜ ਕਰ ਦਿੱਤੀ ਸੀ। ਹੁਣ ਸੈਣੀ ਰਾਹਤ ਲੈਣ ਲਈ ਸੁਪਰੀਮ ਕੋਰਟ ਦੀ ਸ਼ਰਨ ਵਿੱਚ ਗਿਆ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ