Share on Facebook Share on Twitter Share on Google+ Share on Pinterest Share on Linkedin ਮਲਟੀਪਰਪਜ਼ ਹੈਲਥ ਵਰਕਰਾਂ ਵੱਲੋਂ ਸਿਵਲ ਸਰਜਨ ਦਫ਼ਤਰ ਦੇ ਬਾਹਰ ਭੁੱਖ-ਹੜਤਾਲ ਸ਼ੁਰੂ ਪੰਜਾਬ ਸਰਕਾਰ ਨੂੰ ਦੋ ਦਿਨ ਦਾ ਅਲਟੀਮੇਟਮ, ਮਰਨ ਵਰਤ ਸ਼ੁਰੂ ਕਰਨ ਦੀ ਚਿਤਾਵਨੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਦਸੰਬਰ: ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਅਧੀਨ ਕੰਮ ਕਰਦੇ ਪ੍ਰੋਬੇਸ਼ਨਰ ਸਿਹਤ ਕਰਮਚਾਰੀ (ਮੇਲ) ਵੱਲੋਂ ਬੁੱਧਵਾਰ ਨੂੰ ਮੁਹਾਲੀ ਦੇ ਸਿਵਲ ਸਰਜਨ ਦਫ਼ਤਰ ਦੇ ਬਾਹਰ ਅਣਮਿਥੇ ਸਮੇਂ ਲਈ ਭੁੱਖ-ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਨੂੰ ਦੋ ਦਿਨ ਦਾ ਅਲਟੀਮੇਟਮ ਦਿੰਦੇ ਹੋਏ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨਹੀਂ ਮੰਨੀਆਂ ਗਈਆਂ ਤਾਂ ਉਹ ਦੋ ਦਿਨ ਬਾਅਦ ਮਰਨ ਵਰਤ ’ਤੇ ਬੈਠ ਜਾਣਗੇ। ਇਸ ਮੌਕੇ ਮਲਟੀਪਰਪਜ਼ ਹੈਲਥ ਵਰਕਰ ਐਕਸ਼ਨ ਕਮੇਟੀ ਦੇ ਆਗੂਆਂ ਨੇ ਦੱਸਿਆ ਕਿ ਉਹ ਸਿਹਤ ਮੰਤਰੀ ਵੱਲੋਂ ਪਰਖ ਕਾਲ ਸਮਾਂ 3 ਸਾਲ ਤੋਂ ਘਟਾ ਕੇ 2 ਸਾਲ ਕਰਨ ਦੇ ਭਰੋਸੇ ’ਤੇ ਕਰੋਨਾ ਮਹਾਮਾਰੀ ਦੌਰਾਨ ਸਾਲ ਭਰ ਤੋਂ ਦਿਨ ਰਾਤ ਫਰੰਟ ਲਾਈਨ ’ਤੇ ਕਰੋਨਾ ਯੋਧੇ ਬਣ ਸਿਰਫ਼ ਬੇਸਿਕ ਪੇਅ (10300 ਰੁਪਏ ਪ੍ਰਤੀ ਮਹੀਨਾ) ਤਨਖ਼ਾਹ ’ਤੇ ਆਪਣੀ ਸੇਵਾਵਾਂ ਨਿਭਾ ਰਹੇ ਹਨ। ਕੋਵਿਡ ਮਹਾਮਾਰੀ ਕਾਰਨ ਪੰਜਾਬ ਵਿੱਚ ਐਪੀਡੈਮਿਕ ਐਕਟ ਲਾਗੂ ਹੈ ਅਤੇ ਸਮੁੱਚੀ ਦੁਨੀਆ ਦੇਖ ਰਹੀ ਹੈ ਕਿ ਕਿਵੇਂ ਸਿਹਤ ਕਰਮੀ ਨਿਗੂਣੀਆਂ ਤਨਖ਼ਾਹਾਂ ਮਿਲਣ ਦੇ ਬਾਵਜੂਦ 24 ਘੰਟੇ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾ ਰਹੇ ਹਨ। ਉਨ੍ਹਾਂ ਕਿਹਾ ਕਿ ਮਹਾਮਾਰੀ ਦੇ ਇਸ ਦੌਰ ਵਿੱਚ ਕਰੋਨਾ ਪਾਜ਼ੇਟਿਵ ਮਰੀਜ਼ਾਂ ਦਾ ਫਾਲੋਅਪ, ਕੰਟੈਕਟ ਟਰੈਸਿੰਗ, ਸੈਂਪਲਿੰਗ ਕਾਰਜ ਨੇਪਰੇ ਚੜ੍ਹਾਉਣ, ਏਅਰਪੋਰਟ ਡਿਊਟੀਆਂ, ਵੀਆਈਪੀ ਅਤੇ ਵੀਵੀਆਈਪੀ ਡਿਊਟੀਆਂ, ਕੰਟਰੋਲ ਰੂਮ ਡਿਊਟੀਆਂ, ਹਰ ਤਰ੍ਹਾਂ ਦੀ ਮੁੱਢਲੀ ਸਕਰੀਨਿੰਗ ਡਿਊਟੀ ਦੇ ਨਾਲ-ਨਾਲ ਕੰਟੇਨਮੈਂਟ ਜ਼ੋਨ ਅਤੇ ਕੋਵਿਡ ਮ੍ਰਿਤਕ ਸਰੀਰਾਂ ਦੇ ਅੰਤਿਮ ਸੰਸਕਾਰ ਆਦਿ ਗਤੀਵਿਧੀਆਂ ਨੂੰ ਬਿਨਾਂ ਕਿਸੇ ਡਰ ਭੈਅ ਤੋਂ ਕਰ ਰਹੇ ਹਨ। ਇਹੀ ਇਹੀ ਉਨ੍ਹਾਂ ਦੇ ਕਈ ਸਾਥੀ ਡਿਊਟੀ ਦੌਰਾਨ ਕਰੋਨਾ ਦੀ ਲਪੇਟ ਵਿੱਚ ਆ ਚੁੱਕੇ ਹਨ। ਧਰਨਾਕਾਰੀਆਂ ਨੇ ਸਿਹਤ ਮੰਤਰੀ ਦੇ ਵਾਅਦੇ ਵਫ਼ਾ ਨਾ ਹੋਣ ਕਾਰਨ ਸਮੁੱਚੇ ਪੰਜਾਬ ਭਰ ਦੇ ਕਰਮਚਾਰੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਪਰਖ ਕਾਲ ਦਾ ਸਮਾਂ 2 ਸਾਲ ਕਰਨ ਸਬੰਧੀ ਸਿਹਤ ਵਿਭਾਗ ਵੱਲੋਂ ਪੱਤਰ ਜਾਰੀ ਨਹੀਂ ਕੀਤਾ ਜਾਂਦਾ। ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ ਅਤੇ ਸੂਬੇ ਦੀਆਂ ਭਰਾਤਰੀ ਜਥੇਬੰਦੀਆਂ ਨਾਲ ਮਿਲ ਕੇ ਕੇ ਸੂਬੇ ਦੀਆਂ ਸਿਹਤ ਸੇਵਾਵਾਂ ਬੰਦ ਕੀਤੀਆਂ ਜਾਣਗੀਆਂ। ਅੱਜ ਦੀ ਭੁੱਖ-ਹੜਤਾਲ ਵਿੱਚ ਜ਼ਿਲ੍ਹਾ ਮੁਹਾਲੀ ਅਤੇ ਰੂਪਨਗਰ ਦੇ ਸਿਹਤ ਕਰਮਚਾਰੀ ਨੇ ਸ਼ਮੂਲੀਅਤ ਕੀਤੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ