ਨਗਰ ਨਿਗਮ ਕਮਿਸ਼ਨਰ ਨੇ ਸ਼ਹਿਰ ਵਿੱਚ ਬਰਸਾਤੀ ਪਾਣੀ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਜੁਲਾਈ:
ਮੌਨਸੂਨ ਦੀ ਪਹਿਲੀ ਤੇਜ਼ ਬਾਰਿਸ਼ ਨਾਲ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ’ਤੇ ਪਾਣੀ ਇਕੱਠਾ ਹੋਣ ਸਬੰਧੀ ਸ਼ੋਸ਼ਲ ਮੀਡੀਆ ਉੱਤੇ ਫੋਟੋਆਂ ਵਾਇਰਲ ਹੋਣ ਉਪਰੰਤ ਬੁੱਧਵਾਰ ਨੂੰ ਸਵੇਰੇ ਮੁਹਾਲੀ ਨਗਰ ਨਿਗਮ ਦੇ ਕਮਿਸ਼ਨਰ ਕਮਲ ਗਰਗ ਨੇ ਦਫ਼ਤਰ ਦੇ ਅਧਿਕਾਰੀਆਂ ਦੀ ਟੀਮ ਸਮੇਤ ਸ਼ਹਿਰ ਦਾ ਦੌਰਾ ਕੀਤਾ। ਇਸ ਮੌਕੇ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਰੂਬੀ ਸਿੱਧੂ, ਸਿਟੀ ਕਾਂਗਰਸ ਦੇ ਪ੍ਰਧਾਨ ਜਸਪ੍ਰੀਤ ਸਿੰਘ ਗਿੱਲ, ਪ੍ਰਸਿੱਧ ਸਮਾਜ ਸੇਵੀ ਅਤੇ ਸਾਬਕਾ ਕੌਂਸਲਰ ਕੁਲਜੀਤ ਸਿੰਘ ਬੇਦੀ ਵੀ ਹਾਜ਼ਰ ਸਨ।
ਸ੍ਰੀ ਕੁਲਜੀਤ ਸਿੰਘ ਬੇਦੀ ਨੇ ਨਿਗਮ ਕਮਿਸ਼ਨਰ ਨੂੰ ਪਾਣੀ ਇਕੱਠਾ ਹੋਣ ਦੇ ਕਾਰਨਾਂ ਬਾਰੇ ਜਾਣਕਾਰੀ ਦਿੱਤੀ ਅਤੇ ਦੱਸਿਆ ਕਿ ਕੁਝ ਖੇਤਰਾਂ ਵਿੱਚ ਰੋਡ ਗਲ਼ੀਆਂ ਦੀ ਸਫ਼ਾਈ ਹੋਣੀ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਮੰਗਲਵਾਰ ਦੀ ਦੇਰ ਰਾਤ ਕਈ ਖੇਤਰਾਂ ਵਿੱਚ ਕਾਫ਼ੀ ਪਾਣੀ ਇਕੱਠਾ ਹੋ ਗਿਆ ਸੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਖ਼ੁਦ ਬਾਹਰ ਸੜਕਾਂ ’ਤੇ ਘੁੰਮ ਕੇ ਦੇਖਿਆ ਅਤੇ ਆਪਣੇ ਵਾਰਡ ਵਿੱਚ ਲੱਗੀ ਮੋਟਰ ਵੀ ਚਲਾਈ। ਪ੍ਰੰਤੂ ਕੁਝ ਦੇਰ ਬਾਅਦ ਹੀ ਅਚਾਨਕ ਬਾਰਿਸ਼ ਧੀਮੀ ਹੋਣ ਕਾਰਨ ਪਾਣੀ ਦੀ ਨਿਕਾਸੀ ਹੋ ਗਈ ਅਤੇ ਵੱਡਾ ਨੁਕਸਾਨ ਹੋਣੋਂ ਬਚ ਗਿਆ। ਉਨ੍ਹਾਂ ਮੰਗ ਕੀਤੀ ਕਿ ਬਰਸਾਤੀ ਪਾਣੀ ਤੋਂ ਬਚਾਅ ਲਈ ਪੁਖ਼ਤਾ ਪ੍ਰਬੰਧ ਕੀਤੇ ਜਾਣ।
ਇਸ ਮੌਕੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਰੂਬੀ ਸਿੱਧੂ ਨੇ ਵੀ ਨਿਗਮ ਕਮਿਸ਼ਨਰ ਨੂੰ ਕਿਹਾ ਕਿ ਸ਼ਹਿਰ ਦੇ ਲੋਕਾਂ ਨੂੰ ਬਰਸਾਤ ਦੇ ਮੌਸਮ ਵਿੱਚ ਕਿਸੇ ਵੀ ਪ੍ਰਕਾਰ ਦੀ ਸਮੱਸਿਆ ਆਉਣ ਤੋਂ ਰੋਕਣ ਲਈ ਪ੍ਰਬੰਧ ਕੀਤੇ ਜਾਣ। ਨਿਗਮ ਕਮਿਸ਼ਨਰ ਕਮਲ ਗਰਗ ਨੇ ਪਬਲਿਕ ਹੈਲਥ ਵਿੰਗ ਦੇ ਅਧਿਕਾਰੀਆਂ ਨੂੰ ਮੌਕੇ ’ਤੇ ਹਦਾਇਤਾਂ ਦਿੱਤੀਆਂ ਕਿ ਬਰਸਾਤੀ ਪਾਣੀ ਜਮ੍ਹਾਂ ਹੋਣ ਤੋਂ ਰੋਕਣ ਲਈ ਰੋਡ ਗਲੀਆਂ ਆਦਿ ਦੀ ਸਫ਼ਾਈ ਕੀਤੀ ਜਾਵੇ ਅਤੇ ਹੋਰ ਵੀ ਜ਼ਰੂਰੀ ਕਦਮ ਚੁੱਕੇ ਜਾਣ।

Load More Related Articles
Load More By Nabaz-e-Punjab
Load More In General News

Check Also

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, …