Nabaz-e-punjab.com

ਨਗਰ ਨਿਗਮ ਨੇ ਮੁਹਾਲੀ ਵਿੱਚ ਨਵੀਂ ਗਊਸ਼ਾਲਾ ਬਣਾਉਣ ਲਈ 3 ਕਰੋੜ ਦਾ ਬਜਟ ਵਿੱਚ ਰੱਖਿਆ: ਕਾਹਲੋਂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਮਾਰਚ:
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਆਵਾਰਾ ਪਸ਼ੂਆਂ ਦੀ ਸਮੱਸਿਆ ਨੂੰ ਠੱਲ੍ਹ ਪਾਉਣ ਲਈ ਮੁਹਾਲੀ ਨਗਰ ਨਿਗਮ ਵੱਲੋਂ ਬਜਟ ਵਿੱਚ ਨਵੀਂ ਗਊਸ਼ਾਲਾ ਬਣਾਉਣ ਲਈ 3 ਕਰੋੜ ਰੁਪਏ ਦਾ ਵਿਸ਼ੇਸ਼ ਫੰਡ ਰੱਖਿਆ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਅਕਾਲੀ ਦਲ ਦੇ ਸਕੱਤਰ ਜਨਰਲ ਪਰਮਜੀਤ ਸਿੰਘ ਕਾਹਲੋਂ ਨੇ ਮੀਡੀਆ ਨੂੰ ਦੱਸਿਆ ਕਿ ਨਗਰ ਨਿਗਮ ਦੀ ਬਜਟ ਮੀਟਿੰਗ ਦੌਰਾਨ ਉਨ੍ਹਾਂ ਨੇ ਆਵਾਰਾ ਪਸ਼ੂਆਂ ਦੀ ਸਮੱਸਿਆ ਦਾ ਮਾਮਲਾ ਮੇਅਰ ਅਤੇ ਹਾਊਸ ਦੇ ਧਿਆਨ ਵਿੱਚ ਲਿਆਂਦਾ ਗਿਆ ਸੀ ਅਤੇ ਮੰਗ ਕੀਤੀ ਸੀ ਕਿ ਪਹਿਲਾਂ ਤੋਂ ਮੌਜੂਦ ਗਊਸ਼ਾਲਾਵਾਂ ਵਿੱਚ ਪਸ਼ੂਆਂ ਦੀ ਭਰਮਾਰ ਹੋਣ ਕਾਰਨ ਨਵੀਂ ਗਊਸ਼ਾਲਾ ਬਣਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣੇ ਚਾਹੀਦੇ ਹਨ।
ਸ੍ਰੀ ਕਾਹਲੋਂ ਨੇ ਉਨ੍ਹਾਂ ਦੀ ਮੰਗ ’ਤੇ ਗੌਰ ਕਰਦਿਆਂ ਮੇਅਰ ਕੁਲਵੰਤ ਸਿੰਘ ਅਤੇ ਸਮੁੱਚੇ ਹਾਊਸ ਨੇ ਇਸ ਧਿਆਨ ਦਿਵਾਊ ਮਤੇ ਨੂੰ ਸਰਬਸੰਮਤੀ ਨਾਲ ਪਾਸ ਕਰਕੇ ਨਵੀਂ ਗਊਸ਼ਾਲਾ ਲਈ ਤਿੰਨ ਕਰੋੜ ਰੁਪਏ ਦੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਨਵੀਂ ਗਊਸ਼ਾਲਾ ਬਣਨ ਤੋਂ ਬਾਅਦ ਸ਼ਹਿਰ ਵਿੱਚ ਆਵਾਰਾ ਪਸ਼ੂਆਂ ਦੀ ਸਮੱਸਿਆ ਹੱਲ ਹੋਵੇਗੀ ਅਤੇ ਸੜਕ ਦੁਰਘਟਨਾਵਾਂ ਵੀ ਘੱਟ ਹੋਣਗੀਆਂ।

Load More Related Articles
Load More By Nabaz-e-Punjab
Load More In General News

Check Also

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ ਨਬਜ਼-ਏ-ਪੰਜਾਬ, ਮੁਹਾਲੀ, 13…