Nabaz-e-punjab.com

ਪਿੰਡ ਸੋਹਾਣਾ ਦੇ ਸਰਬਪੱਖੀ ਵਿਕਾਸ ਲਈ ਨਗਰ ਨਿਗਮ ਵਚਨਬੱਧ: ਪਰਮਿੰਦਰ ਸੋਹਾਣਾ

ਪਿੰਡ ਦੇ ਟੋਭਿਆਂ ਦ ਆਲੇ ਦੁਆਲੇ ਰੇਲਿੰਗ ਲਗਾਉਣ ਦਾ ਕੰਮ ਸ਼ੁਰੂ ਕਰਵਾਇਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਦਸੰਬਰ:
ਮੁਹਾਲੀ ਨਗਰ ਨਿਗਮ ਵੱਲੋਂ ਇਤਿਹਾਸਕ ਪਿੰਡ ਸੋਹਾਣਾ ਦਾ ਸਰਬਪੱਖੀ ਵਿਕਾਸ ਕਰਵਾਇਆ ਜਾ ਰਿਹਾ ਹੈ ਅਤੇ ਉਨ੍ਹਾਂ ਸਮੇਤ ਪਿੰਡ ਦੇ ਤਿੰਨੇ ਕੌਂਸਲਰ ਸੁਰਿੰਦਰ ਸਿੰਘ ਰੋਡਾ ਅਤੇ ਬੀਬੀ ਕਮਲਜੀਤ ਕੌਰ ਪਿੰਡ ਵਾਸੀਆਂ ਨੂੰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾਂ ਅਕਾਲੀ ਦਲ ਦੇ ਕੌਂਸਲਰ ਤੇ ਯੂਥ ਵਿੰਗ ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਪਰਮਿੰਦਰ ਸਿੰਘ ਸੋਹਾਣਾ ਨੇ ਅੱਜ ਪਿੰਡ ਦੇ ਟੋਭਿਆਂ ਦੇ ਆਲੇ ਦੁਆਲੇ ਲੋਹੇ ਦੀਆਂ ਗਰਿੱਲਾਂ ਲਗਾਉਣ ਦਾ ਕੰਮ ਸ਼ੁਰੂ ਕਰਵਾਉਣ ਮੌਕੇ ਮੀਡੀਆ ਨਾਲ ਗੱਲਬਾਤ ਦੌਰਾਨ ਕੀਤਾ।
ਸ੍ਰੀ ਪਰਮਿੰਦਰ ਸੋਹਾਣਾ ਉਹਨਾਂ ਦੱਸਿਆ ਕਿ ਇਸ ਕੰਮ ਉਪਰ 14.90 ਲੱਖ ਦੀ ਲਾਗਤ ਆਵੇਗੀ ਅਤੇ ਟੋਭਿਆਂ ਦੇ ਆਲੇ ਦੁਆਲੇ ਰੇਲਿੰਗ ਲੱਗਣ ਨਾਲ ਇਹਨਾਂ ਟੋਭਿਆਂ ਵਿੱਚ ਕਿਸੇ ਵਿਅਕਤੀ ਦੇ ਡਿੱਗਣ ਦਾ ਖਤਰਾ ਖਤਮ ਹੋ ਜਾਵੇਗਾ। ਕਿਉਂਕਿ ਇਸ ਤੋਂ ਪਹਿਲਾਂ ਕਈ ਵਿਅਕਤੀ ਅਤੇ ਪਸ਼ੂ ਟੋਭਿਆਂ ਦੇ ਪਾਣੀ ਵਿੱਚ ਡੁੱਬਣ ਕਾਰਨ ਆਪਣੀ ਜਾਨ ਗੁਆ ਚੁੱਕੇ ਹਨ। ਉਹਨਾਂ ਕਿਹਾ ਕਿ ਨਗਰ ਨਿਗਮ ਵੱਲੋਂ ਪਿੰਡ ਦੇ ਟੋਭਿਆਂ ਦੇ ਸੁੰਦਰੀਕਰਨ ਦਾ ਕੰਮ ਵੀ ਛੇਤੀ ਹੀ ਸ਼ੁਰੂ ਕਰਵਾ ਦਿੱਤਾ ਜਾਵੇਗਾ। ਕੌਂਸਲਰਾਂ ਨੇ ਕਿਹਾ ਕਿ ਉਹਨਾਂ ਵੱਲੋਂ ਪਿੰਡ ਦੇ ਵਸਨੀਕਾਂ ਦੀ ਸਲਾਹ ਅਤੇ ਲੋੜ ਅਨੁਸਾਰ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਨਗਰ ਨਿਗਮ ਕੋਲ ਵਿਕਾਸ ਕਾਰਜਾਂ ਵਾਸਤੇ ਫੰਡਾਂ ਦੀ ਕੋਈ ਘਾਟ ਨਹੀਂ ਹੈ। ਇਸ ਮੌਕੇ ਅਕਾਲੀ ਆਗੂ ਤੇ ਨੰਬਰਦਾਰ ਹਰਸੰਗਤ ਸਿੰਘ, ਦਲਜੀਤ ਸਿੰਘ, ਛੱਜੂ ਸਿੰਘ ਅਤੇ ਹੋਰ ਪਿੰਡ ਵਾਸੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…