nabaz-e-punjab.com

ਮੁਹਾਲੀ ਸ਼ਮਸ਼ਾਨਘਾਟ ਵਿੱਚ ਝਾੜੀਆਂ ਸਾਫ਼ ਕਰਵਾ ਕੇ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਏ ਨਗਰ ਨਿਗਮ: ਬੇਦੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਅਗਸਤ:
ਮੁਹਾਲੀ ਨਗਰ ਨਿਗਮ ਵੱਲੋਂ ਇੱਥੋਂ ਦੇ ਸ਼ਮਸ਼ਾਨਘਾਟ ਦੇ ਰੱਖ ਰਖਾਓ ਵੱਲ ਲੋੜੀਂਦਾ ਧਿਆਨ ਨਾ ਦਿੱਤੇ ਜਾਣ ਕਾਰਨ ਇਸ ਦੀ ਹਾਲਤ ਦਿਨ ਪ੍ਰਤੀ ਦਿਨ ਖ਼ਰਾਬ ਹੋ ਰਹੀ ਹੈ। ਜਿਸ ਕਾਰਨ ਆਮ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਸਹਿਣੀ ਪੈਂਦੀ ਹੈ। ਕੌਂਸਲਰ ਕੁਲਜੀਤ ਸਿੰਘ ਬੇਦੀ ਕਹਿੰਦੇ ਹਨ ਕਿ ਜਦੋਂ ਲੋਕ ਆਪਣੇ ਕਿਸੇ ਪਰਿਵਾਰਕ ਮੈਂਬਰ, ਨਜ਼ਦੀਕੀ ਰਿਸ਼ਤੇਦਾਰ ਜਾਂ ਕਿਸੇ ਹੋਰ ਨਜ਼ਦੀਕੀ ਦੀ ਮੌਤ ਤੋਂ ਬਾਅਦ ਸਸਕਾਰ ਲਈ ਇੱਥੇ ਆਉਂਦੇ ਹਨ ਤਾਂ ਇੱਥੇ ਦੀ ਹਾਲਤ ਦੇਖ ਕੇ ਉਨ੍ਹਾਂ ਨੂੰ ਬਹੁਤ ਨਮੋਸ਼ੀ ਹੁੰਦੀ ਹੈ।
ਇੱਥੇ ਹਰ ਪਾਸੇ ਘਾਹ ਅਤੇ ਜੰਗਲੀ ਝਾੜੀਆਂ ਦਿਖਦੀਆਂ ਹਨ ਜਿਨ੍ਹਾਂ ਦੀ ਸਫ਼ਾਈ ਨਾ ਹੋਣ ਕਾਰਨ ਇਹ ਦੋ ਤੋਂ ਤਿੰਨ ਫੁੱਟ ਤੱਕ ਉੱਚੀਆਂ ਹੋ ਚੱੁਕੀਆਂ ਹਨ। ਉਨ੍ਹਾਂ ਕਿਹਾ ਕਿ ਇੱਥੇ ਬਣਾਏ ਗਏ ਬਿਜਲਈ ਸ਼ਮਸ਼ਾਨਘਾਟ ਲਈ ਜਨਰੇਟਰ ਤੱਕ ਦਾ ਪ੍ਰਬੰਧ ਨਹੀਂ ਹੈ ਜਿਸ ਕਾਰਨ ਜੇਕਰ ਸਸਕਾਰ ਦੌਰਾਨ ਬਿਜਲੀ ਚਲੀ ਜਾਵੇ ਤਾਂ ਲੋਕਾਂ ਨੂੰ ਕਿੰਨੀ ਪ੍ਰੇਸ਼ਾਨੀ ਸਹਿਣੀ ਪੈਂਦੀ ਹੈ ਇਸ ਦਾ ਤਾਂ ਸਿਰਫ਼ ਅੰਦਾਜ਼ਾ ਹੀ ਲਗਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਅਜਿਹਾ ਹੋਣ ਕਾਰਨ ਲੋਕਾਂ ਦੀਆਂ ਭਾਵਨਾਵਾਂ ਨੂੰ ਵੀ ਠੇਸ ਪਹੁੰਚਦੀ ਹੈ। ਇੱਥੇ ਬੱਚਿਆਂ ਦੇ ਦਾਹ ਸਸਕਾਰ ਲਈ ਬਣਾਏ ਖੇਤਰ ਦੀ ਹਾਲਤ ਬਹੁਤ ਜ਼ਿਆਦਾ ਮਾੜੀ ਹੈ ਅਤੇ ਉੱਥੇ ਹਰ ਪਾਸੇ ਝਾੜੀਆਂ ਅਤੇ ਗੰਦਗੀ ਹੋਣ ਕਾਰਨ ਸਸਕਾਰ ਕਰਨਾ ਬਹੁਤ ਮੁਸ਼ਕਲ ਹੈ। ਉਨ੍ਹਾਂ ਕਿਹਾ ਕਿ ਇਸ ਖੇਤਰ ਦੀ ਮਾੜੀ ਹਾਲਤ ਕਾਰਨ ਆਪਣੇ ਬੱਚਿਆਂ ਦਾ ਸਸਕਾਰ ਕਰਨ ਆਏ ਲੋਕਾਂ ਦਾ ਦਰਦ ਹੋਰ ਵੀ ਵੱਧ ਜਾਂਦਾ ਹੈ।
ਸ੍ਰੀ ਬੇਦੀ ਨੇ ਦੱਸਿਆ ਕਿ ਇੱਥੇ ਲੋੜੀਂਦੀਆਂ ਸਹੂਲਤਾਵਾਂ ਮੁਹੱਈਆ ਕਰਵਾਉਣ ਅਤੇ ਸਫ਼ਾਈ ਕਰਨ ਲਈ ਨਗਰ ਨਿਗਮ ਦੇ ਕਮਿਸ਼ਨਰ ਨੂੰ ਪੱਤਰ ਭੇਜ ਚੁੱਕੇ ਹਨ। ਉਨ੍ਹਾਂ ਮੰਗ ਕੀਤੀ ਹੈ ਕਿ ਇਸ ਸ਼ਮਸ਼ਾਨਘਾਟ ਦੀ ਸਫ਼ਾਈ ਕੀਤੀ ਜਾਵੇ ਅਤੇ ਸ਼ਮਸ਼ਾਨਘਾਟ ਦੇ ਰੱਖ ਰਖਾਓ ਲਈ ਜ਼ਿੰਮੇਵਾਰ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ।

Load More Related Articles
Load More By Nabaz-e-Punjab
Load More In General News

Check Also

ਮਨੁੱਖਤਾ ਅਤੇ ਦਿਆਲਤਾ ਦੀ ਮੂਰਤੀ ਸਨ: ਬੀਬੀ ਜਰਨੈਲ ਕੌਰ ਰਾਮੂਵਾਲੀਆ

ਮਨੁੱਖਤਾ ਅਤੇ ਦਿਆਲਤਾ ਦੀ ਮੂਰਤੀ ਸਨ: ਬੀਬੀ ਜਰਨੈਲ ਕੌਰ ਰਾਮੂਵਾਲੀਆ ਬੀਬੀ ਜਰਨੈਲ ਕੌਰ ਰਾਮੂਵਾਲੀਆ ਨਮਿੱਤ ਅੰ…