Share on Facebook Share on Twitter Share on Google+ Share on Pinterest Share on Linkedin ਮੁਹਾਲੀ ਦੇ ਵਿਕਾਸ ਕਾਰਜਾਂ ਲਈ ਨਗਰ ਨਿਗਮ ਕੋਲ ਫੰਡਾਂ ਦੀ ਕੋਈ ਘਾਟ ਨਹੀਂ: ਕੁਲਵੰਤ ਸਿੰਘ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਦਸੰਬਰ: ਮੁਹਾਲੀ ਨਗਰ ਨਿਗਮ ਵੱਲੋਂ ਸ਼ਹਿਰ ਦਾ ਵੱਡੇ ਪੱਧਰ ’ਤੇ ਸਰਬਪੱਖੀ ਵਿਕਾਸ ਕੀਤਾ ਜਾ ਰਿਹਾ ਹੈ। ਜਿਸ ਦੇ ਤਹਿਤ ਸ਼ਹਿਰ ਦੇ ਵੱਖ ਵੱਖ ਫੇਜ਼ਾਂ ਦੇ ਪਾਰਕਾਂ, ਸੜਕਾਂ ਅਤੇ ਬੁਨਿਆਦੀ ਢਾਂਚੇ ਦਾ ਵਿਕਾਸ ਕੀਤਾ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਕੋਈ ਪ੍ਰੇਸ਼ਾਨੀ ਨਾ ਆਏ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਨਗਰ ਨਿਗਮ ਮੁਹਾਲੀ ਦੇ ਮੇਅਰ ਕੁਲਵੰਤ ਸਿੰਘ ਨੇ ਫੇਜ਼-7 ਵਿਖੇ ਦੋ ਵੱਖ ਵੱਖ ਪਾਰਕਾਂ ਵਿਚ ਲਗਾਏ ਗਏ ਜਿੰਮਾਂ ਦਾ ਉਦਘਾਟਨ ਕਰਨ ਮੌਕੇ ਕੀਤਾ। ਉਹਨਾਂ ਕਿਹਾ ਕਿ ਨਗਰ ਨਿਗਮ ਕੋਲ ਫੰਡਾਂ ਦੀ ਕੋਈ ਘਾਟ ਨਹੀਂ ਹੈ ਅਤੇ ਨਿਗਮ ਵੱਲੋਂ ਬਿਨਾਂ ਕਿਸੇ ਵਿਤਕਰੇ ਜਾਂ ਪੱਖਪਾਤ ਦੇ ਸ਼ਹਿਰ ਦੇ ਵਿਕਾਸ ਕੰਮ ਕਰਵਾਏ ਜਾ ਰਹੇ ਹਨ। ਉਹਨਾਂ ਕਿਹਾ ਕਿ ਨਗਰ ਨਿਗਮ ਮੁਹਾਲੀ ਸ਼ਹਿਰ ਦੇ ਵਿਕਾਸ ਲਈ ਵਚਨਬੱਧ ਹੈ। ਇਸ ਮੌਕੇ ਅਕਾਲੀ ਕੌਂਸਲਰ ਫੂਲਰਾਜ ਸਿੰਘ ਨੇ ਦੱਸਿਆ ਕਿ ਫੇਜ਼-7 ਵਿੱਚ ਚਾਵਲਾ ਪੈਟਰੋਲ ਪੰਪ ਦੇ ਨਾਲ ਲੱਗਦੇ ਪਾਰਕ ਅਤੇ ਕੋਠੀ ਨੰਬਰ-2066 ਦੇ ਸਾਹਮਣੇ ਵਾਲੇ ਪਾਰਕ ਨੂੰ ਨਵੇਂ ਸਿਰੇ ਤੋਂ ਵਿਕਸਤ ਕੀਤਾ ਗਿਆ ਹੈ ਅਤੇ ਦੋਵਾਂ ਪਾਰਕਾਂ ਵਿੱਚ ਨਗਰ ਨਿਗਮ ਵੱਲੋਂ ਜਿੰਮ ਲਗਾਏ ਗਏ ਹਨ। ਇਹਨਾਂ ਪਾਰਕਾਂ ਨੂੰ ਵਿਕਸਿਤ ਕਰਨ ਉਪਰ ਕਰੀਬ 35 ਲੱਖ ਰੁਪਏ ਖਰਚਾ ਹੋਇਆ ਹੈ। ਉਹਨਾਂ ਕਿਹਾ ਕਿ ਉਹਨਾਂ ਵੱਲੋਂ ਆਪਣੇ ਵਾਰਡ ਦੇ ਵਸਨੀਕਾਂ ਦੀ ਸਲਾਹ ਅਤੇ ਸਹਿਯੋਗ ਨਾਲ ਲੋੜੀਂਦੇ ਵਿਕਾਸ ਕਰਵਾਏ ਗਏ ਹਨ ਅਤੇ ਵਾਰਡ ਦੇ ਵਸਨੀਕਾਂ ਵੱਲੋਂ ਉਹਨਾਂ ਨੂੰ ਭਰਪੂਰ ਸਹਿਯੋਗ ਮਿਲ ਰਿਹਾ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ