ਸ਼ਹਿਰ ਵਾਸੀਆਂ ਨੂੰ ਡੇਂਗੂ ਤੋਂ ਬਚਾਉਣ ਲਈ ਨਗਰ ਨਿਗਮ ਨੇ ਸ਼ੁਰੂ ਕੀਤੀ ਮੱਛਰ ਮਾਰ ਦਵਾਈ ਦੀ ਫੌਗਿੰਗ

ਮੇਅਰ ਜੀਤੀ ਸਿੱਧੂ ਨੇ ਸ਼ਹਿਰ ਨੂੰ ਚਾਰਾਂ ਜ਼ੋਨਾਂ ਵਿੱਚ ਵੰਡਿਆਂ, ਫੌਗਿੰਗ ਲਈ ਚਾਰ ਗੱਡੀਆਂ ਕੀਤੀਆਂ ਰਵਾਨਾ

ਮੇਅਰ ਜੀਤੀ ਸਿੱਧੂ ਨੇ ਮੁਹਾਲੀ ਵਾਸੀਆਂ ਆਪਣਾ ਆਲਾ ਦੁਆਲਾ ਸਾਫ਼ ਰੱਖਣ ਰੱਖਣ ਦੀ ਕੀਤੀ ਅਪੀਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਅਪਰੈਲ:
ਮੁਹਾਲੀ ਨਗਰ ਨਿਗਮ ਨੇ ਮੁਹਾਲੀ ਵਾਸੀਆਂ ਨੂੰ ਡੇਂਗੂ ਤੋਂ ਬਚਾਉਣ ਲਈ ਮੱਛਰ ਮਾਰ ਦਵਾਈ ਵੀ ਫੌਗਿੰਗ ਆਰੰਭ ਕਰਵਾ ਦਿੱਤੀ ਹੈ। ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਮੁਹਾਲੀ ਦੇ ਵੱਖ ਵੱਖ ਚਾਰ ਜ਼ੋਨਾਂ ਵਿਚ ਮੱਛਰ ਮਾਰ ਦਵਾਈ ਵਿਭਾਗ ਲਈ ਅੱਜ ਗੱਡੀਆਂ ਰਵਾਨਾ ਕੀਤੀਆਂ। ਇਸ ਮੌਕੇ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਮੈਡੀਕਲ ਹੈਲਥ ਅਫਸਰ ਡਾ ਤਮੰਨਾ, ਨਗਰ ਨਿਗਮ ਦੇ ਹੋਰ ਅਧਿਕਾਰੀ ਅਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
ਇਸ ਮੌਕੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਕਿ ਉਹ ਖ਼ੁਦ ਵੀ ਵੱਖ-ਵੱਖ ਚਾਰ ਜ਼ੋਨਾਂ ਵਿੱਚ ਫੌਗਿੰਗ ਪ੍ਰਬੰਧਾਂ ਦੀ ਸੁਪਰਵੀਜ਼ਨ ਕਰਨ ਅਤੇ ਇਸ ਗੱਲ ਨੂੰ ਯਕੀਨੀ ਬਣਾਉਣ ਕਿ ਹਰੇਕ ਖੇਤਰ ਵਿੱਚ ਫੌਗਿੰਗ ਠੀਕ ਢੰਗ ਨਾਲ ਹੋਵੇ ਤਾਂ ਜੋ ਮੱਛਰਾਂ ਉੱਤੇ ਕਾਬੂ ਪਾਇਆ ਜਾ ਸਕੇ ਅਤੇ ਡੇਂਗੂ ਦੀ ਖ਼ਤਰਨਾਕ ਅਤੇ ਜਾਨਲੇਵਾ ਬੀਮਾਰੀ ਤੋਂ ਲੋਕਾਂ ਨੂੰ ਬਚਾਇਆ ਜਾ ਸਕੇ।
ਇਸ ਮੌਕੇ ਮੇਅਰ ਜੀਤੀ ਸਿੱਧੂ ਨੇ ਮੁਹਾਲੀ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਆਲਾ-ਦੁਆਲਾ ਸਾਫ਼ ਰੱਖਣ ਅਤੇ ਕਿਤੇ ਵੀ ਪਾਣੀ ਖੜ੍ਹਾ ਨਾ ਹੋਣ ਦੇਣ। ਖ਼ਾਸ ਤੌਰ ਤੇ ਕੂਲਰਾਂ, ਗਮਲਿਆਂ ਅਤੇ ਫਰਿੱਜਾਂ ਦੇ ਪਿਛਲੇ ਪਾਸੇ ਦੀ ਜਾਂਚ ਪੜਤਾਲ ਕਰਦੇ ਰਹਿਣ ਤੇ ਨਾਲ ਹੀ ਜੇ ਪੰਛੀਆਂ ਅਤੇ ਪਸ਼ੂਆਂ ਲਈ ਪਾਣੀ ਭਰ ਕੇ ਰੱਖਦੇ ਹਨ ਤਾਂ ਉਸ ਨੂੰ ਰੋਜ਼ ਬਦਲਿਆ ਜਾਵੇ। ਉਨ੍ਹਾਂ ਕਿਹਾ ਕਿ ਡੇਂਗੂ ਇਕ ਜਾਨਲੇਵਾ ਬੀਮਾਰੀ ਹੈ ਜੋ ਮੱਛਰ ਨਾਲ ਪੈਦਾ ਹੁੰਦੀ ਹੈ ਅਤੇ ਇਹ ਮੱਛਰ ਸਾਫ਼ ਪਾਣੀ ਵਿੱਚ ਬਰੀਡ ਕਰਦਾ ਹੈ, ਲਿਹਾਜ਼ਾ ਇਸ ਨੂੰ ਰੋਕਣ ਲਈ ਮੁਹਾਲੀ ਦੇ ਲੋਕਾਂ ਦਾ ਜਾਗਰੂਕ ਹੋਣਾ ਬਹੁਤ ਜ਼ਰੂਰੀ ਹੈ। ਮੇਅਰ ਨੇ ਵੀ ਕਿਹਾ ਕਿ ਨਗਰ ਨਿਗਮ ਦੀਆਂ ਵੱਖ-ਵੱਖ ਟੀਮਾਂ ਲੋਕਾਂ ਦੇ ਘਰਾਂ ਵਿੱਚ ਜਾਂਚ ਲਈ ਵੀ ਲਗਾਈਆਂ ਗਈਆਂ ਹਨ ਅਤੇ ਜੇਕਰ ਕਿਸੇ ਦੇ ਘਰ ਮੱਛਰਾਂ ਦੀ ਬਰੀਡਿੰਗ ਹੁੰਦੀ ਪਾਈ ਜਾਂਦੀ ਹੈ ਤਾਂ ਉਸ ਦਾ ਚਲਾਨ ਕੱਟਿਆ ਜਾਵੇਗਾ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…