ਮਿਉਂਸਪਲ ਕਾਰਪੋਰੇਸ਼ਨ ਨੇ ਮੁਹਾਲੀ ਵਿੱਚੋਂ ਨਾਜਾਇਜ਼ ਕਬਜ਼ੇ ਹਟਾਏ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਫਰਵਰੀ:
ਸਾਹਿਬਜਦਾ ਅਜੀਤ ਸਿੰਘ ਨਗਰ ਮਿਉਂਸਪਲ ਕਾਰਪੋਰੇਸ਼ਨ ਦੀ ਤਹਿਬਜਾਰੀ ਸਾਖਾ ਦੀ ਟੀਮ ਵੱਲੋਂ ਮਨਦੀਪ ਸਿੰਘ ਦੀ ਅਗਵਾਈ ਵਿੱਚ ਮੁਹਾਲੀ ਸ਼ਹਿਰ ਦੇ ਫੇਜ਼-3ਬੀ2 ਅਤੇ ਹੋਰ ਇਲਾਕਿਆਂ ’ਚੋਂ ਨਾਜਾਇਜ਼ ਕਬਜ਼ੇ ਹਟਾਏ ਗਏ ਅਤੇ ਕਈ ਨਾਜਾਇਜ਼ ਰੇਹੜੀਆਂ ਅਤੇ ਕਾਫੀ ਸਾਮਾਨ ਆਪਣੇ ਕਬਜ਼ੇ ਵਿੱਚ ਲਿਆ ਗਿਆ। ਜਿਸ ਨੂੰ ਬਾਅਦ ਵਿੱਚ ਇੱਥੋਂ ਦੇ ਫੇਜ਼-1 ਸਥਿਤ ਉਦਯੋਗਿਕ ਏਰੀਆ ਸਥਿਤ ਮਿਉਂਸਪਲ ਕਾਰਪੋਰੇਸ਼ਨ ਦੇ ਸਟੋਰ ਵਿੱਚ ਜਮ੍ਹਾਂ ਕੀਤਾ ਗਿਆ। ਮਿਉਂਸਪਲ ਕਾਰਪੋਰੇਸ਼ਨ ਦੀ ਇਸ ਟੀਮ ਨੂੰ ਦੇਖਦਿਆਂ ਹੀ ਦੁਕਾਨਦਾਰਾਂ ਵਿੱਚ ਹਫੜਾ-ਦਫੜੀ ਮੱਚ ਗਈ ਅਤੇ ਦੁਕਾਨਦਾਰਾਂ ਨੇ ਦੁਕਾਨਾਂ ਦੇ ਬਾਹਰ ਪਿਆ ਆਪਣਾ ਸਮਾਨ ਫਟਾਫਟ ਸਮੇਟਣਾ ਸ਼ੁਰੂ ਕਰ ਦਿੱਤਾ।
ਨਾਜਾਇਜ਼ ਕਬਜ਼ੇ ਹਟਾਊ ਟੀਮ ਇੰਚਾਰਜ ਮਨਦੀਪ ਸਿੰਘ ਨੇ ਦੱਸਿਆ ਕਿ ਇਹ ਕਾਰਵਾਈ ਅਗਲੇ ਦਿਨਾਂ ਬਾਅਦ ਵੀ ਜਾਰੀ ਰਹੇਗੀ। ਉਨ੍ਹਾਂ ਦੱਸਿਆ ਕਿ ਪਿਛਲੇ ਕੁੱਝ ਦਿਨਾਂ ਤੋਂ ਸ਼ਹਿਰ ਵਿੱਚ ਨਾਜਾਇਜ਼ ਕਬਜ਼ਿਆਂ ਦੀ ਭਰਮਾਰ ਬਾਰੇ ਸ਼ਿਕਾਇਤਾਂ ਮਿਲ ਰਹੀਆਂ ਹਨ ਅਤੇ ਇਸ ਸਬੰਧੀ ਵੱਖ-ਵੱਖ ਅਖ਼ਬਾਰਾਂ ਵਿੱਚ ਕਈ ਖ਼ਬਰਾਂ ਪ੍ਰਕਾਸ਼ਿਤ ਹੋਈਆਂ ਸਨ। ਉਨ੍ਹਾਂ ਦੱਸਿਆ ਕਿ ਅੱਜ ਵੀ ਇੱਕ ਮਹਿਲਾ ਦੁਕਾਨਦਾਰ ਡਿਪਟੀ ਮੇਅਰ ਮਨਜੀਤ ਸਿੰਘ ਸੇਠੀ ਨੂੰ ਮਿਉਂਸਪਲ ਕਾਰਪੋਰੇਸ਼ਨ ਦੇ ਦਫ਼ਤਰ ਵਿੱਚ ਆ ਕੇ ਸੀਨੀਅਰ ਅਧਿਕਾਰੀਆਂ ਨੂੰ ਮਿਲੀ ਸੀ। ਜਿਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਦੇ ਗੁਆਂਢੀ ਦੁਕਾਨਦਾਰ ਪੂਰਾ ਬਰਾਂਡਾ ਅਤੇ ਫੁੱਟਪਾਥ ਆਪਣੇ ਨਾਲ ਮੱਲ ਲੈਂਦੇ ਹਨ। ਇਹੀ ਨਹੀਂ ਪੌੜੀਆਂ ਵਿੱਚ ਸਮਾਨ ਸਜਾ ਕੇ ਰੱਖਿਆ ਜਾਂਦਾ ਹੈ। ਜਿਸ ਕਾਰਨ ਉਨ੍ਹਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ।

Load More Related Articles
Load More By Nabaz-e-Punjab
Load More In General News

Check Also

ਵਿਜੀਲੈਂਸ ਵੱਲੋਂ 20 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪੰਚਾਇਤ ਸਕੱਤਰ ਗ੍ਰਿਫ਼ਤਾਰ

ਵਿਜੀਲੈਂਸ ਵੱਲੋਂ 20 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪੰਚਾਇਤ ਸਕੱਤਰ ਗ੍ਰਿਫ਼ਤਾਰ ਬੀਡੀਪੀਓ ਧਨਵੰਤ ਸਿੰਘ ਦੀ ਭਾਲ ਵਿ…