Share on Facebook Share on Twitter Share on Google+ Share on Pinterest Share on Linkedin ਨਗਰ ਨਿਗਮ ਵੱਲੋਂ ਪ੍ਰਾਪਰਟੀ ਟੈਕਸ ਜਮ੍ਹਾਂ ਨਾ ਕਰਵਾਉਣ ਕਾਰਨ ਦੋ ਸੋਅਰੂਮ ਤੇ ਇੱਕ ਇੰਡਸਟਰੀ ਪਲਾਟ ਨੂੰ ਕੀਤਾ ਸੀਲ ਅਮਰਜੀਤ ਸਿੰਘ ਸੋਢੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਜੁਲਾਈ ਨਗਰ ਨਿਗਮ ਵਲੋੱ ਪ੍ਰਾਪਰਟੀ ਟੈਕਸ ਜਮ੍ਹਾਂ ਨਾ ਕਰਵਾਉਣ ਵਾਲੇ ਪ੍ਰਾਪਰਟੀ ਮਾਲਕਾਂ ਦੀਆਂ ਜਾਇਦਾਦਾਂ ਨੂੰ ਜਬਤ ਕਰਨ ਦੀ ਕਾਰਵਾਈ ਦੇ ਤਹਿਤ ਅੱਜ ਇੱਕ ਉਦਯੋਗਿਕ ਪਲਾਟ ਅਤੇ 2 ਸ਼ੋਰੂਮਾਂ ਨੂੰ ਤਾਲੇ ਲਗਾ ਕੇ ਉਹਨਾਂ ਨੂੰ ਸੀਲ ਕਰ ਦਿੱਤਾ। ਨਗਰ ਨਿਗਮ ਦੇ ਇੰਸਪੈਕਟਰ ਸ੍ਰੀ ਅਵਤਾਰ ਸਿੰਘ ਕਲਸੀਆ ਦੀ ਅਗਵਾਈ ਵਿੱਚ ਨਗਰ ਨਿਗਮ ਦੀ ਟੀਮ ਵਲੋੱ ਉਦਯੋਗਿਕ ਖੇਤਰ ਫੇਜ਼-9 ਦੇ ਪਲਾਟ ਨੰਬਰ 27, ਫੇਜ਼ 3 ਬੀ-2 ਦੇ ਸ਼ੋਅਰੂਮ ਨੰਬਰ 4 ਅਤੇ ਫੇਜ਼-5 ਦੇ ਸ਼ੋ ਰੂਮ ਨੰਬਰ ਨੰਬਰ 6 ਨੂੰ ਤਾਲੇ ਲਗਾ ਕੇ ਉਹਨਾਂ ਨੂੰ ਸੀਲ ਲਗਾ ਦਿੱਤੀ। ਮੁਹਾਲੀ ਨਗਰ ਨਿਗਮ ਦੇ ਸੁਪਰਡੈਂਟ ਸ੍ਰੀ ਭੀਮ ਸੈਨ ਨੇ ਦੱਸਿਆ ਕਿ ਇਹਨਾਂ ਦੇ ਮਾਲਕਾਂ ਵੱਲੋਂ ਪਿਛਲੇ ਪੰਜ ਸਾਲਾਂ ਦੇ ਸਮੇਂ ਦੌਰਾਨ ਇੱਕ ਵੀ ਪ੍ਰਾਪਰਟੀ ਟੈਕਸ ਜਮਾਂ ਨਹੀਂ ਕਰਵਾਇਆ ਗਿਆ ਸੀ। ਜਿਸ ਕਾਰਨ ਇਹਨਾਂ ਦੇ ਖਿਲਾਫ ਇਹ ਕਾਰਵਾਈ ਕੀਤੀ ਗਈ ਹੈ। ਉਹਨਾਂ ਕਿਹਾ ਕਿ ਨਗਰ ਨਿਗਮ ਦੀ ਇਹ ਕਾਰਵਾਈ ਲਗਾਤਾਰ ਜਾਰੀ ਰਹੇਗੀ ਅਤੇ ਜਿਹਨਾਂ ਵਿਅਕਤੀਆਂ ਵੱਲੋੱ ਪ੍ਰਾਪਰਟੀ ਟੈਕਸ ਜਮਾਂ ਨਹੀੱ ਕਰਵਾਇਆ ਗਿਆ। ਉਹਨਾਂ ਦੀਆਂ ਜਾਇਦਾਦਾਂ ਨੂੰ ਸੀਲ ਕੀਤਾ ਜਾਵੇਗਾ। ਸ੍ਰੀ ਭੀਮ ਸੈਨ ਨੇ ਦੱਸਿਆ ਕਿ ਪਿਛਲੇ ਸਾਲ 18 ਕਰੋੜ ਰੁਪਏ ਪ੍ਰਾਪਰਟੀ ਟੈਕਸ ਵਸੂਲਿਆ ਗਿਆ ਹੈ ਜਦੋਂ ਕਿ ਇਸ ਵਰ੍ਹੇ ਹੁਣ ਤੱਕ ਪਹਿਲੀ ਅਪਰੈਲ ਤੋਂ ਲੈ ਕੇ 30 ਜੂਨ ਤੱਕ 6 ਕਰੋੜ ਰੁਪਏ ਪ੍ਰਾਪਰਟੀ ਟੈਕਸ ਇਕੱਠਾ ਕੀਤਾ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਟੈਕਸ ਜਮ੍ਹਾਂ ਨਾ ਕਰਵਾਉਣ ਵਾਲੇ ਕਰੀਬ 1500 ਵਿਅਕਤੀਆਂ ਨੂੰ ਨੋਟਿਸ ਜਾਰੀ ਕੀਤਾ ਗਿਆ ਸੀ। ਜਿਨ੍ਹਾਂ ’ਚੋਂ 1100 ਸ਼ਹਿਰ ਵਾਸੀਆਂ ਨੇ ਆਪਣੇ ਘਰਾਂ ਦਾ ਟੈਕਸ ਜਮ੍ਹਾਂ ਕਰਵਾ ਦਿੱਤਾ ਹੈ ਜਦੋਂ ਕਿ 400 ਵਿਅਕਤੀਆਂ ਨੂੰ ਨਵੇਂ ਸਿਰਿਓਂ ਨੋਟਿਸ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਜੇਕਰ ਹੁਣ ਵੀ ਸਬੰਧਤ ਵਿਅਕਤੀਆਂ ਨੇ ਟੈਕਸ ਜਮ੍ਹਾਂ ਨਹੀਂ ਕਰਵਾਇਆ ਗਿਆ ਤਾਂ ਉਨ੍ਹਾਂ ਨੂੰ ਅੰਤਿਮ ਨੋਟਿਸ ਜਾਰੀ ਕਰਕੇ ਉਨ੍ਹਾਂ ਦੀ ਜਾਇਦਾਦ ਨੂੰ ਸੀਲ ਕੀਤਾ ਜਾਵੇਗਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ