ਮੁਹਾਲੀ ਵਿੱਚ ਨਾਜਾਇਜ਼ ਕਬਜ਼ਿਆਂ ’ਤੇ ਕਾਬੂ ਕਰਨ ਵਿੱਚ ਪੂਰੀ ਤਰ੍ਹਾਂ ਨਾਕਾਮ ਹੈ ਨਗਰ ਨਿਗਮ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਨਵੰਬਰ:
ਸ਼ਹਿਰ ਵਿੱਚ ਲਗਾਤਾਰ ਵੱਧ ਰਹੇ ਨਾਜਾਇਜ਼ ਕਬਜ਼ਿਆਂ ’ਤੇ ਕਾਬੂ ਕਰਨ ਵਿੱਚ ਨਗਰ ਨਿਗਮ ਪੂਰੀ ਤਰ੍ਹਾਂ ਨਾਕਾਮ ਹੈ ਅਤੇ ਨਾਜਾਇਜ਼ ਕਬਜ਼ਾਕਾਰਾਂ ਦਾ ਹੌਂਸਲਾ ਪੂਰੀ ਤਰ੍ਹਾਂ ਵੱਧ ਰਿਹਾ ਹੈ। ਸਥਾਨਕ ਫੇਜ਼-3ਬੀ2 ਵਿੱਚ ਸਥਿਤ ਮੰਦਰ ਦੇ ਬਿਲਕੁਲ ਸਾਮਹਣੇ ਸਰਕਾਰੀ ਸਕੂਲ ਦੀ ਦੀਵਾਰ ਦੇ ਨਾਲ ਇੱਕ ਫਲ ਅਤੇ ਸਬਜੀ ਵੇਚਣ ਵਾਲੇ ਵਿਅਕਤੀ ਵਲੋੱ ਪੂਰੇ ਸ਼ੋਰੂਮ ਜਿੰਨੀ ਥਾਂ ਤੇ ਕਬਜਾ ਕਰਕੇ ਆਪਣਾ ਕਾਰੋਬਾਰ ਚਲਾਇਆ ਜਾ ਰਿਹਾ ਹੈ। ਇਸ ਥਾਂ ਤੇ ਮੰਦਰ ਵਿੱਚ ਆਉਣ ਵਾਲੇ ਸ਼ਰਧਾਲੂਆਂ ਦੀਆਂ ਗੱਡੀਆਂ ਦੀ ਭੀੜ ਤਾਂ ਹੁੰਦੀ ਹੀ ਹੈ ਅਕਸਰ ਇਸ ਫਲ ਅਤੇ ਸਬਜੀ ਵਾਲੇ ਤੋਂ ਸਾਮਾਨ ਖਰੀਦਣ ਵਾਲਿਆਂ ਦੀਆਂ ਗੱਡੀਆਂ ਵੀ ਸੜਕ ’ਤੇ ਖੜ੍ਹ ਜਾਂਦੀਆਂ ਹਨ। ਜਿਸ ਕਾਰਨ ਇਥੇ ਜਾਮ ਲੱਗਣ ਦੀ ਨੌਬਤ ਆ ਜਾਂਦੀ ਹੈ।
ਸਥਾਨਕ ਵਸਨੀਕਾਂ ਅਨੁਸਾਰ ਇਸ ਵਿਅਕਤੀ ਵੱਲੋਂ ਜਦੋਂ ਇੱਥੇ ਆਪਣੀ ਫੜੀ ਲਗਾਉਣੀ ਆਰੰਭ ਕੀਤੀ ਗਈ ਸੀ ਉਸ ਵੇਲੇ ਇਸ ਦੀ ਫੜੀ ਥੋੜ੍ਹੀ ਜਿਹੀ ਥਾਂ ’ਤੇ ਹੀ ਲੱਗਦੀ ਸੀ ਅਤੇ ਹੌਲੀ ਹੌਲੀ ਇਸ ਨੇ ਕਾਫੀ ਲੰਬੀ ਚੋੜੀ ਥਾਂ ’ਤੇ ਕਬਜ਼ਾ ਕਰ ਲਿਆ। ਇਸ ਸਬੰਧੀ ਸੰਪਰਕ ਕਰਨ ’ਤੇ ਨਗਰ ਨਿਗਮ ਦੇ ਨਾਜਾਇਜ ਕਬਜੇ ਹਟਾਉਣ ਵਾਲੇ ਅਮਲੇ ਦੇ ਇੰਚਾਰਜ ਜਸਵਿੰਦਰ ਸਿੰਘ ਨੇ ਕਿਹਾ ਕਿ ਉਹਨਾਂ ਨੇ ਇਸ ਨਾਜਾਇਜ਼ ਕਬਜ਼ੇ ਦੀ ਸ਼ਿਕਾਇਤ ਮਿਲੀ ਹੈ ਅਤੇ ਨਿਗਮ ਦੀ ਟੀਮ ਵੱਲੋਂ ਜਲਦੀ ਹੀ ਇਸ ਕਬਜ਼ੇ ਨੂੰ ਹਟਾਇਆ ਜਾਵੇਗਾ।

Load More Related Articles
Load More By Nabaz-e-Punjab
Load More In Problems

Check Also

ਮੁਹਾਲੀ ਹਲਕੇ ਵਿੱਚ ਸੀਵਰੇਜ, ਟੁੱਟੀਆਂ ਸੜਕਾਂ ਤੇ ਸਿਹਤ ਸਹੂਲਤਾਂ ਦੀ ਵੱਡੀ ਘਾਟ: ਬੱਬੀ ਬਾਦਲ

ਮੁਹਾਲੀ ਹਲਕੇ ਵਿੱਚ ਸੀਵਰੇਜ, ਟੁੱਟੀਆਂ ਸੜਕਾਂ ਤੇ ਸਿਹਤ ਸਹੂਲਤਾਂ ਦੀ ਵੱਡੀ ਘਾਟ: ਬੱਬੀ ਬਾਦਲ ਬੱਬੀ ਬਾਦਲ ਵੱ…