Share on Facebook Share on Twitter Share on Google+ Share on Pinterest Share on Linkedin ਸ਼ਹਿਰ ਦੀਆਂ ਮਾਰਕੀਟਾਂ ਤੇ ਪਾਰਕਿੰਗਾਂ ਵਿੱਚ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕਰੇਗੀ ਨਗਰ ਨਿਗਮ: ਮੇਅਰ ਕੁਲਵੰਤ ਸਿੰਘ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਸਤੰਬਰ: ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀਆਂ ਸਮੂਹ ਮਾਰਕੀਟਾਂ ਦੀਆਂ ਪਾਰਕਿੰਗਾਂ ਦੀ ਲੋੜੀਂਦੀ ਮੁਰੰਮਤ ਕਰਵਾ ਕੇ ਉੱਥੇ ਵਾਹਨਾਂ ਦੇ ਖੜ੍ਹਨ ਲਈ ਲਾਈਨਾਂ ਲਗਵਾਈਆਂ ਜਾਣਗੀਆਂ ਅਤੇ ਮੁਹਾਲੀ ਨਗਰ ਨਿਗਮ ਵੱਲੋਂ ਸ਼ਹਿਰ ਦੀਆਂ ਮਾਰਕੀਟਾਂ ਵਿੱਚ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ ਤਾਂ ਜੋ ਇਸ ਸਬੰਧੀ ਦੁਕਾਨਦਾਰਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਹੱਲ ਹੋਣ ਅਤੇ ਉਹਨਾਂ ਦੇ ਵਪਾਰ ਨੂੰ ਫਾਇਦਾ ਮਿਲੇ। ਇਹ ਗੱਲ ਨਗਰ ਨਿਗਮ ਦੇ ਮੇਅਰ ਸ੍ਰੀ ਕੁਲਵੰਤ ਸਿੰਘ ਨੇ ਅੱਜ ਇੱਥੇ ਸਥਾਨਕ ਫੇਜ਼ 3ਬੀ2 ਵਿੱਚ ਨਵੇਂ ਖੱੁਲ੍ਹੇ ਸ਼ੋਅ ਰੂਮ ‘ਫੂਟ ਵਾਕ’ ਦੇ ਉਦਘਾਟਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖੀ। ਉਹਨਾਂ ਕਿਹਾ ਕਿ ਸ਼ਹਿਰ ਦੇ ਵਪਾਰੀਆਂ ਦਾ ਸ਼ਹਿਰ ਦੇ ਵਿਕਾਸ ਵਿੱਚ ਅਹਿਮ ਯੋਗਦਾਨ ਹੈ ਅਤੇ ਦੁਕਾਨਦਾਰਾਂ ਨੂੰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣਾ ਨਿਗਮ ਦੀ ਜ਼ਿੰਮੇਵਾਰੀ ਹੈ। ਉਹਨਾਂ ਕਿਹਾ ਕਿ ਇਸ ਸੰਬੰਧੀ ਸ਼ਹਿਰ ਦੇ ਵਪਾਰੀਆਂ ਦੇ ਨੁਮਾਇੰਦਿਆਂ ਵੱਲੋਂ ਉਹਨਾਂ ਨੂੰ ਮਿਲ ਕੇ ਮੰਗ ਕੀਤੀ ਗਈ ਸੀ ਕਿ ਮਾਰਕੀਟਾਂ ਦੀਆਂ ਪਾਰਿਕੰਗਾਂ ਵਿੱਚ ਵਾਹਨਾਂ ਦੇ ਖੜ੍ਹਨ ਲਈ ਲਾਈਨਾਂ ਲਗਵਾਈਆਂ ਜਾਣ ਅਤੇ ਨਿਗਮ ਵੱਲੋਂ ਸ਼ਹਿਰ ਦੀਆਂ ਸਾਰੀਆਂ ਮਾਰਕੀਟਾ ਦੀ ਮੁਰੰਮਤ ਤੋਂ ਬਾਅਦ ਪਾਰਕਿੰਗ ਵਿੱਚ ਲਾਈਨਾਂ ਲਗਵਾ ਦਿੱਤੀਆਂ ਜਾਣਗੀਆਂ। ਇਸ ਤੋਂ ਇਲਾਵਾ ਸਫ਼ਾਈ ਵਿਵਸਥਾ ਨੂੰ ਯਕੀਨੀ ਬਣਾਇਆ ਜਾਵੇਗਾ ਅਤੇ ਸਫ਼ਾਈ ਕਾਰਜਾਂ ਵਿੱਚ ਕਿਸੇ ਕਿਸਮ ਦੀ ਢਿੱਲ ਮੱਠ ਨਹੀਂ ਵਰਤੀ ਜਾਵੇਗੀ। ਉਨ੍ਹਾਂ ਸ਼ਹਿਰ ਵਾਸੀਆਂ ਅਤੇ ਦੁਕਾਨਦਾਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਅਤੇ ਦੁਕਾਨਾਂ ਦਾ ਕੂੜਾ ਕਰਕਟ ਨਿਰਧਾਰਿਤ ਥਾਵਾਂ ਉੱਤੇ ਹੀ ਸੁੱਟਣ ਤਾਂ ਜੋ ਸ਼ਹਿਰ ਨੂੰ ਗੰਦਗੀ ਤੋਂ ਮੁਕਤ ਕੀਤਾ ਜਾ ਸਕੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ