ਜ਼ੀਰਕਪੁਰ ਵਿੱਚ ਹੋ ਰਹੀਆਂ ਨਾਜਾਇਜ ਉਸਾਰੀਆਂ ’ਤੇ ਕਾਬੂ ਕਰਨ ਵੱਲ ਧਿਆਨ ਨਹੀਂ ਦੇ ਰਹੇ ਨਗਰ ਕੌਂਸਲ ਅਧਿਕਾਰੀ

ਕਾਰਜਸਾਧਕ ਅਫ਼ਸਰ ਦੇ ਧਿਆਨ ਵਿੱਚ ਲਿਆਂਦੇ ਜਾਣ ਦੇ ਬਾਵਜੂਦ ਨਹੀੱ ਰੁਕੀ ਨਾਜਾਇਜ਼ ਉਸਾਰੀ

ਨਬਜ਼-ਏ-ਪੰਜਾਬ ਬਿਊਰੋ, ਜ਼ੀਰਕਪੁਰ, 30 ਮਈ:
ਜ਼ੀਰਕਪੁਰ ਨਗਰ ਕੌਂਸਲ ਤੋਂ ਬਿਨਾਂ ਨਕਸ਼ਾ ਪਾਸ ਕਰਵਾਏ ਉਸਾਰੀ ਜਾ ਰਹੀ ਇੱਕ ਚਾਰ ਮੰਜ਼ਲਾਂ ਇਮਾਰਤ ਦੇ ਮਾਮਲੇ ਵਿੱਚ ਭਾਵੇਂ ਸਥਾਨਕ ਸਰਕਾਰ ਵਿਭਾਗ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਵੱਲੋਂ ਬੀਤੇ ਦਿਨੀਂ ਨਗਰ ਕੌਂਸਲ ਦੇ ਇੱਕ ਸੁਪਰਡੈਂਟ ਅਤੇ ਦੋ ਜੂਨੀਅਰ ਇੰਜਨੀਅਰਾਂ ਨੂੰ ਮੁਅੱਤਲ ਕੀਤਾ ਜਾ ਚੁੱਕਿਆ ਹੈ ਪ੍ਰੰਤੂ ਜ਼ੀਰਕਪੁਰ ਵਿੱਚ ਨਾਜਾਇਜ਼ ਉਸਾਰੀਆਂ ਦਾ ਅਮਲ ਪਹਿਲਾਂ ਵਾਂਗ ਹੀ ਜਾਰੀ ਹੈ ਅਤੇ ਨਗਰ ਕੌਂਸਲ ਦੇ ਅਧਿਕਾਰੀਆਂ ਦ ਧਿਆਨ ਵਿੱਚ ਲਿਆਂਦੇ ਜਾਣ ਦੇ ਬਾਵਜੂਦ ਇਹ ਅਧਿਕਾਰੀ ਕਾਰਵਾਈ ਕਰਨ ਤੋਂ ਟਾਲਾ ਵੱਟ ਰਹੇ ਹਨ।
ਜ਼ੀਰਕਪੁਰ ਵਿੱਚ ਨਾਜਾਇਜ਼ ਉਸਾਰੀ ਦਾ ਅਜਿਹਾ ਹੀ ਇੱਕ ਮਾਮਲਾ ਬਲਟਾਣਾ ਵਿਖੇ ਰਾਮ ਲੀਲਾ ਗਰਾਉੱਡ ਦੇ ਕੋਲ ਬਿਨਾਂ ਨਕਸ਼ੇ ਤੋਂ ਬਣਦੇ ਸ਼ੋਅਰੂਮ ਦਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਸ਼ੋਰੂਮ ਦੀ ਉਸਾਰੀ ਪਿਛਲੇ ਦੋ ਕੁ ਮਹੀਨਿਆਂ ਤੋੱ ਚਲ ਰਹੀ ਹੈ ਅਤੇ ਸ਼ੋਰੂਮ ਬਣਾਉਣ ਵਾਲਿਆਂ ਵਲੋੱ ਨਗਰ ਕੌਂਸਲ ਤੋੱ ਇਸ ਸ਼ੋਰੂਮ ਦਾ ਨਕਸ਼ਾ ਤਕ ਪਾਸ ਨਹੀਂ ਕਰਵਾਇਆ ਗਿਆ ਹੈ।
ਸਥਾਨਕ ਵਸਨੀਕਾਂ ਵਲੋੱ ਇਹ ਮਾਮਲਾ ਨਗਰ ਕੌਂਸਲ ਦੇ ਕਾਰਜਸਾਧਕ ਅਫ਼ਸਰ ਮਨਵੀਰ ਗਿੱਲ ਦੇ ਧਿਆਨ ਵਿੱਚ ਲਿਆਉਣ ਦੇ ਬਾਵਜੂਦ ਕੌਂਸਲ ਵੱਲੋਂ ਇੱਥੇ ਲੋੜੀਂਦੀ ਕਾਰਵਾਈ ਨਹੀਂ ਕੀਤੀ ਜਾ ਰਹੀ ਜਿਸ ਕਾਰਨ ਕੌਂਸਲ ਦੀ ਕਾਰਗੁਜਰੀ ਤੇ ਹੀ ਸਵਾਲੀਆ ਨਿਸ਼ਾਨ ਉਠ ਰਹੇ ਹਨ। ਹਾਲਾਂਕਿ ਜੀਰਕਪੁਰ ਵਿੱਚ ਉਸਾਰੀ ਅਧੀਨ ਇਮਾਰਤ ਦੇ ਡਿੱਗਣ ਦੇ ਮਾਮਲੇ ਵਿੱਚ ਮੌਕਾ ਵੇਖਣ ਆਏ ਸਥਾਨਕ ਸਰਕਾਰ ਵਿਭਾਗ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਵਲੋੱ ਕੌਂਸਲ ਦੇ ਅਧਿਕਾਰੀਆਂ ਨੂੰ ਸਖਤੀ ਨਾਲ ਤਾੜਨਾ ਕੀਤੀ ਗਈ ਸੀ ਕਿ ਇਸ ਖੇਤਰ ਵਿੱਚ ਕੌਂਸਲ ਤੋਂ ਨਕਸ਼ਾ ਪਾਸ ਕਰਵਾਏ ਬਿਨਾ ਅਤੇ ਜਰੂਰੀ ਮਨਜ਼ੂਰੀਆਂ ਲਏ ਬਿਨਾਂ ਜਿਹੜੀਆਂ ਵੀ ਉਸਾਰੀਆਂ ਹੋ ਰਹੀਆਂ ਹਨ ਉਹਨਾਂ ਨੂੰ ਬੰਦ ਕਰਵਾਇਆ ਜਾਵੇ ਪਰੰਤੂ ਇਸਦੇ ਬਾਵਜੂਦ ਨਗਰ ਕੌਂਸਲ ਵਲੋੱ ਇਸ ਮਾਮਲੇ ਵਿੱਚ ਕੋਈ ਕਾਰਵਾਈ ਨਾ ਕੀਤੇ ਜਾਣ ਕਾਰਨ ਕਈ ਤਰ੍ਹਾਂ ਦੇ ਸਵਾਲ ਉਠ ਰਹੇ ਹਨ।
ਇਸ ਸੰਬੰਧੀ ਪੱਤਰਕਾਰਾਂ ਵਲੋੱ ਕੌਂਸਲ ਦੇ ਕਾਰਜਸਾਧਕ ਅਧਿਕਾਰੀ ਮਨਵੀਰ ਸਿੰਘ ਗਿਲ ਨਾਲ ਗੱਲ ਕਰਨ ਤੇ ਉਹਨਾਂ ਕਿਹਾ ਕਿ ਉਹ ਇਸ ਸੰਬੰਧੀ ਕਾਰਵਾਈ ਕਰਣਗੇ। ਮੌਕੇ ’ਤੇ ਪਹੁੰਚੇ ਕੌਂਸਲ ਦੇ ਜੇਈ ਨੇ ਸ਼ੋਅਰੂਮ ਦੀ ਉਸਾਰੀ ਕਰਵਾਉਣ ਵਾਲਿਆਂ ਤੋਂ ਸ਼ੋਅਰੂਮ ਦਾ ਨਕਸ਼ਾ ਮੰਗਿਆ ਤਾਂ ਸ਼ੋਅਰੂਮ ਦੇ ਮਾਲਕ ਵਲੋੱ ਕੋਲ ਕੋਈ ਸਪਸ਼ਟ ਜਵਾਬ ਨਹੀਂ ਦਿੱਤਾ ਗਿਆ। ਜੇਈ ਵੱਲੋਂ ਇਸ ਮੌਕੇ ਸ਼ੋਰੂਮ ਦੀ ਉਸਾਰੀ ਕਰਨ ਵਾਲਿਆਂ ਨੂੰ ਕੰਮ ਰੋਕਣ ਦੀ ਹਿਦਾਇਤ ਦਿੱਤੀ ਗਈ ਪਰੰਤੂ ਕੁੱਝ ਸਮੇਂ ਬਾਅਦ ਇਹ ਕੰਮ ਦੁਬਾਰਾ ਚਾਲੂ ਹੋ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਇਮਾਰਤ ਦੀ ਉਸਾਰੀ ਦਾ ਕੰਮ ਪਿਛਲੇ ਦੋ ਮਹੀਨਿਆਂ ਤੋਂ ਚਲ ਰਿਹਾ ਹੈ ਅਤੇ ਇਸ ਦੀਆਂ ਦੋ ਮੰਜਿਲਾਂ ਦਾ ਲੈਂਟਰ ਵੀ ਪਾ ਦਿੱਤਾ ਗਿਆ ਹੈ।
ਜਦੋੱਇਸ ਸੰਬੰਧੀ ਮੌਕੇ ਤੇ ਪੁੱਜੇ ਜੇ ਈ ਵਿੱਕੀ ਸੰਧੂ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਕੌਂਸਲ ਵੱਲੋਂ ਛੇਤੀ ਹੀ ਦੋਸ਼ੀਆਂ ਖਿਲਾਫ ਪਰਚਾ ਦਰਜ ਕਰਵਾਇਆ ਜਾਵੇਗਾ ਅਤੇ ਬਣਦੀ ਕਾਰਵਾਈ ਕੀਤੀ ਜਾਵੇਗੀ। ਸਵਾਲ ਇਹ ਉੱਠਦਾ ਹੈ ਕਿ ਇਹ ਪੂਰਾ ਮਾਮਲਾ ਕੌਂਸਲ ਦੇ ਕਾਰਜ ਸਾਧਕ ਅਫਸਰ ਦੇ ਧਿਆਨ ਵਿੱਚ ਹੋਣ ਦੇ ਬਾਵਜੂਦ ਉਸਾਰੀ ਕਰਤਾ ਇਸਦੀ ਦੂਜੀ ਮੰਜਿਲ ਦਾ ਲੈਂਟਰ ਪਾਉਣ ਵਿੱਚ ਕਿਵੇੱ ਕਾਮਯਾਬ ਹੋ ਗਏ ਅਤੇ ਉਹਨਾਂ ਨੂੰ ਰੋਕਿਆ ਕਿਉਂ ਨਹੀਂ ਗਿਆ।
ਇਸ ਸਬੰਧੀ ਪੱਤਰਕਾਰਾਂ ਵੱਲੋਂ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨਾਲ ਸੰਪਰਕ ਕਰਨ ’ਤੇ ਉਹਨਾਂ ਕਿਹਾ ਕਿ ਉਹ ਇਸ ਮਾਮਲੇ ਦੀ ਜਾਂਚ ਕਰਵਾਉਣਗੇ ਅਤੇ ਇਸ ਮਾਮਲੇ ਵਿੱਚ ਕੌਂਸਲ ਦੇ ਅਧਿਕਾਰੀਆਂ ਦੀ ਵੀ ਜਾਂਚ ਕਰਵਾਈ ਜਾਵੇਗੀ ਅਤੇ ਜੇਕਰ ਕੋਈ ਦੋਸ਼ੀ ਪਾਇਆ ਗਿਆ ਤਾਂ ਉਸਦੇ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।

Load More Related Articles
Load More By Nabaz-e-Punjab
Load More In General News

Check Also

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ ਨਬਜ਼-ਏ-ਪੰਜਾਬ, ਮੁਹਾਲੀ, 13…