ਕੁਰਾਲੀ ਵਿੱਚ ਕਿਰਾਏਦਾਰਾਂ ਦੀ ਵੈਰੀਫਿਕੇਸ਼ਨ ਲਈ ਨਗਰ ਕੌਂਲਰ ਨੇ ਕਰਵਾਈ ਸ਼ਹਿਰ ਵਿੱਚ ਮੁਨਾਦੀ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 21 ਅਪਰੈਲ:
ਸਥਾਨਕ ਸ਼ਹਿਰ ਦੇ ਸਿੰਘਪੁਰਾ ਰੋਡ ਤੇ ਸਥਿਤ ਸਾਂਝ ਕੇਂਦਰ ਦੇ ਇੰਚਾਰਜ ਮੋਹਨ ਸਿੰਘ ਦੀ ਅਪੀਲ ਉੱਤੇ ਨਗਰ ਕੌਂਸਲ ਵੱਲੋਂ ਸ਼ਹਿਰ ਵਿਚ ਰਹਿੰਦੇ ਕਿਰਾਏਦਾਰਾਂ ਦੀ ਵੈਰੀਫਿਕੇਸ਼ਨ ਕਰਵਾਉਣ ਸਬੰਧੀ ਸ਼ਹਿਰ ਵਿਚ ਮੁਨਾਦੀ ਕਰਵਾਈ ਗਈ। ਇਸ ਦੌਰਾਨ ਮੁਨਾਦੀ ਕਰਕੇ ਨਗਰ ਕੌਂਸਲ ਵੱਲੋਂ ਸ਼ਹਿਰ ਵਾਸੀਆਂ ਨੂੰ ਘਰਾਂ ਵਿਚ ਰਹਿੰਦੇ ਕਿਰਾਏਦਾਰਾਂ, ਦੁਕਾਨਾਂ ਤੇ ਫੈਕਟਰੀਆਂ ਦੇ ਲੱਗੇ ਕਾਮਿਆਂ ਦੀ ਲਿਸਟ ਬਣਾਕੇ ਸਾਂਝ ਕੇਂਦਰ ਵਿਚ ਦਰਜ ਕਰਵਾ ਕੇ ਉਨ੍ਹਾਂ ਦੀ ਪੁਲਿਸ ਵੈਰੀਫਿਕੇਸ਼ਨ ਕਰਵਾਉਣ ਲਈ ਅਪੀਲ ਕੀਤੀ ਗਈ ਤਾਂ ਜੋ ਗਲਤ ਅਨਸਰਾਂ ਨੂੰ ਨੱਥ ਪਾਈ ਜਾ ਸਕੇ। ਇਸ ਮੌਕੇ ਗਲਬਾਤ ਕਰਦਿਆਂ ਨਗਰ ਕੌਂਸਲ ਪ੍ਰਧਾਨ ਕ੍ਰਿਸ਼ਨਾ ਦੇਵੀ ਧੀਮਾਨ ਅਤੇ ਕਾਰਜ ਸਾਧਕ ਅਫਸਰ ਜਗਜੀਤ ਸਿੰਘ ਸ਼ਾਹੀ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਕਿਰਾਏਦਾਰਾਂ ਅਤੇ ਨੌਕਰ ਸਬੰਧੀ ਪੁਲਿਸ ਵੈਰੀਫਿਕੇਸ਼ਨ ਨਾ ਕਰਵਾਈ ਤਾਂ ਉਨ੍ਹਾਂ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਇਸ ਦੌਰਾਨ ਤਰਿੰਦਰ ਤਾਰਾ ਨੇ ਸ਼ਹਿਰ ਦੇ ਵੱਖ ਵੱਖ ਕੋਨਿਆਂ ਵਿਚ ਜਾ ਕੇ ਅਨਾਊਂਸਮੈਂਟ ਰਾਂਹੀ ਜਾਗਰੂਕ ਕੀਤਾ। ਇਸ ਮੌਕੇ ਰਜਿੰਦਰ ਸਿੰਘ ਪ੍ਰਧਾਨ ਇਨਸਾਨੀਅਤ, ਗੁਰਮੇਲ ਸਿੰਘ ਪਾਬਲਾ, ਬਲਵਿੰਦਰ ਧੀਮਾਨ, ਪ੍ਰਿੰਸੀਪਲ ਅਨੁਪਮਾ, ਮੋਹਿੰਦਰਪਾਲ ਸਿੰਘ, ਦਲਜੀਤ ਸਿੰਘ, ਅਮਨਦੀਪ ਸਿੰਘ, ਸਤਵਿੰਦਰ ਕੌਰ ਸਰਾਓ ਆਦਿ ਹਾਜ਼ਰ ਸਨ।

Load More Related Articles

Check Also

ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਹਮਲਾਵਰਾਂ ਨੇ ਕਿੱਥੇ ਛੁਪਾਏ ਹਥਿਆਰ?

ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਹਮਲਾਵਰਾਂ ਨੇ ਕਿੱਥੇ ਛੁਪਾਏ ਹਥਿਆਰ? ਗੈਂਗਸਟਰ ਗੋਲਡੀ ਬਰਾੜ ਦੇ ਜੀਜਾ ਗ…