Share on Facebook Share on Twitter Share on Google+ Share on Pinterest Share on Linkedin ਨਗਰ ਨਿਗਮ ਚੋਣਾਂ: ਵਿਰੋਧੀ ਧਿਰਾਂ ਦੇ 40 ਆਗੂ ਤੇ ਵਰਕਰ ਕਾਂਗਰਸ ਵਿੱਚ ਸ਼ਾਮਲ ਕਾਂਗਰਸ ਪਾਰਟੀ ਪੂਰੀ ਤਰ੍ਹਾਂ ਇਕਜੁੱਟ, ਜਦੋਂਕਿ ਵਿਰੋਧੀ ਧਿਰ ’ਚ ਪੱਕ ਰਹੀ ਹੈ ਖਿਚੜੀ: ਬਲਬੀਰ ਸਿੱਧੂ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਫਰਵਰੀ: ਵੱਖ-ਵੱਖ ਵਿਰੋਧੀ ਰਾਜਨੀਤਕ ਧਿਰਾਂ ਦੇ 40 ਆਗੂ ਅਤੇ ਵਰਕਰ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਅਮਰਜੀਤ ਸਿੰਘ ਜੀਤੀ ਸਿੱਧੂ ਦੀ ਮੌਜੂਦਗੀ ਵਿੱਚ ਗੁਰੂ ਨਾਨਕ ਮਾਰਕੀਟ, ਫੇਜ਼-1 ਵਿੱਚ ਆਯੋਜਿਤ ਇੱਕ ਸਮਾਗਮ ਦੇ ਦੌਰਾਨ ਕਾਂਗਰਸ ਵਿੱਚ ਸ਼ਾਮਲ ਹੋਏ। ਕਾਂਗਰਸ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਪ੍ਰਮੁੱਖ ਆਗੂ ਰਾਕੇਸ਼ ਕੁਮਾਰ ਰਿੰਕੂ ਸੀਨੀਅਰ ਅਕਾਲੀ ਨੇਤਾ ਅਤੇ ਗੁਰੂ ਨਾਨਕ ਮਾਰਕੀਟ ਫੇਜ਼-1 ਦੇ ਪ੍ਰੈਜੀਡੈਂਟ, ਰਜਿੰਦਰ ਸਿੰਘ ਭੁੱਲਰ, ਸ਼ਮਸ਼ੇਰ ਸਿੰਘ, ਪਰਮਿੰਦਰ ਸਿੰਘ, ਵਿਜੇ ਪਾਲ, ਨੀਕਾ ਰਾਮ, ਜਤਿਨ ਰਾਜਪਾਲ, ਮਨਜੀਤ ਸਿੰਘ, ਮਿੱਕੂ, ਚਰਨਜੀਤ ਸਿੰਘ ਸੈਣੀ ਅਤੇ ਜਸਵਿੰਦਰ ਸਿੰਘ ਕਾਕਾ ਸ਼ਾਮਲ ਹਨ। ਇਸ ਮੌਕੇ ਵਾਰਡ ਨੰਬਰ-46 ਤੋਂ ਕਾਂਗਰਸ ਦੇ ਉਮੀਦਵਾਰ ਰਵਿੰਦਰ ਸਿੰਘ, ਵਾਰਡ ਨੰਬਰ-47 ਦੇ ਉਮੀਦਵਾਰ ਸੁਮਨ ਗਰਗ ਅਤੇ ਵਾਰਡ ਨੰਬਰ-45 ਤੋਂ ਮੀਨਾ ਕੌਂਡਲ ਵੀ ਮੌਜੂਦ ਸਨ। ਇਸ ਮੌਕੇ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਨਗਰ ਨਿਗਮ ਚੋਣਾਂ ਸਿੱਧੇ ਤੌਰ ’ਤੇ ਮੁਹਾਲੀ ਦੇ ਵਿਕਾਸ ਨਾਲ ਸਬੰਧਤ ਹਨ। ਇਸ ਲਈ ਇਹ ਲੋਕਾਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਆਪਣੀਆਂ ਆਸਾਂ ਦੇ ਅਨੁਸਾਰ ਪ੍ਰਦਰਸ਼ਨ ਕਰਨ ਵਾਲੇ ਉਮੀਦਵਾਰਾਂ ਨੂੰ ਚੁਣ ਕੇ ਹਾਊਸ ਵਿੱਚ ਭੇਜਣ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਉਮੀਦਵਾਰ ਰਵਿੰਦਰ ਸਿੰਘ, ਸੁਮਨ ਗਰਗ ਅਤੇ ਮੀਨਾ ਕੌਂਡਲ ਨੂੰ ਭਾਰੀ ਬਹੁਮਤ ਨਾਲ ਜਿਤਾਇਆ ਜਾਵੇ, ਕਿਉਂਕਿ ਇਹ ਲੰਮੇਂ ਸਮੇਂ ਤੋਂ ਲੋਕ ਭਲਾਈ ਦੇ ਕੰਮਾਂ ਵਿੱਚ ਸ਼ਾਮਲ ਹਨ ਅਤੇ ਆਪਣੇ ਖੇਤਰ ਵਿੱਚ ਲੋਕ ਸੇਵਾ ਪ੍ਰਤੀ ਸਮਰਪਨ ਲਈ ਜਾਣੇ ਜਾਂਦੇ ਹਨ। ਇੱਥੋਂ ਤੱਕ ਕਿ ਪਹਿਲੀ ਵਾਰ ਚੋਣ ਲੜ ਰਹੇ ਰਵਿੰਦਰ ਵੀ ਲੰਮੇਂ ਸਮੇਂ ਤੋਂ ਲੋਕਾਂ ਦੀ ਸੇਵਾ ਵਿੱਚ ਲੱਗੇ ਹੋਏ ਹਨ। ਸ੍ਰੀ ਸਿੱਧੂ ਨੇ ਕਿਹਾ ਕਿ ਚੋਣਾਂ ਵਿੱਚ ਕਾਂਗਰਸ ਇਕੱਲੀ ਅਜਿਹੀ ਪਾਰਟੀ ਹੈ। ਜਿਸ ਨੇ ਨਗਰ ਨਿਗਮ ਚੋਣਾਂ ਵਿੱਚ ਇਕੱਤਰਤਾ ਦਿਖਾਈ ਹੈ, ਜਦੋਂਕਿ ਦੂਜੇ ਪਾਸੇ ਵਿਰੋਧੀ ਧਿਰਾਂ ਵਿੱਚ ਖਿਚੜੀ ਪੱਕ ਰਹੀ ਹੈ। ਇਹੀ ਨਹੀਂ ਆਪਣੇ ਨਿੱਜੀ ਲਾਭ ਲਈ ਪਾਲਾ ਬਦਲਣ ਵਾਲੇ ਸਾਬਕਾ ਮੇਅਰ ਕੁਲਵੰਤ ਸਿੰਘ ਨੇ ਹਮੇਸ਼ਾ ਹੀ ਆਪਦੇ ਭਾਈਵਾਲਾਂ ਨੂੰ ਧੋਖਾ ਦਿੱਤਾ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ