nabaz-e-punjab.com

ਨਗਰ ਨਿਗਮ ਚੋਣਾਂ: ਵਾਰਡਬੰਦੀ ਬੋਰਡ ਦੀ ਮੀਟਿੰਗ ਵਿੱਚ ਨਹੀਂ ਪੇਸ਼ ਨਹੀਂ ਹੋਇਆ ਖਰੜਾ

ਕਮਿਸ਼ਨਰ ਨੇ 10-12 ਦਿਨਾਂ ਤੱਕ ਆਬਾਦੀ ਦਾ ਸਰਵੇ ਕਰਵਾਉਣ ਉਪਰੰਤ ਖਰੜਾ ਬਣਾਉਣ ਦੀ ਗੱਲ ਕਹੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਸਤੰਬਰ:
ਮੁਹਾਲੀ ਨਗਰ ਨਿਗਮ ਦੀ ਹੋਣ ਵਾਲੀਆਂ ਆਮ ਚੋਣਾਂ ਸਬੰਧੀ ਬਣਾਏ ਗਏ ਵਾਰਡਬੰਦੀ ਬੋਰਡ ਦੀ ਮੰਗਲਵਾਰ ਨੂੰ ਹੋਈ ਮੀਟਿੰਗ ਵਿੱਚ ਵਾਰਡਬੰਦੀ ਦਾ ਕੰਮ ਘੱਟੋ ਘੱਟ ਦੋ ਹਫਤਿਆਂ ਲਈ ਅੱਗੇ ਪਾ ਦਿੱਤਾ ਗਿਆ ਹੈ। ਇਸ ਸਬੰਧੀ ਪਿਛਲੇ ਹਫਤੇ ਹੋਈ ਬੋਰਡ ਦੀ ਮੀਟਿੰਗ ਵਿੱਚ ਨਗਰ ਨਿਗਮ ਦੇ ਕਮਿਸ਼ਨਰ ਨੂੰ ਵਾਰਡਬੰਦੀ ਦਾ ਖਰੜਾ ਬਣਾ ਕੇ ਬੋਰਡ ਦੀ ਮੀਟਿੰਗ ਵਿੱਚ ਪਸ਼ ਕਰਨ ਲਈ ਕਿਹਾ ਗਿਆ ਸੀ ਪ੍ਰੰਤੂ ਅੱਜ ਦੀ ਮੀਟਿੰਗ ਦੌਰਾਨ ਨਿਗਮ ਦੇ ਕਮਿਸ਼ਨਰ ਕਮਲ ਗਰਗ ਨੇ ਦੱਸਿਆ ਕਿ ਵਾਰਡਬੰਦੀ ਦਾ ਖਰੜਾ ਬਣਾਉਣ ਲਈ ਆਬਾਦੀ ਦਾ ਸਰਵੇ ਕੀਤਾ ਜਾਣਾ ਜ਼ਰੂਰੀ ਹੈ। ਇਸ ਲਈ ਨਗਰ ਨਿਗਮ ਦੀਆਂ 35 ਟੀਮਾਂ ਨੂੰ ਕੰਮ ’ਤੇ ਲਗਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਕੰਮ 10-12 ਦਿਨਾਂ ਵਿੱਚ ਮੁਕੰਮਲ ਹੋਵੇਗਾ ਅਤੇ ਉਸ ਤੋਂ ਬਾਅਦ ਵਾਰਡਬੰਦੀ ਦਾ ਖਰੜਾ ਤਿਆਰ ਕੀਤਾ ਜਾਵੇਗਾ ਅਤੇ ਅਗਲੀ ਮੀਟਿੰਗ ਵਿੱਚ ਪੇਸ਼ ਕਰ ਦਿੱਤਾ ਜਾਵੇਗਾ। ਜਿਸ ਤੋਂ ਬਾਅਦ ਇਹ ਮੀਟਿੰਗ ਖਤਮ ਹੋ ਗਈ।
ਵਾਰਡਬੰਦੀ ਬੋਰਡ ਦੇ ਗੈਰ ਸਰਕਾਰੀ ਮੈਂਬਰ ਅਤੇ ਸੀਨੀਅਰ ਕਾਂਗਰਸ ਆਗੂ ਕੁਲਜੀਤ ਸਿੰਘ ਬੇਦੀ ਨੇ ਇਸ ਸਬੰਧੀ ਕਿਹਾ ਕਿ ਵਾਰਡਬੰਦੀ ਦਾ ਕੰਮ ਪੂਰ ਤਰ੍ਹਾਂ ਪਾਰਦਰਸ਼ੀ ਤਰੀਕੇ ਨਾਲ ਕੀਤਾ ਜਾ ਰਿਹਾ ਹੈ ਅਤੇ ਇਸ ਸਬੰਧੀ ਕੋਈ ਕਿਤੂ ਪ੍ਰੰਤੂ ਨਾ ਹੋਵੇ ਇਸ ਵਾਸਤੇ ਆਬਾਦੀ ਦਾ ਸਰਵੇ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਨਿਗਮ ਕੋਲ ਵੋਟਰ ਲਿਸਟਾਂ ਤਾਂ ਮੌਜੂਦ ਹਨ ਪਰੰਤੂ ਆਬਾਦੀ ਦੇ ਅੰਕੜੇ 2011 ਵਾਲੇ ਹਨ ਇਸ ਲਈ ਨਵੇਂ ਸਿਰੇ ਤੋਂ ਆਬਾਦੀ ਦਾ ਸਰਵੇ ਕਰਵਾ ਕੇ ਵਾਰਡਬੰਦੀ ਦਾ ਕੰਮ ਮੁਕੰਮਲ ਕੀਤਾ ਜਾਵੇਗਾ। ਕਿਹਾ ਕਿ ਅਕਾਲੀ-ਭਾਜਪਾ ਦੇ ਸਾਬਕਾ ਕੌਂਸਲਰ ਚੋਣਾਂ ਤੋਂ ਪਹਿਲਾਂ ਹੀ ਆਪਣਾ ਸੰਤੁਲਨ ਖੋਹ ਚੁੱਕੇ ਹਨ। ਉਨ੍ਹਾਂ ਕਿਹਾ ਕਿ ਕਾਨੂੰਨੀ ਪ੍ਰਕਿਰਿਆ ਤਹਿਤ ਵਾਰਡਬੰਦੀ ਦਾ ਕੰਮ ਪੂਰੀ ਪਾਰਦਰਸ਼ਤਾ ਨਾਲ ਕੀਤਾ ਜਾ ਰਿਹਾ ਹੈ।
(ਬਾਕਸ ਆਈਟਮ)
ਭਾਜਪਾ ਦੇ ਸੀਨੀਅਰ ਮੀਤ ਪ੍ਰਧਾਨ ਅਰੁਣ ਸ਼ਰਮਾ ਅਤੇ ਉਮਾਕਾਂਤ ਤਿਵਾੜੀ, ਯੂਥ ਅਕਾਲੀ ਦਲ ਜ਼ਿਲ੍ਹਾ ਮੁਹਾਲੀ ਸ਼ਹਿਰੀ ਦੇ ਪ੍ਰਧਾਨ ਪਰਵਿੰਦਰ ਸਿੰਘ ਸੋਹਾਣਾ, ਹਰਪਾਲ ਸਿੰਘ ਚੰਨਾ, ਆਰਪੀ ਸ਼ਰਮਾ ਨੇ ਕਿਹਾ ਕਿ ਨਗਰ ਨਿਗਮ ਦੀਆਂ ਚੋਣਾਂ ਲਈ ਸਰਵੇ ਕਰਕੇ ਵਾਰਡਬੰਦੀ ਦੀ ਕਾਰਵਾਈ ਸ਼ੁਰੂ ਹੋਣ ਨਾਲ ਕਾਂਗਰਸ ਨੂੰ ਵੱਡਾ ਝੱਟਕਾ ਲੱਗਿਆ ਹੈ। ਕਿਉਂÎਕ ਹੁਕਮਰਾਨਾਂ ਨੇ ਮਨਮਾਨੇ ਤਰੀਕੇ ਨਾਲ ਨਵੇਂ ਵਾਰਡਾਂ ਖਰੜਾ ਲਗਪਗ ਤਿਆਰ ਕਰ ਲਿਆ ਸੀ। ਉਨ੍ਹਾਂ ਦੋਸ਼ ਲਾਇਆ ਕਿ ਹੁਕਮਰਾਨ ਅਕਾਲੀ-ਭਾਜਪਾ ਦੇ ਸਾਬਕਾ ਕੌਂਸਲਰਾਂ ਦੇ ਵਾਰਡਾਂ ਨਾਲ ਛੇੜਛਾੜ ਅਤੇ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਕਰਕੇ ਚੋਣ ਦੀ ਤਾਕ ਵਿੱਚ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਤੇ ਭਾਜਪਾ ਚੋਣਾਂ ਲੜਨ ਲਈ ਤਿਆਰ ਹੈ।

Load More Related Articles
Load More By Nabaz-e-Punjab
Load More In General News

Check Also

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ ਅੰਗਰੇਜ਼ਾਂ ਵੇਲੇ ਸ਼ਹਿਰੀ ਕਾ…