ਜ਼ਮੀਨੀ ਵਿਵਾਦ ਮਾਮਲੇ ਵਿੱਚ ਇਕ ਪਰਿਵਾਰ ’ਤੇ ਕਾਤਲਾਨਾ ਹਮਲਾ, ਚਾਰ ਜ਼ਖ਼ਮੀ

ਪੁਲੀਸ ’ਤੇ ਹਮਲਾਵਰਾਂ ਨੂੰ ਬਚਾਉਣ ਅਤੇ ਜ਼ਖ਼ਮੀਆਂ ਖ਼ਿਲਾਫ਼ ਝੂਠਾ ਕੇਸ ਦਰਜ ਕਰਨ ਦਾ ਦੋਸ਼

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਜੂਨ:
Ñਇੱਥੋਂ ਦੇ ਨਜ਼ਦੀਕੀ ਪਿੰਡ ਭਾਰਤਪੁਰ ਵਿੱਚ ਜ਼ਮੀਨੀ ਵਿਵਾਦ ਵਿੱਚ ਇਕ ਪਰਿਵਾਰ ਦੇ ਚਾਰ ਮੈਂਬਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਹਮਲੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਨੂੰ ਸੈਕਟਰ-16 ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਜਿੱਥੇ ਉਨ੍ਹਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਉਧਰ, ਦੂਜੀ ਧਿਰ ਦਾ ਗੁਰਵਿੰਦਰ ਸਿੰਘ ਸਰਕਾਰੀ ਹਸਪਤਾਲ ਫੇਜ਼-6 ਵਿੱਚ ਜੇਰੇ ਇਲਾਜ ਹੈ। ਪੀੜਤ ਪਰਿਵਾਰ ਦਾ ਕਹਿਣਾ ਹੈ ਕਿ ਇਹ ਵਿਅਕਤੀ ਜਾਣਬੁੱਝ ਹਸਪਤਾਲ ਵਿੱਚ ਆ ਕੇ ਦਾਖ਼ਲ ਹੋ ਗਿਆ ਹੈ।
ਪੀੜਤ ਪਰਿਵਾਰ ਨੇ ਦੋਸ਼ ਲਾਇਆ ਕਿ ਸੋਹਾਣਾ ਪੁਲੀਸ ਨੇ ਹਮਲਾਵਰਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਦੀ ਥਾਂ ਉਲਟਾ ਜ਼ਖ਼ਮੀਆਂ ਦੇ ਖ਼ਿਲਾਫ਼ ਹੀ ਅੌਰਤਾਂ ਨਾਲ ਛੇੜਛਾੜ ਕਰਨ ਅਤੇ ਘਰ ਵਿੱਚ ਦਾਖ਼ਲ ਹੋ ਕੇ ਹਮਲਾ ਕਰਨ ਦਾ ਝੂਠਾ ਕੇਸ ਦਰਜ ਕਰ ਦਿੱਤਾ ਹੈ। ਰਜਿੰਦਰ ਸਿੰਘ ਦਾ ਦੋਸ਼ ਹੈ ਕਿ ਪਿੰਡ ਭਾਰਤਪੁਰ ਵਿੱਚ ਉਨ੍ਹਾਂ ਦੀ ਜੱਦੀ ਜ਼ਮੀਨ ਹੈ। ਇਸ ਜ਼ਮੀਨ ਦਾ ਬਟਵਾਰਾ ਹੋ ਚੁੱਕਾ ਹੈ। ਪਿਛਲੇ ਦਿਨੀਂ ਜ਼ਮੀਨ ਵਿੱਚ ਬਣੀ ਸਾਂਝੀ ਵੱਟ ਨੂੰ ਦੂਜੀ ਧਿਰ ਨੇ ਢਾਹ ਦੇਣ ਕਾਰਨ ਝਗੜਾ ਹੋ ਗਿਆ। ਹਾਲਾਂਕਿ ਦਿਨ ਵਿੱਚ ਕੁਝ ਮੋਹਤਬਰ ਵਿਅਕਤੀਆਂ ਨੇ ਦੋਵਾਂ ਧਿਰਾਂ ਨੂੰ ਸਮਝਾ ਕੇ ਮਾਮਲਾ ਸ਼ਾਂਤ ਕਰ ਦਿੱਤਾ ਸੀ ਲੇਕਿਨ ਦੇਰ ਰਾਤ ਦੂਜੀ ਧਿਰ ਨੇ ਅਚਾਨਕ ਉਨ੍ਹਾਂ ਦੇ ਪਰਿਵਾਰ ’ਤੇ ਹਮਲਾ ਕਰ ਦਿੱਤਾ। ਰਜਿੰਦਰ ਸਿੰਘ ਨੇ ਦੱਸਿਆ ਕਿ ਇਸ ਹਮਲੇ ਵਿੱਚ ਉਸਦੇ ਭਰਾ ਭੁਪਿੰਦਰ ਸਿੰਘ ਸਮੇਤ ਉਨ੍ਹਾਂ ਦਾ ਭਣੋਈਆ ਹਰਜੀਤ ਸਿੰਘ ਤੇ ਸੁਖਚੈਨ ਸਿੰਘ ਬੁਰੀ ਤਰ੍ਹਾਂ ਜ਼ਖ਼ਮੀ ਹੋਏ ਹਨ।
ਉਧਰ, ਸੋਹਾਣਾ ਥਾਣੇ ਦੇ ਏਐਸਆਈ ਸਤਪਾਲ ਸਿੰਘ ਦਾ ਕਹਿਣਾ ਹੈ ਕਿ ਪੁਲੀਸ ’ਤੇ ਇਕਪਾਸੜ ਕਾਰਵਾਈ ਕਰਨ ਦੇ ਸਾਰੇ ਦੋਸ਼ ਬਿਲਕੁਲ ਬੇਬੁਨਿਆਦ ਅਤੇ ਮਨਘੜਤ ਹਨ। ਗੁਰਵਿੰਦਰ ਸਿੰਘ ਨੂੰ ਪਹਿਲਾਂ ਰਜਿੰਦਰ ਸਿੰਘ ਧਿਰ ਨੇ ਘੇਰ ਕੇ ਕੁੱਟਮਾਰ ਕੀਤੀ ਸੀ। ਉਸ ਦੀ ਮੈਡੀਕਲ ਰਿਪੋਰਟ ਮਿਲਣ ਤੋਂ ਬਾਅਦ ਰਜਿੰਦਰ ਸਿੰਘ ਤੇ ਹੋਰਨਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ਖ਼ਮੀ ਰਜਿੰਦਰ ਸਿੰਘ ਧਿਰ ਦੇ ਬਿਆਨ ਵੀ ਦਰਜ ਕਰ ਲਏ ਗਏ ਹਨ ਪ੍ਰੰਤੂ ਉਨ੍ਹਾਂ ਦੀ ਮੈਡੀਕਲ ਰਿਪੋਰਟ ਪੁਲੀਸ ਨੂੰ ਹਾਲੇ ਤੱਕ ਨਹੀਂ ਮਿਲੀ ਹੈ। ਰਿਪੋਰਟ ਮਿਲਣ ਤੋਂ ਬਾਅਦ ਦੂਜੀ ਧਿਰ ਖ਼ਿਲਾਫ਼ ਵੀ ਬਣਦੀ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ ਜਾਵੇਗਾ।

Load More Related Articles

Check Also

Punjab seeks legal action against BBMB Chairman for misleading hon’ble High Court

Punjab seeks legal action against BBMB Chairman for misleading hon’ble High Court Ch…