ਕਤਲ ਕਾਂਡ: ਪੀੜਤ ਪਰਿਵਾਰ ਨੇ ਇਨਸਾਫ਼ ਲਈ ਮੁੱਖ ਮੰਤਰੀ ਤੇ ਡੀਜੀਪੀ ਦਾ ਨਿੱਜੀ ਦਖ਼ਲ ਮੰਗਿਆ

ਗੁਆਂਢਣ ਨਾਲ ਨਾਜਾਇਜ਼ ਸਬੰਧਾਂ ਅਤੇ ਪਤੀ ਨੂੰ ਬਲੈਕਮੇਲ ਕਰਨ ਦੇ ਦੋਸ਼ਾਂ ਨੂੰ ਬੇਬੁਨਿਆਦ ਦੱਸਿਆ

ਗੁਆਂਢਣ ਅੌਰਤ, ਉਸ ਦੇ ਪਤੀ ਤੇ ਬੇਟੇ ਦਾ ਪੰਜ ਰੋਜ਼ਾ ਪੁਲੀਸ ਰਿਮਾਂਡ, ਮੈਂ ਖ਼ੁਦ ਤਫ਼ਤੀਸ਼ ਕੀਤੀ: ਡੀਐਸਪੀ ਬੱਲ

ਨਬਜ਼-ਏ-ਪੰਜਾਬ, ਮੁਹਾਲੀ, 19 ਸਤੰਬਰ:
ਮੁਹਾਲੀ ਨੇੜਲੇ ਪਿੰਡ ਕੰਡਾਲਾ ਦੀ ਸਾਬਕਾ ਸਰਪੰਚ ਬੀਬੀ ਗੁਰਮੀਤ ਕੌਰ ਅਤੇ ਸਿਆਸੀ ਆਗੂ ਸੁਰਿੰਦਰ ਸਿੰਘ ਦੇ ਜਵਾਨ ਪੁੱਤ ਸਤਵੀਰ ਸਿੰਘ (31) ਦੇ ਕਤਲ ਮਾਮਲੇ ਨੇ ਅੱਜ ਉਸ ਸਮੇਂ ਨਵਾਂ ਮੋੜ ਲੈ ਲਿਆ, ਜਦੋਂਕਿ ਪੀੜਤ ਪਰਿਵਾਰ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀਜੀਪੀ ਗੌਰਵ ਯਾਦਵ ਤੋਂ ਨਿੱਜੀ ਦਖ਼ਲ ਦੇਣ ਦੀ ਮੰਗ ਕਰਦਿਆਂ ਸਮੁੱਚੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਦੀ ਗੁਹਾਰ ਲਗਾਈ ਹੈ। ਮੁਲਜ਼ਮਾਂ ਨੇ ਟੈਕਸੀ ਚਾਲਕ ਦਾ ਕਤਲ ਕਰਕੇ ਲਾਸ਼ ਕਾਰ ਸਮੇਤ ਭਾਖੜਾ ਨਹਿਰ ਵਿੱਚ ਸੁੱਟ ਦਿੱਤੀ ਸੀ। ਦਲਿਤ ਵਰਗ ਨਾਲ ਸਬੰਧਤ ਸਤਵੀਰ ਸਿੰਘ ਬੀਤੀ 12 ਸਤੰਬਰ ਤੋਂ ਭੇਦਭਰੀ ਹਾਲਤ ਵਿੱਚ ਲਾਪਤਾ ਸੀ।
ਅੱਜ ਪਿੰਡ ਕੰਡਾਲਾ ਵਿੱਚ ਮ੍ਰਿਤਕ ਨੌਜਵਾਨ ਦੇ ਪਿਤਾ ਸੁਰਿੰਦਰ ਸਿੰਘ, ਮਾਂ ਗੁਰਮੀਤ ਕੌਰ ਅਤੇ ਉਨ੍ਹਾਂ ਦੇ ਘਰ ਮੌਜੂਦ ਹੋਰਨਾਂ ਪਿੰਡ ਵਾਸੀਆਂ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਮ੍ਰਿਤਕ ਸਤਵੀਰ ਦੇ ਗੁਆਂਢਣ ਅੌਰਤ ਨਾਲ ਕਥਿਤ ਨਾਜਾਇਜ਼ ਸਬੰਧਾਂ ਅਤੇ ਉਸ ਦੇ ਪਤੀ ਨੂੰ ਬਲੈਕਮੇਲ ਕਰਨ ਦੇ ਲਗਾਏ ਦੋਸ਼ਾਂ ਨੂੰ ਬੇਬੁਨਿਆਦ ਦੱਸਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਮਨਘੜਤ ਕਹਾਣੀ ਦੱਸ ਕੇ ਪੁਲੀਸ ਨੂੰ ਗੁਮਰਾਹ ਕਰ ਰਹੇ ਹਨ। ਉਂਜ ਇਹ ਵੀ ਉਨ੍ਹਾਂ ਕਿਹਾ ਕਿ ਜੇਕਰ ਸਤਵੀਰ ਦੇ ਗੁਆਂਢਣ ਨਾਲ ਨਾਜਾਇਜ਼ ਸਬੰਧ ਸਨ, ਉਨ੍ਹਾਂ ਨੇ ਪੁਲੀਸ ਨੂੰ ਸ਼ਿਕਾਇਤ ਕਿਉਂ ਨਹੀਂ ਦਿੱਤੀ ਜਾਂ ਇਸ ਤੋਂ ਪਹਿਲਾਂ ਪੰਚਾਇਤ ਕਿਉਂ ਨਹੀਂ ਸੱਤੀ ਅਤੇ ਉਨ੍ਹਾਂ ਨੂੰ ਉਲਾਂਭਾ ਕਿਉਂ ਨਹੀਂ ਦਿੱਤਾ। ਇਹ ਸਾਰੇ ਸਵਾਲ ਜਾਂਚ ਦਾ ਵਿਸ਼ਾ ਹਨ। ਵੈਸੇ ਵੀ ਅੌਰਤ ਨਾਲ ਨਾਜਾਇਜ਼ ਸਬੰਧਾਂ ਦੀ ਗੱਲ ਜੰਗਲ ਦੀ ਅੱਗ ਵਾਂਗ ਪੂਰੇ ਪਿੰਡ ਵਿੱਚ ਫੈਲੀ ਹੋਣੀ ਸੀ। ਉਨ੍ਹਾਂ ਨੇ ਮੁੱਖ ਮੰਤਰੀ ਅਤੇ ਡੀਜੀਪੀ ਤੋਂ ਨਿੱਜੀ ਦਖ਼ਲ ਦੇਣ ਦੀ ਮੰਗ ਕਰਦਿਆਂ ਸਮੁੱਚੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਦੀ ਗੁਹਾਰ ਲਗਾਈ ਹੈ।
ਅੱਤਿਆਚਾਰ ਤੇ ਭ੍ਰਿਸ਼ਟਾਚਾਰ ਵਿਰੋਧੀ ਫਰੰਟ ਦੇ ਪ੍ਰਧਾਨ ਬਲਵਿੰਦਰ ਸਿੰਘ ਕੁੰਭੜਾ ਨੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦਾ ਭਰੋਸਾ ਦਿੰਦਿਆਂ ਕਿਹਾ ਕਿ ਨੌਜਵਾਨ ਦੇ ਕਤਲ ਮਾਮਲੇ ਵਿੱਚ ਕੇਵਲ ਗੁਆਂਢਣ ਅੌਰਤ ਦੇ ਪਰਿਵਾਰ ਦਾ ਹੀ ਹੱਥ ਨਹੀਂ ਹੈ ਬਲਕਿ ਇਸ ਵਿੱਚ ਹੋਰ ਲੋਕ ਵੀ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਮੁਲਜ਼ਮ ਅੌਰਤ ਅਤੇ ਉਸ ਦੇ ਪਤੀ ਵੱਲੋਂ ਨਾਜਾਇਜ਼ ਸਬੰਧਾਂ ਅਤੇ ਬਲੈਕਮੇਲ ਕਰਨ ਦੇ ਲਗਾਏ ਦੋਸ਼ਾਂ ਦੀ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ ਤਾਂ ਜੋ ਸਚਾਈ ਸਾਹਮਣੇ ਆ ਸਕੇ। ਕਿਉਂਕਿ ਜੇਕਰ ਸਤਵੀਰ ਬਲੈਕਮੇਲ ਕਰ ਰਿਹਾ ਹੁੰਦਾ ਤਾਂ ਉਹ ਵਾਰਦਾਤ ਵਾਲੀ ਰਾਤ ਉਨ੍ਹਾਂ ਨਾਲ ਬੈਠ ਕੇ ਸ਼ਰਾਬ ਨਾ ਪੀਂਦਾ? ਇਸ ਮੌਕੇ ਬਲਵਿੰਦਰ ਸਿੰਘ ਮਾਣਕਪੁਰ ਵੀ ਮੌਜੂਦ ਸਨ। ਉਧਰ, ਮੁਹਾਲੀ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਵੀ ਅੱਜ ਪੀੜਤ ਪਰਿਵਾਰ ਨਾਲ ਮੁਲਾਕਾਤ ਕਰਕੇ ਦੁੱਖ ਸਾਂਝਾ ਕੀਤਾ।
ਉਧਰ, ਮੁਹਾਲੀ ਦੇ ਡੀਐਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਨੌਜਵਾਨ ਦੀ ਹੱਤਿਆ ਮਾਮਲੇ ਵਿੱਚ ਤਿੰਨ ਮੁਲਜ਼ਮਾਂ ਮੇਜਰ ਸਿੰਘ, ਉਸ ਦੀ ਪਤਨੀ ਕੁਲਵਿੰਦਰ ਕੌਰ ਅਤੇ ਪੁੱਤਰ ਕਰਨਵੀਰ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ’ਚੋਂ ਪੰਜ ਦਿਨ ਦਾ ਪੁਲੀਸ ਰਿਮਾਂਡ ਹਾਸਲ ਕੀਤਾ ਗਿਆ ਹੈ। ਪੀੜਤ ਪਰਿਵਾਰ ਵੱਲੋਂ ਨਾਜਾਇਜ਼ ਸਬੰਧਾਂ ਅਤੇ ਬਲੈਕਮੇਲ ਦੇ ਦੋਸ਼ਾਂ ਨੂੰ ਬੇਬੁਨਿਆਦ ਦੱਸਣ ਬਾਰੇ ਪੁੱਛੇ ਜਾਣ ’ਤੇ ਡੀਐਸਪੀ ਨੇ ਕਿਹਾ ਕਿ ‘ਮੈਂ ਖ਼ੁਦ ਇਸ ਮਾਮਲੇ ਦੀ ਤਫ਼ਤੀਸ਼ ਕੀਤੀ ਹੈ। ਵਸਟਅਪ ’ਤੇ ਅੌਰਤ ਨਾਲ ਜੱਫ਼ੀ ਪਾਈ ਹੋਈ ਫੋਟੋ ਵੀ ਭੇਜੀ ਗਈ ਸੀ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …