nabaz-e-punjab.com

ਪ੍ਰੇਮ ਵਿਆਹ ਤੋਂ ਨਾਰਾਜ਼ ਕੁੜੀ ਦੇ ਪਰਿਵਾਰ ਵੱਲੋਂ ਨੌਜਵਾਨ ਦੇ ਪਰਿਵਾਰ ਦੇ ਦੋ ਮੈਂਬਰਾਂ ਦੀ ਬੇਰਹਿਮ ਹੱਤਿਆ

ਨਬਜ਼-ਏ-ਪੰਜਾਬ ਬਿਊਰੋ, ਕੈਮੂਰ, 9 ਸਤੰਬਰ:
ਬਿਹਾਰ ਦੇ ਕੈਮੂਰ ਜ਼ਿਲ੍ਹੇ ਦੇ ਮੋਹਨੀਆ ਥਾਣਾ ਖੇਤਰ ਵਿੱਚ ਬੀਤੀ ਦੇਰ ਰਾਤ ਕਥਿਤ ਰੂਪ ਨਾਲ ਪ੍ਰੇਮ ਵਿਆਹ ਤੋਂ ਨਾਰਾਜ਼ ਇਕ ਪਰਿਵਾਰ ਨੇ ਦੂਜੇ ਪਰਿਵਾਰ ਦੇ ਚਾਰ ਲੋਕਾਂ ਨੂੰ ਗੋਲੀ ਮਾਰ ਦਿੱਤੀ। ਇਸ ਘਟਨਾ ਵਿੱਚ ਪਤੀ-ਪਤਨੀ ਦੀ ਹਾਦਸੇ ਵਾਲੀ ਜਗ੍ਹਾ ਉੱਤੇ ਹੀ ਮੌਤ ਹੋ ਗਈ। ਜਦੋਂ ਕਿ ਮ੍ਰਿਤਕ ਦੀਆਂ 2 ਬੇਟੀਆਂ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਈਆਂ। ਪੁਲੀਸ ਅਨੁਸਾਰ ਮੁਬਾਰਕਪੁਰ ਪਿੰਡ ਵਾਸੀ ਕਮਲਾ ਚੌਧਰੀ ਦੇ ਘਰ 6 ਤੋਂ 7 ਦੀ ਗਿਣਤੀ ਵਿੱਚ ਦੋਸ਼ੀਆਂ ਨੇ ਹਮਲਾ ਕਰ ਦਿੱਤਾ ਅਤੇ ਅੰਨ੍ਹੇਵਾਹ ਗੋਲੀਆਂ ਚੱਲਾ ਦਿੱਤੀਆਂ।
ਇਸ ਘਟਨਾ ਵਿੱਚ ਕਮਲਾ ਚੌਧਰੀ ਅਤੇ ਉਨ੍ਹਾਂ ਦੀ ਪਤਨੀ ਸ਼ਾਂਤੀ ਦੇਵੀ ਦੀ ਹਾਦਸੇ ਵਾਲੀ ਜਗ੍ਹਾ ਤੇ ਹੀ ਮੌਤ ਹੋ ਗਈ, ਜਦੋੱ ਕਿ ਉਨ੍ਹਾਂ ਦੀਆਂ 2 ਬੇਟੀਆਂ ਸੁਸ਼ਮਿਤਾ ਅਤੇ ਕਿਰਨ ਗੋਲੀ ਲੱਗਣ ਕਾਰਨ ਗੰਭੀਰ ਰੂਪ ਨਾਲ ਜ਼ਖਮੀ ਹੋ ਗਈਆਂ। ਕਿਰਨ ਦਾ ਕੱੁਝ ਹੀ ਮਹੀਨੇ ਪਹਿਲਾਂ ਵਿਆਹ ਹੋਇਆ ਸੀ। ਜ਼ਖਮੀਆਂ ਨੂੰ ਇਲਾਜ ਲਈ ਵਾਰਾਣਸੀ ਭੇਜਿਆ ਗਿਆ ਹੈ। ਮੋਹਨੀਆ ਦੇ ਥਾਣਾ ਇੰਚਾਰਜ ਮਨੋਜ ਕੁਮਾਰ ਨੇ ਦੱਸਿਆ ਕਿ ਪਹਿਲੀ ਨਜ਼ਰ ਵਿੱਚ ਇਸ ਘਟਨਾ ਦੇ ਪਿੱਛੇ ਪ੍ਰੇਮ ਪ੍ਰਸੰਗ ਦਾ ਮਾਮਲਾ ਦੱਸਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਿੰਡ ਵਾਸੀਆਂ ਅਨੁਸਾਰ, ਮ੍ਰਿਤਕ ਕਮਲਾ ਚੌਧਰੀ ਦੇ ਬੇਟੇ ਦਾ ਕੋਲ ਦੇ ਇਲਾਕੇ ਵਿੱਚ ਰਹਿਣ ਵਾਲੇ ਅਰਵਿੰਦ ਸਿੰਘ ਦੀ ਬੇਟੀ ਨਾਲ ਪ੍ਰੇਮ ਪ੍ਰਸੰਗ ਸਨ।
ਤਿੰਨ ਮਹੀਨੇ ਪਹਿਲਾਂ ਲੜਕਾ ਅਤੇ ਲੜਕੀ ਘਰੋਂ ਫਰਾਰ ਹੋ ਗਏ ਅਤੇ ਕੋਰਟ ਵਿੱਚ ਜਾ ਕੇ ਵਿਆਹ ਕਰ ਲਿਆ। ਮ੍ਰਿਤਕ ਦੇ ਪਰਿਵਾਰ ਵਾਲਿਆਂ ਦਾ ਦੋਸ਼ ਹੈ ਕਿ ਇਸ ਘਟਨਾ ਤੋਂ ਨਾਰਾਜ਼ ਅਰਵਿੰਦ ਸਿੰਘ ਅਤੇ ਉਸ ਦੇ ਪਰਿਵਾਰ ਵਾਲਿਆਂ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ ਹੈ। ਥਾਣਾ ਇੰਚਾਰਜ ਨੇ ਦੱਸਿਆ ਕਿ ਪੁਲੀਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ। ਦੋਹਾਂ ਲਾਸ਼ਾਂ ਨੂੰ ਪੁਲੀਸ ਨੇ ਆਪਣੇ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਹੈ।

Load More Related Articles
Load More By Nabaz-e-Punjab
Load More In Crime

Check Also

ਆਟੋ ਸਵਾਰ ਲੜਕੀ ਨਾਲ ਬਲਾਤਕਾਰ ਦੀ ਕੋਸ਼ਿਸ਼: ਪੁਲੀਸ ਵੱਲੋਂ ਦੋਵੇਂ ਮੁਲਜ਼ਮ ਕਾਬੂ

ਆਟੋ ਸਵਾਰ ਲੜਕੀ ਨਾਲ ਬਲਾਤਕਾਰ ਦੀ ਕੋਸ਼ਿਸ਼: ਪੁਲੀਸ ਵੱਲੋਂ ਦੋਵੇਂ ਮੁਲਜ਼ਮ ਕਾਬੂ ਅਪਰਾਧ ਨੂੰ ਅੰਜਾਮ ਦੇਣ ਲਈ ਵਰ…