Share on Facebook Share on Twitter Share on Google+ Share on Pinterest Share on Linkedin ਉਡਾਣ ਤੋਂ ਪਹਿਲਾਂ ਕੋਵਿਡ ਨੈਗਟਿਵ ਰਿਪੋਰਟ ਜਾਂ 2 ਹਫ਼ਤੇ ਪੁਰਾਣਾ ਟੀਕਾਕਰਨ ਸਰਟੀਫਿਕੇਟ ਪੇਸ਼ ਕਰਨਾ ਲਾਜ਼ਮੀ ਪੰਜਾਬ ਨਾਲ ਸਬੰਧਤ ਸਾਰੇ ਆਉਣ ਵਾਲੇ ਯਾਤਰੀ ਹਵਾਈ ਅੱਡੇ ਤੋਂ ਬਾਹਰ ਆਉਣ ਤੋਂ ਪਹਿਲਾਂ ਫੋਨ ’ਤੇ ਕਰਨਗੇ ਕੋਵਾ ਐਪ ਡਾਊਨਲੋਡ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਮਈ: ਕਰੋਨਾ ਮਹਾਮਾਰੀ ਦੇ ਲਗਾਤਾਰ ਵਧ ਰਹੇ ਪ੍ਰਕੋਪ ਅਤੇ ਸੰਭਾਵਿਤ ਵਾਧੇ ਦੇ ਮੱਦੇਨਜ਼ਰ ਅਤੇ ਇਸ ਬੀਮਾਰੀ ਦੇ ਫੈਲਣ ਨੂੰ ਰੋਕਣ ਅਤੇ ਪ੍ਰਭਾਵਸ਼ਾਲੀ ਨਿਗਰਾਨੀ, ਯਾਤਰੀਆਂ ਦੀ ਆਵਾਜਾਈ ਦੀ ਟਰੇਸਿੰਗ ਅਤੇ ਟਰੈਕਿੰਗ ਦੇ ਉਦੇਸ਼ ਲਈ ਪੰਜਾਬ ਸਰਕਾਰ ਦੇ ਤਾਜ਼ਾ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੁਹਾਲੀ ਦੇ ਜ਼ਿਲ੍ਹਾ ਮੈਜਿਸਟਰੇਟ-ਕਮ-ਚੇਅਰਮੈਨ ਡੀਡੀਐਮਏ ਗਿਰੀਸ਼ ਦਿਆਲਨ ਨੇ ਹੁਕਮ ਜਾਰੀ ਕੀਤੇ ਹਨ ਕਿ ਸੀਐਚਆਈਏਐਲ/ਮੁਹਾਲੀ ਵਿਖੇ ਹਵਾਈ ਯਾਤਰੀਆਂ ਲਈ ਇਹ ਯਕੀਨੀ ਬਣਾਇਆ ਜਾਵੇ ਕਿ ਸਾਰੇ ਯਾਤਰੀਆਂ ਲਈ ਉਡਾਣ ਭਰਨ ਤੋਂ ਪਹਿਲਾਂ ਜਾਂ 72 ਘੰਟੇ ਪੁਰਾਣੀ ਕੋਵਿਡ ਨੈਗੇਟਿਵ ਰਿਪੋਰਟ ਜਾਂ 2 ਹਫ਼ਤੇ ਪੁਰਾਣਾ ਟੀਕਾਕਰਨ ਸਰਟੀਫਿਕੇਟ (ਘੱਟੋ-ਘੱਟ ਇਕ ਖ਼ੁਰਾਕ) ਪੇਸ਼ ਕਰਨਾ ਲਾਜ਼ਮੀ ਹੋਵੇਗਾ। ਉਨ੍ਹਾਂ ਇਹ ਯਕੀਨੀ ਬਣਾਉਣ ਲਈ ਏਅਰ ਲਾਈਨਜ਼ ਦੀ ਜ਼ਿੰਮੇਵਾਰ ਹੋਵੇਗੀ। ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਪੰਜਾਬ ਨਾਲ ਸਬੰਧਤ ਸਾਰੇ ਆਉਣ ਵਾਲੇ ਯਾਤਰੀਆਂ/ਜਿਨ੍ਹਾਂ ਦੀ ਮੰਜ਼ਲ ਪੰਜਾਬ ਹੈ, ਮੁਹਾਲੀ ਕੌਮਾਂਤਰੀ ਏਅਰਪੋਰਟ ਤੋਂ ਬਾਹਰ ਆਉਣ ਤੋਂ ਪਹਿਲਾਂ ਆਪਣੇ ਸਮਾਰਟ ਫੋਨਾਂ ’ਤੇ ਕੋਵਾ ਐਪ ਡਾਊਨਲੋਡ ਕਰਨਾ ਯਕੀਨੀ ਬਣਾਉਣਗੇ। ਉਹ ਲਾਜ਼ਮੀ ਤੌਰ ’ਤੇ ਬਲੂਟੁੱਥ ਅਤੇ ਜੀਪੀਐਸ ਵੀ ਚਾਲੂ ਕਰਨਗੇ। ਏਅਰਲਾਇੰਸ ਇਸ ਦਾ ਵਿਆਪਕ ਤੌਰ ’ਤੇ ਪ੍ਰਚਾਰ ਕਰੇਗੀ ਤਾਂ ਜੋ ਇਹ ਜਾਣਕਾਰੀ ਉਡਾਣ ਤੋਂ ਪਹਿਲਾਂ ਸਾਰੇ ਯਾਤਰੀਆਂ ਤੱਕ ਚੰਗੀ ਤਰ੍ਹਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸਬੰਧਤ ਏਅਰਲਾਇੰਸ ਦੇ ਸਟੇਸ਼ਨ ਮੈਨੇਜਰ ਉਪਰੋਕਤ ਹੁਕਮਾਂ ਨੂੰ ਲਾਗੂ ਕਰਨ ਲਈ ਜ਼ਿੰਮੇਵਾਰ ਹੋਣਗੇ। ਕੋਈ ਵੀ ਉਲੰਘਣਾ ਕਰਨ ’ਤੇ ਸਬੰਧਤ ਖ਼ਿਲਾਫ਼ ਕਾਨੂੰਨ ਅਨੁਸਾਰ ਦੰਡ ਸਹਿਤ ਕਾਰਵਾਈ ਕੀਤੀ ਜਾਵੇਗੀ। ਸੀਐਚਆਈਏਐਲ ਦਾ ਸੀਈਓ ਇਸ ਗੱਲ ਦੀ ਨਿਗਰਾਨੀ ਕਰੇਗਾ ਅਤੇ ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਨੂੰ ਯਕੀਨੀ ਬਣਾਏਗਾ ਅਤੇ ਜੇਕਰ ਕੋਈ ਉਲੰਘਣਾ ਕਰਦਾ ਹੈ ਤਾਂ ਇਸ ਸਬੰਧੀ ਤੁਰੰਤ ਜ਼ਿਲ੍ਹਾ ਪ੍ਰਸ਼ਾਸਨ ਨੂੰ ਰਿਪੋਰਟ ਦੇਵੇਗਾ। ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ