Share on Facebook Share on Twitter Share on Google+ Share on Pinterest Share on Linkedin ਆਪਸੀ ਲੜਾਈ ਝਗੜਾ: ਗਮਾਡਾ ਦਾ ਐਕਸੀਅਨ ਤੇ ਐਸਡੀਓ ਮੁਅੱਤਲ ਦਫ਼ਤਰ ਵਿੱਚ ਕਿਸੇ ਅਧਿਕਾਰੀ ਨੂੰ ਅਨੁਸ਼ਾਸਨ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ: ਸ੍ਰੀਮਤੀ ਕਵਿਤਾ ਸਿੰਘ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਅਗਸਤ: ਗਰੇਟਰ ਮੁਹਾਲੀ ਏਰੀਆ ਵਿਕਾਸ ਅਥਾਰਟੀ (ਗਮਾਡਾ) ਵਿੱਚ ਤਾਇਨਾਤ ਐਕਸੀਅਨ ਵਰੁਣ ਗਰਗ ਅਤੇ ਐਸਡੀਓ ਰਾਜੀਵ ਮਨਕਟਾਲਾ ਨੂੰ ਡਿਊਟੀ ਦੌਰਾਨ ਦਫ਼ਤਰ ਵਿੱਚ ਆਪਸੀ ਲੜਾਈ ਝਗੜਾ ਕਰਨਾ ਕਾਫੀ ਮਹਿੰਗਾ ਪੈ ਗਿਆ ਹੈ। ਗਮਾਡਾ ਦੀ ਮੁੱਖ ਪ੍ਰਸ਼ਾਸਨ ਸ੍ਰੀਮਤੀ ਕਵਿਤਾ ਸਿੰਘ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਉਕਤ ਦੋਵੇਂ ਅਧਿਕਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰਕੇ ਉਨ੍ਹਾਂ ਦੇ ਖ਼ਿਲਾਫ਼ ਵਿਭਾਗੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮਿਲੀ ਜਾਣਕਾਰੀ ਅਨੁਸਾਰ ਬੀਤੇ ਦਿਨੀਂ ਪੁਰਾਣੀ ਖੁੰਦਕ ਦੇ ਚੱਲਦਿਆਂ ਐਕਸੀਅਨ ਵਰੁਣ ਗਰਗ ਅਤੇ ਐਸਡੀਓ ਰਾਜੀਵ ਮਨਕਟਾਲਾ ਆਪਸ ਵਿੱਚ ਉਲਝ ਗਏ ਸੀ। ਐਸਡੀਓ ਨੇ ਆਪਣੇ ਐਕਸੀਅਨ ’ਤੇ ਕੁੱਟਮਾਰ ਦਾ ਦੋਸ਼ ਵੀ ਲਾਇਆ ਸੀ। ਇਸ ਹੱਥੋਪਾਈ ਦੌਰਾਨ ਐਸਡੀਓ ਰਾਜੀਵ ਜ਼ਖ਼ਮੀ ਹੋ ਗਿਆ ਸੀ। ਜਿਸ ਨੂੰ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਉਂਜ ਐਕਸੀਅਨ ਨੂੰ ਵੀ ਸੱਟਾਂ ਲੱਗਣ ਬਾਰੇ ਪਤਾ ਲੱਗਾ ਹੈ। ਜਿਵੇਂ ਹੀ ਮੁੱਖ ਪ੍ਰਸ਼ਾਸਕ ਸ੍ਰੀਮਤੀ ਕਦਵਤਾ ਸਿੰਘ ਨੂੰ ਇਹ ਗੱਲ ਪਤਾ ਚੱਲੀ ਤਾਂ ਉਨ੍ਹਾਂ ਨੇ ਦੋਵੇਂ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ। ਉਨ੍ਹਾਂ ਸਪੱਸ਼ਟ ਸ਼ਬਦਾ ਵਿੱਚ ਕਿਹਾ ਕਿ ਦਫ਼ਤਰੀ ਮਾਹੌਲ ਬਿਲਕੁਲ ਖਰਾਬ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਕਿਸੇ ਅਧਿਕਾਰੀ ਜਾਂ ਕਰਮਚਾਰੀ ਨੂੰ ਡਿਊਟੀ ਦੌਰਾਨ ਦਫ਼ਤਰ ਵਿੱਚ ਅਨੁਸ਼ਾਸਨ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਗਮਾਡਾ ਦੇ ਇਤਿਹਾਸ ਵਿੱਚ ਇਸ ਤਰ੍ਹਾਂ ਦੀ ਇਹ ਪਹਿਲੀ ਕਾਰਵਾਈ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ