ਮਜ਼ਦੂਰ ਲੜਕੀ ਦੀ ਭੇਤਭਰੀ ਹਾਲਤ ’ਚ ਮੌਤ, ਕਤਲ ਦਾ ਸੱਕ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਫਰਵਰੀ:
ਇੱਥੋਂ ਦੇ ਨਜ਼ਦੀਕੀ ਪਿੰਡ ਜਗਤਪੁਰਾ ਦੀ ਅੰਬ ਸਾਹਿਬ ਕਲੋਨੀ ਵਿੱਚ ਮਜ਼ਦੂਰ ਲੜਕੀ ਦੀ ਭੇਤਭਰੀ ਹਾਲਤ ਵਿੱਚ ਮੌਤ ਹੋ ਗਈ। ਮ੍ਰਿਤਕ ਲੜਕੀ ਦੀ ਪਛਾਣ ਮੰਜੂ ਰਾਣੀ (23) ਵਜੋਂ ਹੋਈ ਹੈ। ਇਸ ਸਬੰਧੀ ਮ੍ਰਿਤਕ ਲੜਕੀ ਦੇ ਭਰਾ ਨੀਰਜ ਕੁਮਾਰ ਨੇ ਪੁਲੀਸ ਕੋਲ ਬਿਆਨ ਦਰਜ ਕਰਵਾਏ ਹਨ ਕਿ ਉਸ ਦੀ ਭੈਣ ਨੂੰ ਉਸ ਦੇ ਸਹੁਰੇ ਪਰਿਵਾਰ ਨੇ ਕੁੱਟ-ਕੁੱਟ ਕੇ ਮਾਰ ਦਿੱਤਾ ਹੈ। ਸ਼ਿਕਾਇਤ ਕਰਤਾ ਮੁਤਾਬਕ ਮ੍ਰਿਤਕ ਦੇ ਗਲੇ ਉੱਤੇ ਸੱਟ ਦੇ ਨਿਸ਼ਾਨ ਪਏ ਹੋਏ ਹਨ। ਸੂਚਨਾ ਮਿਲਦੇ ਹੀ ਪੁਲੀਸ ਕਰਮਚਾਰੀ ਮੌਕੇ ’ਤੇ ਪਹੁੰਚ ਗਏ ਅਤੇ ਘਟਨਾ ਦਾ ਜਾਇਜ਼ਾ ਲਿਆ। ਪੁਲੀਸ ਨੇ ਲਾਸ਼ ਨੂੰ ਪੋਸਟ ਮਾਰਟਮ ਲਈ ਸਰਕਾਰੀ ਹਸਪਤਾਲ ਫੇਜ਼-6 ਵਿੱਚ ਭੇਜ ਦਿੱਤਾ ਹੈ। ਡੀਐਸਪੀ ਦੀਪ ਕੰਵਲ ਨੇ ਦੱਸਿਆ ਕਿ ਲੜਕੀ ਦੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਵੱਖ-ਵੱਖ ਪਹਿਲੂਆਂ ’ਤੇ ਜਾਂਚ ਕੀਤੀ ਜਾ ਰਹੀ ਹੈ। ਪੀੜਤ ਪਰਿਵਾਰ ਦੇ ਮੈਂਬਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਅਤੇ ਪੋਸਟ ਮਾਰਟਮ ਰਿਪੋਰਟ ਮਿਲਣ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।

Load More Related Articles
Load More By Nabaz-e-Punjab
Load More In Crime & Police

Check Also

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ ਅੰਗਰੇਜ਼ਾਂ ਵੇਲੇ ਸ਼ਹਿਰੀ ਕਾ…