ਰੋਜ਼ਾਨਾ ਸਪੋਕਸਮੈਨ ਦੇ ਪੱਤਰਕਾਰ ਸੁਖਵਿੰਦਰ ਸਿੰਘ ਸੁੱਖੀ ਦੀ ਭੇਤਭਰੀ ਹਾਲਤ ਵਿੱਚ ਮੌਤ

ਰੇਲਵੇ ਲਾਈਨ ’ਤੇ ਖੂਨ ਨਾਲ ਲਥਪਥ ਮਿਲੀ ਪੱਤਰਕਾਰ ਦੀ ਲਾਸ਼, ਪੱਤਰਕਾਰ ਭਾਈਚਾਰੇ ਤੇ ਰਾਜਸੀ ਆਗੂਆਂ ਨੇ ਦਿੱਤੀ ਹੰਝੂਆਂ ਭਰੀ ਵਿਦਾਇਗੀ

ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 10 ਅਕਤੂਬਰ:
ਜ਼ਿਲ੍ਹਾ ਐਸ.ਏ.ਐਸ. ਨਗਰ (ਮੁਹਾਲੀ) ਦਿਹਾਤੀ ਤੋਂ ਰੋਜ਼ਾਨਾ ਸਪੋਕਸਮੈਨ ਅਖ਼ਬਾਰ ਦੇ ਇੰਚਾਰਜ ਤੇ ਨੌਜਵਾਨ ਪੱਤਰਕਾਰ ਸੁਖਵਿੰਦਰ ਸਿੰਘ ਸੁੱਖੀ ਦੀ ਭੇਤਭਰੀ ਹਾਲਤ ਵਿੱਚ ਮੌਤ ਹੋ ਗਈ। ਉਨ੍ਹਾਂ ਦੀ ਖੂਨ ਨਾਲ ਲਥਪਥ ਲਾਸ਼ ਅੱਜ ਤੜਕਸਾਰ ਕੁਰਾਲੀ ਰੇਲਵੇ ਲਾਈਨ ਉੱਤੇ ਪਈ ਮਿਲੀ। ਰੇਲਵੇ ਪੁਲੀਸ ਦੀ ਰੋਪੜ ਚੌਂਕੀ ਦੀ ਏਐਸਆਈ ਸੁਗਰੀਵ ਚੰਦ ਦੀ ਅਗਵਾਈ ਵਾਲੀ ਪੁਲੀਸ ਟੀਮ ਨੇ ਮੌਕੇ ’ਤੇ ਪਹੁੰਚ ਕੇ ਪੱਤਰਕਾਰ ਸੁਖਵਿੰਦਰ ਸਿੰਘ ਸੁੱਖੀ ਦੀ ਮੌਤ ਦੇ ਕਾਰਨਾਂ ਬਾਰੇ ਜਾਂਚ ਕੀਤੀ। ਇਸ ਮਗਰੋਂ ਪੁਲੀਸ ਨੇ ਪਰਿਵਾਰਕ ਜੀਆਂ ਦੇ ਬਿਆਨ ਦਰਜ ਕਰਨ ਤੋਂ ਬਾਅਦ ਸੀਆਰਪੀਸੀ ਦੀ ਧਾਰਾ 174 ਤਹਿਤ ਕਾਰਵਾਈ ਕੀਤੀ। ਸਰਕਾਰੀ ਹਸਪਤਾਲ ਵਿੱਚ ਪੋਸਟਮਾਰਟਮ ਤੋਂ ਬਾਅਦ ਰੇਲਵੇ ਪੁਲੀਸ ਨੇ ਪੱਤਰਕਾਰ ਦੀ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ। ਸੁੱਖੀ ਦੀ ਮੌਤ ਦੀ ਖ਼ਬਰ ਸ਼ਹਿਰ ਵਿੱਚ ਅੱਗ ਵਾਂਗ ਫੈਲ ਗਈ ਅਤੇ ਇਲਾਕੇ ਸਮੇਤ ਪੱਤਰਕਾਰ ਭਾਈਚਾਰੇ ਵਿੱਚ ਰੋਸ ਦੀ ਲਹਿਰ ਦੌੜ ਗਈ।
ਇਸੇ ਦੌਰਾਨ ਅੱਜ ਦੇਰ ਸ਼ਾਮ ਸੁਖਵਿੰਦਰ ਸੁਖੀ ਦਾ ਅੰਤਿਮ ਸੰਸਕਾਰ ਇੱਥੋਂ ਦੇ ਨਿਹੋਲਕਾ ਰੋਡ ਦੀ ਸ਼ਮਸ਼ਾਨਘਾਟ ਵਿੱਚ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ਼ ਰਣਜੀਤ ਸਿੰਘ ਗਿੱਲ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਾਬਕਾ ਓਐਸਡੀ ਲਖਵਿੰਦਰ ਕੌਰ ਗਰਚਾ, ਸ਼੍ਰੋਮਣੀ ਕਮੇਟੀ ਦੇ ਮੈਂਬਰ ਚਰਨਜੀਤ ਸਿੰਘ ਕਾਲੇਵਾਲ, ਆਮ ਆਦਮੀ ਪਾਰਟੀ ਮੁਹਾਲੀ ਦੇ ਪ੍ਰਧਾਨ ਨਰਿੰਦਰ ਸਿੰਘ ਸ਼ੇਰਗਿੱਲ, ਸੀਨੀਅਰ ਕਾਂਗਰਸ ਆਗੂ ਜ਼ੈਲਦਾਰ ਸਤਵਿੰਦਰ ਸਿੰਘ ਚੈੜੀਆਂ, ਸਮਾਜ ਸੇਵੀ ਦਵਿੰਦਰ ਸਿੰਘ ਬਾਜਵਾ, ਖੇਡ ਪ੍ਰਮੋਟਰਜ ਨਰਿੰਦਰ ਸਿੰਘ ਕੰਗ, ਅਕਾਲੀ ਆਗੂ ਜਥੇਦਾਰ ਮਨਜੀਤ ਸਿੰਘ ਮੁੰਧੋਂ, ਨਗਰ ਕੌਂਸਲ ਦੀ ਪ੍ਰਧਾਨ ਕ੍ਰਿਸ਼ਨਾ ਦੇਵੀ, ਮੀਤ ਪ੍ਰਧਾਨ ਗੁਰਚਰਨ ਸਿੰਘ ਰਾਣਾ, ਕੌਂਸਲਰ ਕੁਲਵੰਤ ਕੌਰ ਪਾਬਲਾ, ਬਹਾਦਰ ਸਿੰਘ ਓਕੇ, ਦਵਿੰਦਰ ਸਿੰਘ ਠਾਕੁਰ, ਪਰਮਜੀਤ ਸਿੰਘ ਪੰਮੀ, ਵਿਨੀਤ ਕਾਲੀਆ, ਰਾਜਦੀਪ ਸਿੰਘ, ਰਕੇਸ਼ ਕਾਲੀਆ, ਨੰਦੀ ਪਾਲ ਬਾਂਸਲ, ਰਾਜਪਾਲ ਬੇਗੜਾ, ਕਮਲਜੀਤ ਚਾਵਲਾ, ਸੰਮਤੀ ਮੈਂਬਰ ਜ਼ੈਲਦਾਰ ਕਮਲਜੀਤ ਸਿੰਘ ਸਿੰਘਪੁਰਾ ਅਤੇ ਹੋਰਨਾਂ ਪਤਵੰਤਿਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪੱਤਰਕਾਰ ਭਾਈਚਾਰਾ ਹਾਜ਼ਰ ਸੀ।

Load More Related Articles
Load More By Nabaz-e-Punjab
Load More In Crime & Police

Check Also

ਵਿਜੀਲੈਂਸ ਵੱਲੋਂ ਪਰਲਜ਼ ਗਰੁੱਪ ਦੇ ਮਾਲਕ ਨਿਰਮਲ ਸਿੰਘ ਭੰਗੂ ਦੀ ਪਤਨੀ ਵੀ ਗ੍ਰਿਫ਼ਤਾਰ

ਵਿਜੀਲੈਂਸ ਵੱਲੋਂ ਪਰਲਜ਼ ਗਰੁੱਪ ਦੇ ਮਾਲਕ ਨਿਰਮਲ ਸਿੰਘ ਭੰਗੂ ਦੀ ਪਤਨੀ ਵੀ ਗ੍ਰਿਫ਼ਤਾਰ ਨਬਜ਼-ਏ-ਪੰਜਾਬ, ਮੁਹਾਲੀ,…