ਸੰਤ ਬਾਬਾ ਈਸ਼ਰ ਸਿੰਘ ਦੀ ਬਰਸੀ ਨੂੰ ਸਮਰਪਿਤ ਨਗਰ ਕੀਰਤਨ ਦਾ ਬੱਬੀ ਬਾਦਲ ਵੱਲੋਂ ਭਰਵਾਂ ਸਵਾਗਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਜਨਵਰੀ:
ਇੱਥੋਂ ਦੇ ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਲੰਬਿਆਂ ਵੱਲੋਂ ਸੰਤ ਬਾਬਾ ਈਸ਼ਰ ਸਿੰਘ ਜੀ ਦੀ ਬਰਸੀ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸੰਤ ਬਾਬਾ ਮਹਿੰਦਰ ਸਿੰਘ ਲੰਬਿਆਂ ਵਾਲਿਆਂ ਦੀ ਅਗਵਾਈ ਹੇਠ ਸਜਾਇਆ ਗਿਆ। ਜਿਸ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸਮੂਲੀਅਤ ਕੀਤੀ। ਮਹਾਨ ਨਗਤ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ। ਇਸ ਨਗਰ ਕੀਰਤਨ ਦਾ ਮੋਹਾਲੀ ਦੇ ਫੇਜ਼-11 ਪਹੁੰਚਣ ’ਤੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਜਰਨਲ ਸਕੱਤਰ ਤੇ ਹਲਕਾ ਮੁਹਾਲੀ ਦੇ ਮੁੱਖ ਸੇਵਾਦਾਰ ਹਰਸੁਖਇੰਦਰ ਸਿੰਘ ਬੱਬੀ ਬਾਦਲ ਦੀ ਅਗਵਾਈ ਹੇਠ ਇਲਾਕੇ ਦੀਆਂ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ।
ਇਸ ਮੌਕੇ ਬੱਬੀ ਬਾਦਲ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਤੋਂ ਪ੍ਰੇਰਣਾ ਲੈ ਕੇ ਸਿੱਖ ਸਿਧਾਂਤਾ, ਸਿੱਖ ਪ੍ਰੰਪਰਾਵਾਂ ਅਤੇ ਸਿੱਖ ਸੋਚ ਦੇ ਧਾਰਨੀ ਬਣ ਕੇ ਸਿੱਖੀ ਨੂੰ ਪ੍ਰਫੁੱਲਤ ਕਰਨ ਵਿੱਚ ਆਪਣਾ ਬਣਦਾ ਯੋਗਦਾਨ ਪਾਉਣਾ ਚਾਹੀਦਾ ਹੈ। ਬੱਬੀ ਬਾਦਲ ਨੇ ਸੰਤ ਬਾਬਾ ਮਹਿੰਦਰ ਸਿੰਘ ਜੀ ਲੰਬਿਆਂ ਵਾਲਿਆਂ ਵੱਲੋਂ ਸੰਗਤਾਂ ਨੂੰ ਸਿੱਖੀ ਨਾਲ ਜੋੜਨਾਂ ਅਤੇ ਉਨ੍ਹਾਂ ਵੱਲੋਂ ਕੀਤੇ ਜਾ ਰਹੇ ਸਮਾਜਿਕ ਕਾਰਜਾਂ ਦੀ ਸ਼ਲਾਘਾ ਕੀਤੀ।
ਇਸ ਮੌਕੇ ਨੌਜਵਾਨ ਪ੍ਰਚਾਰਕ ਬਾਬਾ ਉਮਰਾਓ ਸਿੰਘ, ਬੀਬੀ ਜਤਿੰਦਰ ਕੌਰ, ਹਰਚੇਤ ਸਿੰਘ, ਹਰਪਾਲ ਸਿੰਘ, ਹਰਜੀਤ ਸਿੰਘ, ਜਰਨੈਲ ਸਿੰਘ ਹੇਮਕੁੰਟ, ਬਲਜੀਤ ਸਿੰਘ ਖੋਖਰ, ਮਹਿੰਦਰ ਸਿੰਘ, ਬਲਵਿੰਦਰ ਸਿੰਘ ਬਿੰਦਰ, ਅਮਰੀਕ ਸਿੰਘ, ਜਗਤਾਰ ਸਿੰਘ ਜਗਤਪੁਰਾ, ਦਲਜੀਤ ਸਿੰਘ, ਗੁਰਸੇਵਕ ਸਿੰਘ ਲਖਵੀਰ ਸਿੰਘ, ਬਲਜੀਤ ਸਿੰਘ, ਮਿੰਦਰ ਸਿੰਘ, ਇੰਦਰਜੀਤ ਕੌਰ, ਕਸਮੀਰ ਕੌਰ, ਪਿੰਕੀ ਸੋਨੀ, ਬਾਲਾ ਠਾਕੁਰ, ਦਲਜੀਤ ਕੌਰ, ਬੀਬੀ ਜਗੀਰ ਕੌਰ, ਵਿਨੋਦ ਵੈਦ, ਜਯੋਤੀ, ਗਗਨਦੀਪ ਕੌਰ, ਸੀਮਾ, ਸੁਰਜੀਤ ਸਿੰਘ, ਜਸਪਾਲ ਸਿੰਘ ਸੈਣੀ, ਰਣਜੀਤ ਸਿੰਘ ਬਰਾੜ, ਜਗਤਾਰ ਸਿੰਘ ਘੜੂੰਆਂ, ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, …