ਨਗਰ ਕੀਰਤਨ: ਮੋਟਰ ਸਾਈਕਲਾਂ ’ਤੇ ਹੁੱਲੜਬਾਜ਼ੀ ਕਰਨ ਵਾਲੇ ਨੌਜਵਾਨਾਂ ’ਤੇ ਕਾਬੂ ਕਰਨ ਦੀ ਲੋੜ: ਜੇਪੀ ਸਿੰਘ

ਪੁਲੀਸ ਪ੍ਰਸ਼ਾਸਨ ਤੋਂ ਲੋੜੀਂਦੀ ਕਾਰਵਾਈ ਕਰਨ ਦੀ ਮੰਗ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਨਵੰਬਰ:
ਕਲਗੀਧਰ ਸੇਵਕ ਜਥਾ ਦੇ ਪ੍ਰਧਾਨ ਭਾਈ ਜਤਿੰਦਰਪਾਲ ਸਿੰਘ ਜੇਪੀ ਨੇ ਪੁਲੀਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਨਿਕਲਣ ਵਾਲੇ ਨਗਰ ਕੀਰਤਨ ਦੌਰਾਨ ਨੌਜਵਾਨਾਂ ਵੱਲੋਂ ਮੋਟਰ ਸਾਈਕਲਾਂ ਤੇ ਕੀਤੀ ਜਾਂਦੀ ਹੁੱਲੜਬਾਜ਼ੀ ਨੂੰ ਰੋਕਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾਣ। ਉਨ੍ਹਾਂ ਕਿਹਾ ਕਿ ਆਮ ਦੇਖਣ ਵਿੱਚ ਆਉਂਦਾ ਹੈ ਕਿ ਪ੍ਰਕਾਸ਼ ਪੁਰਬ ਮੌਕੇ ਨਿਕਲਣ ਵਾਲੇ ਨਗਰ ਕੀਰਤਨ ਦੌਰਾਨ ਕੁਝ ਸ਼ਰਾਰਤੀ ਅਨਸਰ ਨਗਰ ਕੀਰਤਨ ਦੀ ਆੜ ਵਿੱਚ ਹੁੱਲੜਬਾਜ਼ੀ ਕਰਦੇ ਹਨ। ਦੋਪਹੀਆ ਵਾਹਨਾਂ ਤੇ ਤਿੰਨ ਤੋਂ ਚਾਰ ਦੀ ਗਿਣਤੀ ਵਿੱਚ ਸਵਾਰ ਇਹ ਨੌਜਵਾਨ ਬਹੁਤ ਤੇਜੀ ਨਾਲ ਗੱਡੀਆਂ ਭਜਾਉਂਦੇ ਹਨ ਅਤੇ ਉਨ੍ਹਾਂ ਦੀ ਹਰਕਤਾਂ ਤੋਂ ਲੱਗਦਾ ਹੈ ਜਿਵੇਂ ਉਨ੍ਹਾਂ ਨੂੰ ਹੁੱਲੜਬਾਜ਼ੀ ਕਰਨ ਦੀ ਖੁੱਲ੍ਹੀ ਛੂਟ ਮਿਲ ਗਈ ਹੋਵੇ।
ਉਨ੍ਹਾਂ ਕਿਹਾ ਕਿ ਇਨ੍ਹਾਂ ਨੌਜਵਾਨਾਂ ਦੀ ਹੁੱਲੜਬਾਜ਼ੀ ਕਾਰਨ ਸਾਰੀ ਸੰਗਤ ਨੂੰ ਪ੍ਰੇਸ਼ਾਨੀ ਝੱਲਣੀ ਪੈਂਦੀ ਹੈ। ਇਹ ਨੌਜਵਾਨ ਮੋਟਰ ਸਾਈਕਲਾਂ ਦੇ ਅੱਗੇ ਨਿਸ਼ਾਨ ਸਾਹਿਬ ਦਾ ਝੰਡਾ ਲਗਾ ਕੇ ਰੌਲਾ ਪਾਉਂਦੇ ਅਤੇ ਮੋਟਰ ਸਾਈਕਲਾਂ ਦੇ ਪਟਾਕੇ ਵਜਾਉਂਦੇ ਆਮ ਦੇਖੇ ਜਾਂਦੇ ਹਨ। ਇਸ ਦੌਰਾਨ ਪੁਲੀਸ ਪ੍ਰਸ਼ਾਸਨ ਵੀ ਇਨਾਂ ਨੂੰ ਨਹੀਂ ਰੋਕਦਾ ਅਤੇ ਇਹ ਹੁੱਲੜਬਾਜ਼ ਧਾਰਮਿਕ ਸਮਾਗਮਾਂ ਦਾ ਸਹਾਰਾ ਲੈ ਕੇ ਸਾਰਾ ਮਾਹੌਲ ਖਰਾਬ ਕਰਦੇ ਹਨ। ਜਿਸ ਨਾਲ ਨਗਰ ਕੀਰਤਨ ਦੀ ਧਾਰਮਿਕ ਰੰਗਤ ਤੇ ਅਸਰ ਪੈਂਦਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਹੀ ਹੁੱਲੜਬਾਜ਼ ਨੌਜਵਾਨਾਂ ਵੱਲੋਂ ਮਚਾਈ ਭਗਦੜ ਕਾਰਨ ਖੁਦ ਉਨ੍ਹਾਂ ਦੇ ਪਿਤਾ ਇਕ ਹਾਦਸੇ ਦਾ ਸ਼ਿਕਾਰ ਹੋ ਗਏ ਸੀ ਜਿਸ ਕਾਰਨ ਉਨ੍ਹਾਂ ਦੀ ਜਾਨ ਚਲੀ ਗਈ ਸੀ ਅਤੇ ਇਹਨਾਂ ਹੁੱਲੜਬਾਜ਼ਾਂ ਤੇ ਰੋਕ ਲਗਾਈ ਜਾਣੀ ਬਹੁਤ ਜ਼ਰੂਰੀ ਹੈ ਤਾਂ ਜੋ ਇਸ ਪਵਿੱਤਰ ਮੌਕੇ ਕੋਈ ਹਾਦਸਾ ਨਾ ਵਾਪਰੇ।
ਉਨ੍ਹਾਂ ਕਿਹਾ ਕਿ ਇਹੀ ਨਹੀ ਬਲਕਿ ਕੁਝ ਸ਼ਰਾਰਤੀ ਅਨਸਰ ਨਗਰ ਕੀਰਤਨ ਵਿੱਚ ਭੀੜ ਦਾ ਫਾਇਦਾ ਚੁੱਕ ਕੇ ਲੋਕਾਂ ਦੇ ਪਰਸ ਜਾਂ ਮੁਬਾਇਲ ਆਦਿ ਚੌਰੀ ਕਰ ਲੈਂਦੇ ਹਨ। ਜਿਸ ਕਾਰਨ ਸੰਗਤ ਵਿੱਚ ਇਸ ਦਾ ਮਾੜਾ ਅਸਰ ਪੈਂਦਾ ਹੈ। ਉਨ੍ਹਾਂ ਮੰਗ ਕੀਤੀ ਕਿ ਅਜਿਹੀਆਂ ਚੋਰੀ ਦੀਆਂ ਵਾਰਦਾਤਾਂ ਨੂੰ ਰੋਕਣ ਲਈ ਪੁਲੀਸ ਪ੍ਰਸ਼ਾਸਨ ਵੱਲੋਂ ਸੁਰੱਖਿਆ ਪ੍ਰਬੰਧ ਸਖ਼ਤ ਕੀਤੇ ਜਾਣ। ਉਨ੍ਹਾਂ ਮੰਗ ਕੀਤੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਨਿਕਲਣ ਵਾਲੇ ਨਗਰ ਕੀਰਤਨ ਦੌਰਾਨ ਪੁਲੀਸ ਵੱਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਜਾਣ ਜਿਸ ਨਾਲ ਹੁੱਲੜਬਾਜ਼ਾਂ ਅਤੇ ਸ਼ਰਾਰਤੀ ਅਨਸਰਾਂ ਤੇ ਨੱਥ ਪਾਈ ਜਾ ਸਕੇ ਤਾਂ ਜੋ ਧਾਰਮਿਕ ਪ੍ਰੋਗਰਾਮ ਦੌਰਾਨ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ।

Load More Related Articles
Load More By Nabaz-e-Punjab
Load More In General News

Check Also

ਵੈਟਰਨਰੀ ਡਾਕਟਰਾਂ ਨੇ ਓਪੀਡੀ ਸੇਵਾਵਾਂ ਠੱਪ ਕਰਕੇ ਪੰਜਾਬ ਭਰ ’ਚ ਕੀਤੇ ਰੋਸ ਮੁਜ਼ਾਹਰੇ

ਵੈਟਰਨਰੀ ਡਾਕਟਰਾਂ ਨੇ ਓਪੀਡੀ ਸੇਵਾਵਾਂ ਠੱਪ ਕਰਕੇ ਪੰਜਾਬ ਭਰ ’ਚ ਕੀਤੇ ਰੋਸ ਮੁਜ਼ਾਹਰੇ ਸਰਕਾਰ ’ਤੇ ਵਾਰ-ਵਾਰ ਮ…