Nabaz-e-punjab.com

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਜਨਵਰੀ:
ਗੁਰਦੁਆਰਾ ਤਾਲਮੇਲ ਕਮੇਟੀ ਐਸ.ਏ.ਐਸ. ਨਗਰ (ਮੁਹਾਲੀ) ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨ ਪੁਰਬ ਨੂੰ ਸਮਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਤਾਲਮੇਲ ਕਮੇਟੀ ਦੇ ਪ੍ਰਧਾਨ ਜੋਗਿੰਦਰ ਸਿੰਘ ਸੋਂਧੀ ਦੀ ਦੇਖ-ਰੇਖ ਵਿੱਚ ਇੱਥੋਂ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫੇਜ਼-1 ਤੋਂ ਸਵੇਰੇ 11 ਵਜੇ ਹੋਏ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ। ਨਗਰ ਕੀਰਤਨ ਗੁਰੂ ਨਾਨਕ ਮਾਰਕੀਟ, ਪੁਰਾਣਾ ਡੀਸੀ ਦਫ਼ਤਰ ਤੋਂ ਸੈਕਟਰ-55 ਅਤੇ ਸੈਕਟਰ-56 ਦੇ ਟਰੈਫ਼ਿਕ ਲਾਈਟ ਪੁਆਇੰਟ ਤੋਂ ਵਾਪਸ ਮੁੜ ਕੇ ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਸੈਕਟਰ-55 ਪੁਰਾਣਾ ਬੈਰੀਅਰ ਤੋਂ ਫਰੈਂਕੋ ਹੋਟਲ, ਡਿਪਲਾਸਟ ਚੌਂਕ, ਮਦਨਪੁਰ ਚੌਕ ਤੋਂ ਸਿੱਧਾ ਰਾਮਗੜ੍ਹੀਆ ਭਵਨ, ਗੁਰਦੁਆਰਾ ਸਾਚਾ ਧੰਨ ਸਾਹਿਬ, ਟਰੈਫ਼ਿਕ ਲਾਈਟ ਫੇਜ਼-7 ਤੋਂ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਫੇਜ਼-8 ਤੋਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫੇਜ਼-11 ਵਿੱਚ ਪਹੁੰਚ ਕੇ ਸੰਪੂਰਨ ਹੋਇਆ। ਜਿੱਥੇ ਪ੍ਰਧਾਨ ਬਲਬੀਰ ਸਿੰਘ ਖਾਲਸਾ ਅਤੇ ਸਾਬਕਾ ਪ੍ਰਧਾਨ ਹਰਪਾਲ ਸਿੰਘ ਸੋਢੀ ਦੀ ਅਗਵਾਈ ਹੇਠ ਇਲਾਕੇ ਦੀ ਸੰਗਤ ਨੇ ਨਗਰ ਕੀਰਤਨ ਤੇ ਪੰਜ ਪਿਆਰਿਆਂ ਦਾ ਸ਼ਾਨਦਾਰ ਸਵਾਗਤ ਕੀਤਾ।
ਨਗਰ ਕੀਰਤਨ ਦੀ ਆਰੰਭਤਾ ਮੌਕੇ ਅਕਾਲੀ ਦਲ ਦੇ ਹਲਕਾ ਇੰਚਾਰਜ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ, ਜ਼ਿਲ੍ਹਾ ਅਕਾਲੀ ਦਲ ਮੁਹਾਲੀ ਸ਼ਹਿਰੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਕੁੰਭੜਾ, ਅਕਾਲੀ ਕੌਂਸਲਰ ਹਰਮਨਪ੍ਰੀਤ ਸਿੰਘ ਪ੍ਰਿੰਸ ਤੇ ਐਨਐਸ ਸਿੱਧੂ, ਗੁਰਦੁਆਰਾ ਤਾਲਮੇਲ ਕਮੇਟੀ ਮੁਹਾਲੀ ਦੇ ਪ੍ਰਧਾਨ ਜੋਗਿੰਦਰ ਸਿੰਘ ਸੌਂਧੀ, ਜਨਰਲ ਸਕੱਤਰ ਪਰਮਜੀਤ ਸਿੰਘ ਮਾਨ, ਗੁਰਦੁਆਰਾ ਸਿੰਘ ਸਭਾ ਫੇਜ਼-1 ਦੇ ਪ੍ਰਧਾਨ ਹਰਦਿਆਲ ਸਿੰਘ ਮਾਨ, ਕਲਗੀਧਰ ਸੇਵਕ ਜਥਾ ਦੇ ਪ੍ਰਧਾਨ ਭਾਈ ਜਤਿੰਦਰਪਾਲ ਸਿੰਘ, ਪ੍ਰੀਤਮ ਸਿੰਘ, ਗੁਰਦੁਆਰਾ ਸਾਹਿਬ ਫੇਜ਼-4 ਦੇ ਪ੍ਰਧਾਨ ਅਮਰਜੀਤ ਸਿੰਘ ਪਾਹਵਾ, ਰਾਮਗੜ੍ਹੀਆ ਸਭਾ ਮੁਹਾਲੀ ਦੇ ਜਨਰਲ ਸਕੱਤਰ ਕਰਮ ਸਿੰਘ ਬਬਰਾ, ਦਸਮੇਸ਼ ਵੈਲਫੇਅਰ ਕੌਂਸਲ ਦੇ ਪ੍ਰਧਾਨ ਮਨਜੀਤ ਸਿੰਘ ਮਾਨ, ਕੁਲਵੰਤ ਸਿੰਘ ਚੌਧਰੀ, ਬਲਜਿੰਦਰ ਸਿੰਘ ਬੇਦੀ, ਹਰਪ੍ਰੀਤ ਸਿੰਘ ਲਾਲੀ, ਅਮਨਦੀਪ ਸਿੰਘ ਆਬਿਆਨਾ, ਮਨਜੀਤ ਸਿੰਘ ਭੱਲਾ, ਲਖਮੀਰ ਸਿੰਘ, ਨਿਰਮਲ ਸਿੰਘ ਭੁਰਜੀ ਅਤੇ ਵੱਡੀ ਗਿਣਤੀ ਸਿੱਖ ਸੰਗਤ ਮੌਜੂਦ ਸਨ।

Load More Related Articles
Load More By Nabaz-e-Punjab
Load More In Cultural

Check Also

ਸਿੱਖਿਆ ਬੋਰਡ ਵੱਲੋਂ ਪੰਜਵੀਂ ਜਮਾਤ ਦੀ ਪ੍ਰੀਖਿਆ ਮੁਲਤਵੀ

ਸਿੱਖਿਆ ਬੋਰਡ ਵੱਲੋਂ ਪੰਜਵੀਂ ਜਮਾਤ ਦੀ ਪ੍ਰੀਖਿਆ ਮੁਲਤਵੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਮਾਰਚ: ਪੰਜਾਬ …