Nabaz-e-punjab.com

ਸ੍ਰੀ ਗੁਰੂ ਰਵਿਦਾਸ ਜੀ ਦੇ 642ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਮੁਹਾਲੀ ਵਿੱਚ ਨਗਰ ਕੀਰਤਨ16 ਤੇ 17 ਫਰਵਰੀ ਨੂੰ

ਪਿੰਡ ਕੰਬਾਲਾ ਵਾਸੀਆਂ ਵੱਲੋਂ 16 ਫਰਵਰੀ ਨੂੰ ਗੁਰਦੁਆਰਾ ਅੰਬ ਸਾਹਿਬ ਤੱਕ ਸਜਾਇਆ ਜਾਵੇਗਾ ਨਗਰ ਕੀਰਤਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਫਰਵਰੀ:
ਸ੍ਰੀ ਗੁਰੂ ਰਵਿਦਾਸ ਨੌਜਵਾਨ ਸਭਾ ਐਸ.ਏ.ਐਸ. ਨਗਰ (ਮੁਹਾਲੀ) ਵੱਲੋਂ ਸਭਾ ਦੇ ਪ੍ਰਧਾਨ ਆਰ.ਏ. ਸੁਮਨ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦੇ 642ਵੇਂ ਪ੍ਰਕਾਸ਼ ਉਤਸਵ ਦੇ ਸਬੰਧ ਵਿੱਚ ਵਿਸ਼ਾਲ ਨਗਰ ਅਤੇ ਕੀਰਤਨ ਦਰਬਾਰ ਕਰਵਾਉਣ ਦਾ ਫੈਸਲਾ ਲਿਆ ਗਿਆ ਹੈ। ਨਗਰ ਕੀਰਤਨ 17 ਫਰਵਰੀ 2019 ਦਿਨ ਐਤਵਾਰ ਨੂੰ ਸ੍ਰੀ ਗੁਰੂ ਰਵਿਦਾਸ ਭਵਨ ਫੇਜ਼-7, ਮੁਹਾਲੀ ਤੋਂ ਆਰੰਭ ਹੁੰਦਾ ਹੋਇਆ ਫੇਜ਼-3ਬੀ2 ਫੇਜ਼-4, ਫੇਜ਼-5, ਫੇਜ਼-1, ਫੇਜ਼-2 ਅਤੇ ਫੇਜ਼-3ਬੀ1 ’ਚੋਂ ਹੁੰਦਾ ਹੋਇਆ ਸ੍ਰੀ ਗੁਰੂ ਰਵਿਦਾਸ ਭਵਨ ਫੇਜ਼-7 ਵਿੱਚ ਪਹੁੰਚ ਕੇ ਸਮਾਪਤ ਹੋਵੇਗਾ। ਨਗਰ ਕੀਰਤਨ ਨੂੰ ਆਮ ਆਦਮੀ ਪਾਰਟੀ ਦੇ ਆਗੂ ਅਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਦੁਪਹਿਰ 1 ਵਜੇ ਕੇਸਰੀ ਝੰਡੀ ਦਿਖਾ ਕੇ ਰਵਾਨਾ ਕਰਨਗੇ।
ਸਭਾ ਦੇ ਬੁਲਾਰੇ ਨੇ ਦੱਸਿਆ ਕਿ ਮਿਤੀ 19 ਫਰਵਰੀ 2019 ਦਿਨ ਮੰਗਲਵਾਰ ਸਵੇਰੇ 9:30 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਉਪਰੰਤ ਵਿਸ਼ਾਲ ਕੀਰਤਨ ਦਰਬਾਰ ਸ਼ੁਰੂ ਹੋਣਗੇ। ਜਿਸ ਵਿੱਚ ਪ੍ਰਸਿੱਧ ਰਾਗੀ ਜਥੇ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਇਸ ਸਮਾਗਮ ਦੇ ਮੁੱਖ ਮਹਿਮਾਨ ਪਸ਼ੂ ਪਾਲਣ ਮੰਤਰੀ ਬਲਬੀਰ ਸਿੰਘ ਸਿੱਧੂ ਹੋਣਗੇ। ਜਦੋਂਕਿ ਸਮਾਗਮ ਦੀ ਪ੍ਰਧਾਨਗੀ ਲੋਕ ਨਿਰਮਾਣ ਵਿਭਾਗ ਪੰਜਾਬ (ਭਵਨ ਤੇ ਮਾਰਗ) ਹੁਸਨ ਲਾਲ ਕਰਨਗੇ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤੇਗਾ।
ਇਸੇ ਦੌਰਾਨ ਗਰਾਮ ਪੰਚਾਇਤ ਪਿੰਡ ਕੰਬਾਲਾ ਤੇ ਸਮੂਹ ਨਗਰ ਨਿਵਾਸੀਆਂ ਵੱਲੋਂ ਸਰਪੰਚ ਅਮਰੀਕ ਸਿੰਘ ਦੀ ਦੇਖਰੇਖ ਵਿੱਚ 19 ਫਰਵਰੀ ਨੂੰ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਉਤਸਵ ਧੂਮਧਾਮ ਨਾਲ ਮਨਾਇਆ ਗਿਆ। ਸਰਪੰਚ ਨੇ ਦੱਸਿਆ ਕਿ ਇਸ ਸਬੰਧੀ 16 ਫਰਵਰੀ ਨੂੰ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਮੁਹਾਲੀ ਤੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ ਅਤੇ 17 ਫਰਵਰੀ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਸਮਾਗਮ ਵਿੱਚ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਮੁੱਖ ਮਹਿਮਾਨ ਹੋਣਗੇ ਅਤੇ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Load More Related Articles
Load More By Nabaz-e-Punjab
Load More In Cultural

Check Also

ਸਿੱਖਿਆ ਬੋਰਡ ਵੱਲੋਂ ਪੰਜਵੀਂ ਜਮਾਤ ਦੀ ਪ੍ਰੀਖਿਆ ਮੁਲਤਵੀ

ਸਿੱਖਿਆ ਬੋਰਡ ਵੱਲੋਂ ਪੰਜਵੀਂ ਜਮਾਤ ਦੀ ਪ੍ਰੀਖਿਆ ਮੁਲਤਵੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਮਾਰਚ: ਪੰਜਾਬ …