ਗੁਰਦੁਆਰਾ ਸਿੰਘ ਸ਼ਹੀਦਾਂ ਲਾਂਡਰਾਂ ਤੋਂ ਹੋਲੇ-ਮੁਹੱਲੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਨਬਜ਼-ਏ-ਪੰਜਾਬ, ਮੁਹਾਲੀ, 3 ਮਾਰਚ:
ਇੱਥੋਂ ਦੇ ਗੁਰਦੁਆਰਾ ਸਾਹਿਬ ਸਿੰਘ ਸ਼ਹੀਦਾਂ ਲਾਂਡਰਾਂ ਤੋਂ ਹੋਲੇ-ਮਹੱਲੇ ਅਤੇ ਵਿਸਾਖੀ ਦਿਹਾੜੇ ਨੂੰ ਸਮਰਪਿਤ ਤੀਜਾ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛੱਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਏ ਗਏ ਨਗਰ ਕੀਰਤਨ ਵਿੱਚ ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦੇ, ਸੰਤ ਮਹਾਂਪੁਰਖ ਅਤੇ ਨਿਹੰਗ ਸਿੰਘਾਂ ਸਮੇਤ ਇਲਾਕੇ ਦੀ ਵੱਡੀ ਗਿਣਤੀ ਸੰਗਤ ਨੇ ਸ਼ਮੂਲੀਅਤ ਕੀਤੀ।
ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਗੁਰਜੰਟ ਸਿੰਘ ਨੇ ਗੁਰਦੁਆਰਾ ਸਾਹਿਬ ਸਿੰਘ ਸ਼ਹੀਦਾਂ ਲਾਂਡਰਾਂ ਤੋਂ ਆਰੰਭ ਹੋ ਕੇ ਇਹ ਨਗਰ ਕੀਰਤਨ ਪਿੰਡ ਲਾਂਡਰਾਂ ਤੇ ਸੈਕਟਰ-91 ’ਚੋਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਅਕਾਲ ਆਸ਼ਰਮ ਸਾਹਿਬ, ਇਤਿਹਾਸਕ ਗੁਰਦੁਆਰਾ ਸਾਹਿਬ ਸਿੰਘ ਸ਼ਹੀਦਾਂ ਸੋਹਾਣਾ, ਸੈਕਟਰ-77 ਤੇ ਸੈਕਟਰ-77, ਪਿੰਡ ਮਾਣਕਮਾਜਰਾ, ਬੈਂਰੋਪੁਰ-ਭਾਗੋਮਾਜਰਾ, ਮੌਜਪੁਰ, ਭਾਰਤਪਰ, ਚਡਿਆਲਾ, ਗਿੱਦੜਪੁਰ, ਸੈਦਪੁਰ ਤੇ ਸਵਾੜਾ ਤੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਸਿੰਘ ਸ਼ਹੀਦਾਂ ਲਾਂਡਰਾਂ ਵਿਖੇ ਪਹੁੰਚ ਕੇ ਸੰਪੂਰਨ ਹੋਇਆ।
ਇਸ ਮੌਕੇ ਸੱਚਖੰਡ ਪਾਲਕੀ ਸੇਵਕ ਜਥਾ, ਬਾਬਾ ਦੀਪ ਸਿੰਘ ਗੱਤਕਾ ਅਖਾੜਾ ਸੈਕਟਰ-34 ਚੰਡੀਗੜ੍ਹ, ਸਾਡਾ ਪੁਆਧ ਸੇਵਕ ਜਥਾ, ਅਕਾਲੀ ਆਗੂ ਜਤਿੰਦਰਪਾਲ ਸਿੰਘ ਜੇਪੀ, ਗੁਰਦੁਆਰਾ ਕਮੇਟੀ ਦੇ ਪ੍ਰਧਾਨ ਭੁਪਿੰਦਰ ਸਿੰਘ, ਨੰਬਰਦਾਰ ਸਤਨਾਮ ਸਿੰਘ ਗਿੱਲ, ਅਜੀਤ ਕੰਵਲ ਸਿੰਘ, ਜਸਪ੍ਰੀਤ ਸਿੰਘ, ਸੁਰਿੰਦਰ ਸਿੰਘ, ਰਵਿੰਦਰ ਸਿੰਘ ਮੰਡ, ਗੁਰਪ੍ਰੀਤ ਸਿੰਘ, ਬਾਬਾ ਅਵਤਾਰ ਸਿੰਘ, ਜਸਪ੍ਰੀਤ ਸਿੰਘ ਸਰਪੰਚ, ਗੁਰਮੁੱਖ ਸਿੰਘ ਸਰਪੰਚ, ਕਰਮ ਸਿੰਘ ਮਾਣਕਪੁਰ, ਲਖਵਿੰਦਰ ਸਿੰਘ ਮੱਖਣ ਸਿੰਘ, ਬਲਕਾਰ ਸਿੰਘ, ਹਰਨੇਕ ਸਿੰਘ, ਡੀਐਸਪੀ ਕੁਲਤਾਰ ਸਿੰਘ ਸਮੇਤ ਵੱਡੀ ਗਿਣਤੀ ’ਚ ਉੱਘੀਆਂ ਸ਼ਖ਼ਸੀਅਤਾਂ ਨੇ ਹਾਜ਼ਰੀ ਭਰੀ।

Load More Related Articles

Check Also

ਸਫ਼ਾਈ ਕਾਮਿਆਂ ਵੱਲੋਂ ਅਫ਼ਸਰਾਂ ਦੇ ਘਰਾਂ ਮੂਹਰੇ ਕੂੜਾ ਸੁੱਟ ਕੇ ਰੋਸ ਮੁਜ਼ਾਹਰਾ ਕਰਨ ਦਾ ਐਲਾਨ

ਸਫ਼ਾਈ ਕਾਮਿਆਂ ਵੱਲੋਂ ਅਫ਼ਸਰਾਂ ਦੇ ਘਰਾਂ ਮੂਹਰੇ ਕੂੜਾ ਸੁੱਟ ਕੇ ਰੋਸ ਮੁਜ਼ਾਹਰਾ ਕਰਨ ਦਾ ਐਲਾਨ ਨਬਜ਼-ਏ-ਪੰਜਾਬ, ਮ…