ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਦਸੰਬਰ:
ਇੱਥੋਂ ਦੇ ਗੁਰਦੁਆਰਾ ਸਾਚਾ ਧੰਨ ਸਾਹਿਬ ਫੇਜ਼-3ਬੀ1 ਦੀ ਪ੍ਰਬੰਧਕ ਕਮੇਟੀ ਵੱਲੋਂ ਅੱਜ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਗੁਰਦੁਆਰਾ ਸਾਚਾ ਧੰਨ ਦੇ ਪ੍ਰਧਾਨ ਭਾਈ ਆਰਪੀ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸਜਾਇਆ ਇਹ ਨਗਰ ਕੀਰਤਨ ਗੁਰਦੁਆਰਾ ਸਾਚਾ ਧੰਨ ਸਾਹਿਬ ਤੋਂ ਰਵਾਨਾ ਹੋਇਆ ਅਤੇ ਗੁਰਦੁਆਰਾ ਸ੍ਰੀ ਸਿੰਘ ਸਭਾ ਫੇਜ਼-11 ਵਿਖੇ ਪਹੁੰਚ ਕੇ ਸੰਪੂਰਨ ਹੋਇਆ। ਜਿੱਥੇ ਪ੍ਰਧਾਨ ਹਰਪਾਲ ਸਿੰਘ ਸੋਢੀ ਦੀ ਅਗਵਾਈ ਹੇਠ ਸ਼ਹਿਰ ਦੀ ਸੰਗਤ ਨੇ ਨਗਰ ਕੀਰਤਨ ਅਤੇ ਪੰਜ ਪਿਆਰਿਆਂ ਦਾ ਸਵਾਗਤ ਕੀਤਾ।
ਜਨਰਲ ਸਕੱਤਰ ਬਲਵਿੰਦਰ ਸਿੰਘ ਟੌਹੜਾ ਨੇ ਦੱਸਿਆ ਕਿ ਨਗਰ ਕੀਰਤਨ ਵਿੱਚ ਸ਼ਾਮਲ ਸੰਗਤਾਂ ਗੁਰਬਾਣੀ ਕੀਰਤਨ ਕਰਦੀਆਂ ਜਾ ਰਹੀਆਂ ਸਨ। ਇਸ ਦੌਰਾਨ ਗੱਤਕਾ ਪਾਰਟੀਆਂ ਨੇ ਆਪਣੀ ਕਲਾ ਦੇ ਜੌਹਰ ਦਿਖਾਏ। ਨਗਰ ਕੀਰਤਨ ਦੌਰਾਨ ਅਖੰਡ ਕੀਰਤਨੀ ਜਥਾ, ਇਸਤਰੀ ਸਤਿਸੰਗ ਜਥਾ ਗੁਰਦੁਆਰਾ ਸਾਚਾ ਧੰਨ ਸਾਹਿਬ, ਇਸਤਰੀ ਸਤਿਸੰਗ ਜਥਾ ਗੁਰਦੁਆਰਾ ਸ੍ਰੀ ਅੰਬ ਸਾਹਿਬ ਵੱਲੋਂ ਸ਼ਬਦ ਕੀਤਰਨ ਕੀਤਾ ਗਿਆ। ਬੁੱਤਸਾਜ ਪਰਵਿੰਦਰ ਸਿੰਘ ਵੱਲੋਂ ਬਣਾਏ ਬੁੱਤਾਂ ਦੀ ਝਾਂਕੀ ਵੀ ਨਗਰ ਕੀਰਤਨ ਵਿੱਚ ਸ਼ਾਮਲ ਸੀ। ਨਗਰ ਕੀਰਤਨ ਦੇ ਰਸਤੇ ਵਿੱਚ ਸੰਗਤ ਵੱਲੋਂ ਵੱਖ-ਵੱਖ ਥਾਵਾਂ ’ਤੇ ਸ਼ਾਨਦਾਰ ਸਵਾਗਤ ਕੀਤਾ ਗਿਆ ਅਤੇ ਲੰਗਰ ਲਗਾਏ ਗਏ।

ਨਗਰ ਕੀਰਤਨ ਦੀ ਆਰੰਭਤਾ ਮੌਕੇ ਆਜ਼ਾਦ ਗਰੁੱਪ ਦੇ ਮੁਖੀ ਤੇ ਸਾਬਕਾ ਮੇਅਰ ਕੁਲਵੰਤ ਸਿੰਘ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਸਾਬਕਾ ਕੌਂਸਲਰ ਪਰਮਜੀਤ ਸਿੰਘ ਕਾਹਲੋਂ ਤੇ ਆਰਪੀ ਸ਼ਰਮਾ, ਗੁਰਦੁਆਰਾ ਤਾਲਮੇਲ ਕਮੇਟੀ ਦੇ ਆਗੂ ਮਨਜੀਤ ਸਿੰਘ ਮਾਨ, ਕਰਮ ਸਿੰਘ ਬੱਬਰਾ, ਪ੍ਰੀਤਮ ਸਿੰਘ, ਗੁਰਚਰਨ ਸਿੰਘ ਨੰਨੜਾ, ਸਾਬਕਾ ਪ੍ਰਧਾਨ ਪਰਮਜੀਤ ਸਿੰਘ ਗਿੱਲ, ਜਸਵੰਤ ਸਿੰਘ, ਭਜਨ ਸਿੰਘ, ਸੁਰਿੰਦਰ ਸਿੰਘ, ਮਨਜੀਤ ਸਿੰਘ ਸਿੱਖ ਸਟੱਡੀ ਸਰਕਲ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰੀ।

Load More Related Articles

Check Also

ਸਾਹਿਬਜ਼ਾਦਾ ਬਾਬਾ ਜੁਝਾਰ ਸਿੰਘ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ

ਸਾਹਿਬਜ਼ਾਦਾ ਬਾਬਾ ਜੁਝਾਰ ਸਿੰਘ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ, 10 ਅਪਰੈਲ: ਇੱਥੋ…