ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਜਨਵਰੀ:
ਮੁਹਾਲੀ ਦੇ ਰੇਲਵੇ ਸਟੇਸ਼ਨ ਨੇੜਲੇ ਪਿੰਡ ਕੰਬਾਲਾ ਵਿੱਚ ਗਰਾਮ ਸਭਾ ਕਮੇਟੀ ਵੱਲੋਂ ਸਮੂਹ ਪਿੰਡ ਵਾਸੀਆ ਦੇ ਸਹਿਯੋਗ ਨਾਲ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਸਭਾ ਦੇ ਪ੍ਰਧਾਨ ਅਮਰੀਕ ਸਿੰਘ ਕੰਬਾਲਾ ਨੇ ਦੱਸਿਆ ਕਿ ਅਰਦਾਸ ਉਪਰੰਤ ਪੰਜ ਪਿਆਰਿਆਂ ਦੀ ਅਗਵਾਈ ਹੇਠ ਸ਼ੁਰੂ ਹੋਇਆ ਇਹ ਨਗਰ ਕੀਰਤਨ ਸਨਅਤੀ ਏਰੀਆ ਫੇਜ਼-9 ਸਥਿਤ ਆਨੰਦ ਲੈਂਪ, ਬਾਵਾ ਵਾਈਟ ਹਾਊਸ, ਫੇਜ਼-11 ਸਥਿਤ ਗੁਰਦੁਆਰਾ ਭਗਤ ਨਾਮਦੇਵ ਤੋਂ ਹੁੰਦਾ ਹੋਇਆ ਵਾਪਸ ਪਿੰਡ ਕੰਬਾਲਾ ਪਹੁੰਚ ਕੇ ਸੰਪੂਰਨ ਹੋਇਆ।
ਉਨ੍ਹਾਂ ਦੱਸਿਆ ਕਿ 31 ਜਨਵਰੀ ਨੂੰ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਧੂਮਧਾਮ ਨਾਲ ਮਨਾਇਆ ਜਾਵੇਗਾ। ਇਸ ਸਬੰਧੀ ਭਲਕੇ ਸੋਮਵਾਰ ਨੂੰ ਸਵੇਰੇ 10 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਜਾਣਗੇ ਅਤੇ 31 ਜਨਵਰੀ ਨੂੰ ਸਵੇਰੇ 10 ਵਜੇ ਭੋਗ ਪਾਏ ਜਾਣਗੇ। ਇਸ ਮੌਕੇ ਹਲਕਾ ਵਿਧਾਇਕ ਬਲਬੀਰ ਸਿੰਘ ਸਿੱਧੂ ਤੇ ਹੋਰ ਉੱਘੀਆਂ ਸ਼ਖ਼ਸੀਅਤਾਂ ਵੱਲੋਂ ਸ਼ਿਰਕਤ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਮੁੱਖ ਸੇਵਾਦਾਰ ਗਿਆਨੀ ਸੁਰਜੀਤ ਸਿੰਘ 29 ਅਤੇ 30 ਜਨਵਰੀ ਨੂੰ ਰੋਜ਼ਾਨਾ ਦੇਰ ਸ਼ਾਮ 7 ਵਜੇ ਤੋਂ 9 ਵਜੇ ਗੁਰਬਾਣੀ ਕੀਰਤਨ ਅਤੇ ਗੁਰੂ ਦੀ ਮਹਿਮਾ ਦਾ ਗੁਣਗਾਨ ਕਰਨਗੇ। ਖੀਰ ਤੇ ਮਾਲ੍ਹ ਪੂੜਿਆਂ ਦਾ ਲੰਗਰ ਅਤੁੱਟ ਵਰਤੇਗਾ।

Load More Related Articles
Load More By Nabaz-e-Punjab
Load More In General News

Check Also

ਸ਼ਹਿਰ ਵਿੱਚ ਬਾਂਦਰਾਂ ਦੀ ਦਹਿਸ਼ਤ, ਲੋਕ ਭੈਅ-ਭੀਤ, ਘਰਾਂ ਦੇ ਬਨੇਰਿਆਂ ’ਤੇ ਬੈਠੇ ਰਹਿੰਦੇ ਨੇ ਬਾਂਦਰ

ਸ਼ਹਿਰ ਵਿੱਚ ਬਾਂਦਰਾਂ ਦੀ ਦਹਿਸ਼ਤ, ਲੋਕ ਭੈਅ-ਭੀਤ, ਘਰਾਂ ਦੇ ਬਨੇਰਿਆਂ ’ਤੇ ਬੈਠੇ ਰਹਿੰਦੇ ਨੇ ਬਾਂਦਰ ਜ਼ਬਰਦਸਤੀ …